ਹੁਸੈਨੀਵਾਲਾ ਬਾਰਡਰ 'ਤੇ ਰੀਟਰੀਟ ਸੈਰੇਮਨੀ ਦੇਖਣ ਵਾਲਿਆਂ ਲਈ ਚੰਗੀ ਖ਼ਬਰ, ਮੁੜ ਕੀਤੀ ਗਈ ਸ਼ੁਰੂ
Tuesday, Nov 11, 2025 - 12:19 PM (IST)
ਫਿਰੋਜ਼ਪੁਰ (ਕੁਮਾਰ) : ਇੱਥੇ ਜੇ. ਸੀ. ਪੀ. ਹੁਸੈਨੀਵਾਲਾ ’ਚ ਫਿਰ ਰੀਟਰੀਟ ਸੈਰੇਮਨੀ ਸ਼ੁਰੂ ਹੋ ਗਈ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਬੀ. ਐੱਸ. ਐੱਫ. ਪੰਜਾਬ ਫਰੰਟੀਅਰ ਦੇ ਲੋਕ ਸੰਪਰਕ ਅਧਿਕਾਰੀ ਨੇ ਦੱਸਿਆ ਕਿ ਸ਼ੁਰੂ ਹੋਈ ਇਸ ਰੀਟਰੀਟ ਸੈਰੇਮਨੀ ਦਾ ਸਮਾਂ ਸ਼ਾਮ 5:00 ਵਜੇ ਤੋਂ ਸ਼ਾਮ 5:30 ਵਜੇ ਤੱਕ ਹੋਵੇਗਾ।
ਇਹ ਵੀ ਪੜ੍ਹੋ : ਪੰਜਾਬ 'ਚ ਰੈੱਡ ਅਲਰਟ ਵਿਚਾਲੇ ਵੱਡੀ ਖ਼ਬਰ, ਅਸਲੇ ਸਣੇ ਕਾਬੂ ਕੀਤੇ ਦੋਸ਼ੀਆਂ ਦੇ ਵੱਡੇ ਖ਼ੁਲਾਸੇ
ਇਸ ਮੌਕੇ ਬੀ. ਐੱਸ. ਐੱਫ. ਮਹਿਲਾ ਪ੍ਰਹਰੀ ਬ੍ਰਾਸ ਬੈਂਡ ਰਾਹੀਂ ਵਿਸ਼ੇਸ਼ ਪ੍ਰਦਰਸ਼ਨ ਦਿੱਤਾ ਜਾਵੇਗਾ। ਦੱਸਣਯੋਗ ਹੈ ਕਿ ਬੀਤੇ ਸਮੇਂ ਦੌਰਾਨ ਹੜ੍ਹਾਂ ਨੇ ਭਾਰਤ-ਪਾਕਿਸਤਾਨ ਦੀ ਸਰਹੱਦ 'ਤੇ ਬਣੀ ਚੈੱਕ ਪੋਸਟ ਹੁਸੈਨੀਵਾਲਾ ਨੂੰ ਵੀ ਆਪਣੀ ਲਪੇਟ 'ਚ ਲੈ ਲਿਆ ਸੀ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹੁਣ ਕੁਨੈਕਸ਼ਨ ਲੈਣ ਲਈ... (ਵੀਡੀਓ)
ਇਸ ਕਾਰਨ ਭਾਰਤ-ਪਾਕਿਸਤਾਨ ਵਿਚਾਲੇ ਹੋਣ ਵਾਲੀ ਰੀ-ਟਰੀਟ ਸੈਰੇਮਨੀ ਨੂੰ ਬੰਦ ਕਰ ਦਿੱਤਾ ਗਿਆ ਸੀ। ਹੁਣ ਰੀ-ਟਰੀਟ ਸੈਰੇਮਨੀ ਨੂੰ ਦੁਬਾਰਾ ਸ਼ੁਰੂ ਕਰ ਦਿੱਤਾ ਗਿਆ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
