ਪੰਜਾਬ ''ਚ ਨਵੇਂ ਰਾਸ਼ਨ ਡਿਪੂ ਲੈਣ ਵਾਲਿਆਂ ਲਈ ਖ਼ੁਸ਼ਖ਼ਬਰੀ! ਸਰਕਾਰ ਨੇ ਸ਼ੁਰੂ ਕਰ ਦਿੱਤੀ ਪ੍ਰਕਿਰਿਆ
Saturday, Dec 20, 2025 - 10:25 AM (IST)
ਲੁਧਿਆਣਾ (ਖੁਰਾਣਾ) : ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਵੱਲੋਂ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ ਈਸਟ ਅਤੇ ਵੈਸਟ ਸਰਕਲ 'ਚ 755 ਪਰਿਵਾਰਾਂ ਨੂੰ ਨਵੇਂ ਰਾਸ਼ਨ ਡਿਪੂ ਅਲਾਟ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਸ ਨਾਲ ਨਾ ਸਿਰਫ 755 ਪਰਿਵਾਰਾਂ ਨੂੰ ਰੁਜ਼ਗਾਰ ਦੇ ਨਵੇਂ ਸਾਧਨ ਮਿਲ ਸਕਣਗੇ, ਸਗੋਂ ਪਰਿਵਾਰਾਂ ਨੂੰ ਮੁਹੱਈਆ ਕਰਵਾਈ ਜਾਣ ਵਾਲੀ ਵਿੱਤੀ ਮਦਦ ਨੂੰ ਧਿਆਨ 'ਚ ਰੱਖਦੇ ਹੋਏ ਵਿਭਾਗ ਵੱਲੋਂ ਹਰ ਰਾਸ਼ਨ ਡਿਪੂ ’ਤੇ 200 ਰਾਸ਼ਨ ਕਾਰਡ ਵੀ ਅਟੈਚ ਕੀਤੇ ਜਾਣਗੇ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਨੂੰ ਲੈ ਕੇ ਲਿਆ ਗਿਆ ਵੱਡਾ ਫ਼ੈਸਲਾ! ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕੀਤਾ ਐਲਾਨ
ਜਾਣਕਾਰੀ ਮੁਤਾਬਕ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਵਲੋਂ ਜਨਰਲ ਕੈਟਾਗਰੀ, ਅਪਾਹਜ ਵਰਗ, ਸਾਬਕਾ ਸੈਨਾਨੀ, ਆਜਾਦੀ ਘੁਲਾਟੀਏ, ਐੱਸ. ਈ., ਸੀ. ਬੀ. ਵਰਗ, ਅੱਤਵਾਦ ਅਤੇ ਦੰਗਾ ਪੀੜਤ ਪਰਿਵਾਰਾਂ ਸਮੇਤ ਔਰਤਾਂ ਲਈ ਨਵੇਂ ਰਾਸ਼ਨ ਡਿਪੂ ਅਲਾਟ ਕਰਨ ਸਬੰਧੀ ਕੋਟਾ ਨਿਰਧਾਰਿਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ 5,27,728 ਕਾਰਡ ਕੀਤੇ ਗਏ ਰੱਦ! ਇਸ ਯੋਜਨਾ ਬਾਰੇ ਹੋਇਆ ਹੈਰਾਨ ਕਰਨ ਵਾਲਾ ਖ਼ੁਲਾਸਾ
ਹੁਣ ਜੇਕਰ ਗੱਲ ਕੀਤੀ ਜਾਵੇ ਰਾਸ਼ਨ ਡਿਪੂ ਧਾਰੀਆਂ ਨੂੰ ਕਣਕ ਵੰਡਣ ਬਦਲੇ ਮਿਲਣ ਵਾਲੀ ਮਾਰਜਿਨ ਮਨੀ ਦੀ ਤਾਂ ਸਰਕਾਰ ਵਲੋਂ ਡਿਪੂ ਹੋਲਡਰਾਂ ਨੂੰ 90 ਰੁਪਏ ’ਤੇ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਕਮਿਸ਼ਨ ਦਿੱਤੀ ਜਾ ਰਹੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
