ਪੰਜਾਬ ''ਚ ਸਰਕਾਰੀ ਬੱਸਾਂ ''ਚ ਸਫਰ ਕਰਨ ਵਾਲਿਆਂ ਲਈ ਆ ਗਈ ਖ਼ੁਸ਼ਖਬਰੀ

Tuesday, Jan 07, 2025 - 04:06 PM (IST)

ਪੰਜਾਬ ''ਚ ਸਰਕਾਰੀ ਬੱਸਾਂ ''ਚ ਸਫਰ ਕਰਨ ਵਾਲਿਆਂ ਲਈ ਆ ਗਈ ਖ਼ੁਸ਼ਖਬਰੀ

ਚੰਡੀਗੜ੍ਹ : ਪੰਜਾਬ ਅੰਦਰ ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਨੂੰ ਵੱਡੀ ਰਾਹਤ ਮਿਲੀ ਹੈ। ਪੰਜਾਬ ਰੋਡਵੇਜ਼ ਪਨਬੱਸ/ਪੀਆਰਟੀਸੀ ਦੇ ਕੰਟਰੈਕਟ ਮੁਲਾਜ਼ਮਾਂ ਨੇ ਤਿੰਨ ਰੋਜ਼ਾ ਹੜਤਾਲ ਖ਼ਤਮ ਕਰ ਦਿੱਤੀ ਹੈ। ਦਰਅਸਲ ਮੁੱਖ ਮੰਤਰੀ ਭਗਵੰਤ ਮਾਨ ਵੋਲਂ ਪੰਜਾਬ ਰੋਡਵੇਜ਼ ਪਨਬੱਸ/ਪੀਆਰਟੀਸੀ ਦੇ ਕੰਟਰੈਕਟ ਮੁਲਾਜ਼ਮਾਂ ਨੂੰ ਮੀਟਿੰਗ ਦਾ ਸੱਦਾ ਦਿੱਤਾ ਗਿਆ ਹੈ, ਜਿਸ ਮਗਰੋਂ ਹੜਤਾਲ 'ਤੇ ਗਏ ਮੁਲਾਜ਼ਮਾਂ ਨੇ ਇਸ ਹੜਤਾਲ ਨੂੰ ਖ਼ਤਮ ਕਰਨ ਦਾ ਐਲਾਨ ਕੀਤਾ ਹੈ।

ਇਹ ਵੀ ਪੜ੍ਹੋ : ਪੰਜਾਬ 'ਚ 13 ਜਨਵਰੀ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ

ਇਸ ਸੰਬੰਧੀ ਜਾਰੀ ਨੋਟੀਫਿਕੇਸ਼ਨ ਵਿਚ ਆਖਿਆ ਗਿਆ ਹੈ ਕਿ ਮੁੱਖ ਮੰਤਰੀ ਭਗੰਵਤ ਮਾਨ ਵੱਲੋਂ ਪੰਜਾਬ ਰੋਡਵੇਜ਼ ਪਨਬੱਸ/ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ ਯੂਨੀਅਨ, ਪੰਜਾਬ ਨਾਲ ਉਨ੍ਹਾਂ ਦੀਆਂ ਮੰਗਾਂ ਸੰਬੰਧੀ ਮਿਤੀ 15 ਜਨਵਰੀ 2025 ਨੂੰ ਸਵੇਰ 11.30 ਵਜੇ ਮੁੱਖ ਮੰਤਰੀ ਦਫ਼ਤਰ, ਪੰਜਾਬ ਸਿਵਲ ਸਕੱਤਰੇਤ 1 ਚੰਡੀਗੜ੍ਹ ਵਿਖੇ ਮੀਟਿੰਗ ਰੱਖੀ ਗਈ ਹੈ। ਇਸ ਨੋਟੀਫਿਕੇਸ਼ਨ ਵਿਚ ਇਹ ਵੀ ਆਖਿਆ ਗਿਆ ਹੈ ਕਿ ਯੂਨੀਅਨ ਦੇ ਵੱਧ ਤੋਂ ਵੱਧ 5 ਮੈਂਬਰਾਂ ਸ਼ਾਮਲ ਹੋ ਸਕਦੇ ਹਨ। 

ਇਹ ਵੀ ਪੜ੍ਹੋ : ਭਲਕੇ ਖੁੱਲ੍ਹਣਗੇ ਸਕੂਲ ਜਾਂ ਨਹੀਂ? ਪੰਜਾਬ ਦੇ ਸਕੂਲਾਂ 'ਚ ਛੁੱਟੀਆਂ 'ਚ ਵਾਧੇ ਨੂੰ ਲੈ ਕੇ ਵੱਡੀ ਅਪਡੇਟ

300 ਬੱਸਾਂ ਨੂੰ ਲੱਗੀ ਬਰੇਕ

ਦੱਸਣਯੋਗ ਹੈ ਕਿ ਪੰਜਾਬ ਰੋਡਵੇਜ਼ ਪਨਬੱਸ/ਪੀਆਰਟੀਸੀ ਦੇ ਕੰਟਰੈਕਟ ਮੁਲਾਜ਼ਮਾਂ ਦੀ ਤਿੰਨ ਰੋਜ਼ਾ ਹੜਤਾਲ ਦਾ ਅੱਜ ਦੂਜਾ ਦਿਨ ਸੀ। ਇਸ ਹੜਤਾਲ ਕਾਰਣ ਆਮ ਜਨਤਾ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬੀਤੇ ਦਿਨੀਂ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਕਰਕੇ ਸਰਕਾਰੀ ਦਫ਼ਤਰਾਂ ਅਤੇ ਬੈਂਕਾਂ ਆਦਿ ਵਿਚ ਛੁੱਟੀ ਸੀ ਪਰ ਫਿਰ ਵੀ ਪ੍ਰਾਈਵੇਟ ਨੌਕਰੀਆਂ ਜਾਂ ਹੋਰ ਕੰਮਾਂ ਉਤੇ ਜਾਣ ਵਾਲੇ ਲੋਕ ਸਾਰਾ ਦਿਨ ਪ੍ਰੇਸ਼ਾਨ ਹੁੰਦੇ ਰਹੇ। ਸੂਬੇ ਭਰ ਵਿਚ ਲਗਭਗ 3 ਹਜ਼ਾਰ ਬੱਸਾਂ ਅੱਡਿਆਂ ਵਿਚ ਖੜ੍ਹੀਆਂ ਹੋ ਗਈਆਂ ਹਨ। ਜਿਸ ਕਾਰਣ ਆਮ ਜਨਤਾ ਨੂੰ ਭਾਰੀ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਹ ਵੀ ਪੜ੍ਹੋ : ਜੇ ਤੁਹਾਡੇ ਕੋਲ ਵੀ ਹੈ ਕ੍ਰੈਡਿਟ ਕਾਰਡ ਤਾਂ ਸਾਵਧਾਨ, ਹੈਰਾਨ ਕਰ ਦੇਵੇਗੀ ਇਹ ਖ਼ਬਰ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News