ਪੰਜਾਬ ਦੇ ਇਨ੍ਹਾਂ ਪਰਿਵਾਰਾਂ ਲਈ ਖ਼ੁਸ਼ਖ਼ਬਰੀ, ਸਰਕਾਰ ਨੇ ਕੀਤਾ ਵੱਡਾ ਐਲਾਨ

Tuesday, Jun 24, 2025 - 03:33 PM (IST)

ਪੰਜਾਬ ਦੇ ਇਨ੍ਹਾਂ ਪਰਿਵਾਰਾਂ ਲਈ ਖ਼ੁਸ਼ਖ਼ਬਰੀ, ਸਰਕਾਰ ਨੇ ਕੀਤਾ ਵੱਡਾ ਐਲਾਨ

ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ) : ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਦੀ ਭਲਾਈ ਅਤੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਵਚਨਬੱਧ ਹੈ। ਇਸੇ ਤਹਿਤ ਤਰਨਤਾਰਨ ਜ਼ਿਲ੍ਹੇ ’ਚ ਬਣ ਰਹੇ ਡਾ. ਬੀ. ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਹਾਈਵੇ 'ਤੇ ਵੱਡਾ ਹਾਦਸਾ, ਮਨਾਲੀ ਘੁੰਮਣ ਜਾਂਦੇ ਨੌਜਵਾਨਾਂ ਦੀ ਗੱਡੀ ਨੇ ਦਰੜ 'ਤਾ ਮੁੰਡਾ

ਇਹ ਜਾਣਕਾਰੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਚਾਲੂ ਵਿੱਤੀ ਸਾਲ ਦੌਰਾਨ ਮਨਜ਼ੂਰ ਕੀਤੀ ਇਹ ਰਾਸ਼ੀ ਜਲਦ ਹੀ ਮੁੱਖ ਇੰਜੀਨੀਅਰ, ਪਬਲਿਕ ਵਰਕਸ ਵਿਭਾਗ (ਬਿਲਡਿੰਗਜ਼) ਦੇ ਖ਼ਾਤੇ ’ਚ ਟਰਾਂਸਫਰ ਕਰ ਦਿੱਤੀ ਜਾਵੇਗੀ, ਤਾਂ ਜੋ ਭਵਨ ਦੇ ਨਿਰਮਾਣ ਕਾਰਜ ਨੂੰ ਤੇਜ਼ੀ ਨਾਲ ਪੂਰਾ ਕਰਵਾਇਆ ਜਾ ਸਕੇ।

ਇਹ ਵੀ ਪੜ੍ਹੋ : ਅੰਮ੍ਰਿਤਪਾਲ ਮਹਿਰੋਂ ਦੀ ਗ੍ਰਿਫ਼ਤਾਰੀ ਜਲਦੀ! ਭਾਬੀ ਕਮਲ ਕੌਰ ਕਤਲ ਕੇਸ 'ਚ SSP ਨੇ ਕੀਤਾ ਖ਼ੁਲਾਸਾ

ਉਨ੍ਹਾਂ ਕਿਹਾ ਕਿ 5 ਹੋਰ ਜ਼ਿਲ੍ਹਿਆਂ ਐੱਸ. ਏ. ਐੱਸ. ਨਗਰ, ਬਰਨਾਲਾ, ਫਾਜ਼ਿਲਕਾ, ਪਠਾਨਕੋਟ ਤੇ ਮਾਲੇਰਕੋਟਲਾ ’ਚ ਅੰਬੇਡਕਰ ਭਵਨ ਦੀਆਂ ਇਮਾਰਤਾਂ ਬਣਾਉਣ ਲਈ ਜ਼ਮੀਨ ਦੀ ਉਪਲੱਬਧਤਾ ਸਬੰਧੀ ਕਾਰਵਾਈ ਜਾਰੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


author

Babita

Content Editor

Related News