ਸਰਕਾਰੀ ਨੌਕਰੀ ਦੇ ਚਾਹਵਾਨਾਂ ਲਈ Good News! ਵੱਡਾ ਕਦਮ ਚੁੱਕਣ ਜਾ ਰਹੀ ਪੰਜਾਬ ਸਰਕਾਰ

Tuesday, Apr 29, 2025 - 12:25 PM (IST)

ਸਰਕਾਰੀ ਨੌਕਰੀ ਦੇ ਚਾਹਵਾਨਾਂ ਲਈ Good News! ਵੱਡਾ ਕਦਮ ਚੁੱਕਣ ਜਾ ਰਹੀ ਪੰਜਾਬ ਸਰਕਾਰ

ਖੰਨਾ (ਬਿਪਨ): ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਹਲਕਾ ਖੰਨਾ ਦੇ ਪਿੰਡ ਭੁਮੱਦੀ ਵਿਖੇ ਪਹੁੰਚ ਕੇ ਯੂ.ਪੀ.ਐੱਸ.ਸੀ ਪ੍ਰੀਖਿਆ ਪਾਸ ਕਰਕੇ ਆਈ.ਏ.ਐਸ ਬਣੇ ਜਸਕਰਨ ਸਿੰਘ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ। ਉਨ੍ਹਾਂ ਜਸਕਰਨ ਸਿੰਘ ਨੂੰ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਸਿੱਖਿਆ, ਸਖ਼ਤ ਮਿਹਨਤ ਅਤੇ ਦ੍ਰਿੜ ਇਰਾਦੇ ਦੀ ਸ਼ਲਾਘਾ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਉਨ੍ਹਾਂ ਦੀ ਧਰਮ ਪਤਨੀ ਗੁਰਪ੍ਰੀਤ ਕੌਰ ਸੰਧਵਾਂ ਵੀ ਮੌਜੂਦ ਸਨ। 

ਇਹ ਖ਼ਬਰ ਵੀ ਪੜ੍ਹੋ - ਵੱਡੀ ਖ਼ਬਰ: ਪੰਜਾਬ ਕਾਂਗਰਸ ਦੇ MLA ਖ਼ਿਲਾਫ਼ FIR ਦਰਜ, ਜਾਣੋ ਪੂਰਾ ਮਾਮਲਾ

UPSC ਕੋਚਿੰਗ ਸੈਂਟਰ ਖੋਲ੍ਹੇਗੀ ਪੰਜਾਬ ਸਰਕਾਰ

ਇਸ ਮੌਕੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਜਲਦੀ ਹੀ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂ.ਪੀ.ਐੱਸ.ਸੀ) ਪ੍ਰੀਖਿਆਵਾਂ ਦੇ ਚਾਹਵਾਨਾਂ ਨੂੰ ਕੋਚਿੰਗ ਦੇਣ ਲਈ ਆਧੁਨਿਕ ਸਿਖਲਾਈ ਕੇਂਦਰ ਖੋਲ੍ਹੇਗੀ। ਤਾਂ ਜੋ ਕੇਂਦਰੀ ਸੇਵਾਵਾਂ, ਖਾਸ ਕਰਕੇ ਯੂ.ਪੀ.ਐਸ.ਸੀ ਦੁਆਰਾ ਆਯੋਜਿਤ ਪ੍ਰੀਖਿਆਵਾਂ ਵਿੱਚ ਸੂਬੇ ਦੇ ਉਮੀਦਵਾਰਾਂ ਦੇ ਘਟਦੇ ਅਨੁਪਾਤ ਨੂੰ ਪੂਰਾ ਕੀਤਾ ਜਾ ਸਕੇ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News