ਸ਼ਰਾਬ ਦੇ ਸ਼ੌਕੀਨਾਂ ਦੀਆਂ ਲੱਗੀਆਂ ਮੌਜਾਂ! ਸਸਤੇ ਰੇਟਾਂ 'ਤੇ ਵਿੱਕ ਰਹੀ ਸ਼ਰਾਬ, ਠੇਕਿਆਂ ਬਾਹਰ ਲੱਗਾ ਮੇਲਾ

Sunday, Mar 29, 2026 - 12:58 PM (IST)

ਸ਼ਰਾਬ ਦੇ ਸ਼ੌਕੀਨਾਂ ਦੀਆਂ ਲੱਗੀਆਂ ਮੌਜਾਂ! ਸਸਤੇ ਰੇਟਾਂ 'ਤੇ ਵਿੱਕ ਰਹੀ ਸ਼ਰਾਬ, ਠੇਕਿਆਂ ਬਾਹਰ ਲੱਗਾ ਮੇਲਾ

ਜਲੰਧਰ (ਪੁਨੀਤ)-ਨਵੀਂ ਐਕਸਾਈਜ਼ ਪਾਲਿਸੀ 1 ਅਪ੍ਰੈਲ ਤੋਂ ਲਾਗੂ ਹੋਣ ਜਾ ਰਹੀ ਹੈ। ਇਸ ਤੋਂ ਪਹਿਲਾਂ ਜਲੰਧਰ ਸ਼ਹਿਰ ਵਿਚ ਸ਼ਰਾਬ ਦੇ ਠੇਕਿਆਂ ’ਤੇ ਸਸਤੀਆਂ ਦਰਾਂ ’ਤੇ ਹੋਈ ਵਿਕਰੀ ਨੇ ਲੋਕਾਂ ਨੂੰ ਆਕਰਸ਼ਿਤ ਕੀਤਾ, ਜਿਸ ਕਾਰਨ ਸਾਰਾ ਦਿਨ ਅਤੇ ਦੇਰ ਰਾਤ ਤੱਕ ਠੇਕਿਆਂ ’ਤੇ ਭਾਰੀ ਭੀੜ ਵੇਖਣ ਨੂੰ ਮਿਲੀ। ਪੁਰਾਣੇ ਠੇਕਿਆਂ ਦੀ ਮਿਆਦ ਖ਼ਤਮ ਹੋਣ ਕਾਰਨ ਠੇਕੇਦਾਰਾਂ ਵੱਲੋਂ ਸਟਾਕ ਕੱਢਣ ਲਈ ਸ਼ਰਾਬ ਘੱਟ ਕੀਮਤਾਂ ’ਤੇ ਵੇਚੀ ਗਈ, ਜਿਸ ਦਾ ਲੋਕਾਂ ਨੇ ਜੰਮ ਕੇ ਫ਼ਾਇਦਾ ਉਠਾਇਆ।

ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਠੇਕਿਆਂ ’ਤੇ ਅਜਿਹਾ ਮਾਹੌਲ ਵੇਖਣ ਨੂੰ ਮਿਲਿਆ, ਜਿਵੇਂ ਮੇਲਾ ਲੱਗਾ ਹੋਵੇ। ਸਵੇਰ ਤੋਂ ਹੀ ਠੇਕਿਆਂ ਦੇ ਬਾਹਰ ਲੋਕਾਂ ਦੀਆਂ ਲੰਬੀਆਂ ਲਾਈਨਾਂ ਲੱਗਣੀਆਂ ਸ਼ੁਰੂ ਹੋ ਗਈਆਂ ਸਨ ਅਤੇ ਸ਼ਾਮ ਹੁੰਦੇ-ਹੁੰਦੇ ਇਹ ਭੀੜ ਹੋਰ ਵਧ ਗਈ। ਕਈ ਥਾਵਾਂ ’ਤੇ ਲੋਕਾਂ ਨੇ ਬਿਨਾਂ ਕਿਸੇ ਰੋਕ-ਟੋਕ ਦੇ ਪੇਟੀਆਂ ਦੇ ਹਿਸਾਬ ਨਾਲ ਸ਼ਰਾਬ ਖ਼ਰੀਦੀ। ਦੋਪਹੀਆ ਵਾਹਨਾਂ ’ਤੇ ਵੀ ਲੋਕ ਸ਼ਰਾਬ ਦੀਆਂ ਪੇਟੀਆਂ ਲਿਜਾਂਦੇ ਨਜ਼ਰ ਆਏ।

ਇਹ ਵੀ ਪੜ੍ਹੋ: ਸਿਆਸਤ 'ਚ ਵੱਡੀ ਹਲਚਲ! ਸ਼ਾਹਕੋਟ ਹਲਕੇ 'ਚ ਅਕਾਲੀ ਦਲ ਦੀ ਰੈਲੀ ਮਗਰੋਂ ਛਿੜੀ ਨਵੀਂ ਚਰਚਾ

ਜਾਣਕਾਰੀ ਅਨੁਸਾਰ ਵੱਖ-ਵੱਖ ਗਰੁੱਪਾਂ ਦੇ ਠੇਕੇ ਖ਼ਤਮ ਹੋਣ ਕਾਰਨ ਸ਼ਰਾਬ ਬੇਹੱਦ ਸਸਤੇ ਭਾਅ ’ਤੇ ਉਪਲੱਬਧ ਸੀ। ਹਾਲਾਂਕਿ ਐਕਸਾਈਜ਼ ਨਿਯਮਾਂ ਤਹਿਤ ਇਕ ਵਿਅਕਤੀ ਨੂੰ ਸੀਮਤ ਮਾਤਰਾ ਵਿਚ ਹੀ ਸ਼ਰਾਬ ਵੇਚਣ ਦੀ ਵਿਵਸਥਾ ਹੈ ਪਰ ਕਈ ਥਾਵਾਂ ’ਤੇ ਇਨ੍ਹਾਂ ਨਿਯਮਾਂ ਦੀ ਪਾਲਣਾ ਹੁੰਦੀ ਨਜ਼ਰ ਨਹੀਂ ਆਈ। ਇਸ ਤੋਂ ਇਹ ਸਾਫ਼ ਹੋਇਆ ਕਿ ਸਸਤੀ ਸ਼ਰਾਬ ਕਾਰਨ ਮੰਗ ਅਚਾਨਕ ਵਧ ਗਈ।

ਐਕਸਾਈਜ਼ ਵਿਭਾਗ ਵੱਲੋਂ ਢੋਲ ਜਾਂ ਹੋਰ ਪ੍ਰਚਾਰ ਸਾਧਨਾਂ ’ਤੇ ਪਹਿਲਾਂ ਹੀ ਪਾਬੰਦੀ ਲਾਈ ਜਾ ਚੁੱਕੀ ਸੀ, ਜਿਸ ਕਾਰਨ ਠੇਕਿਆਂ ’ਤੇ ਕਿਸੇ ਕਿਸਮ ਦਾ ਰਸਮੀ ਪ੍ਰਚਾਰ ਨਹੀਂ ਕੀਤਾ ਗਿਆ। ਇਸ ਦੇ ਬਾਵਜੂਦ ਭਾਰੀ ਭੀੜ ਇਸ ਗੱਲ ਦਾ ਸੰਕੇਤ ਦੇ ਰਹੀ ਸੀ ਕਿ ਸਸਤੀ ਸ਼ਰਾਬ ਦੀ ਜਾਣਕਾਰੀ ਲੋਕਾਂ ਤੱਕ ਆਪਣੇ ਆਪ ਪਹੁੰਚ ਗਈ ਸੀ। ਵਿਭਾਗ ਵੱਲੋਂ ਇਸ ਸਬੰਧੀ ਕੋਈ ਅਧਿਕਾਰਤ ਬਿਆਨ ਸਾਹਮਣੇ ਨਹੀਂ ਆਇਆ ਪਰ ਹਾਲਾਤ ਨੂੰ ਵੇਖਦੇ ਹੋਏ ਵਿਵਸਥਾ ਬਣਾਈ ਰੱਖਣ ਅਤੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਦੀ ਲੋੜ ਮਹਿਸੂਸ ਕੀਤੀ ਜਾ ਰਹੀ ਸੀ।

ਇਹ ਵੀ ਪੜ੍ਹੋ: ਪੰਜਾਬ 'ਚ 48 ਘੰਟੇ ਅਹਿਮ! ਮੌਸਮ ਦੀ 1 ਅਪ੍ਰੈਲ ਤੱਕ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ Alert

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News