ਪੰਜਾਬ ''ਚ ਮੁਫ਼ਤ ਸਫ਼ਰ ਕਰਨ ਵਾਲੀਆਂ ਬੀਬੀਆਂ ਦੀਆਂ ਮੌਜਾਂ, ਸਰਕਾਰ ਨੇ ਲਿਆ ਅਹਿਮ ਫ਼ੈਸਲਾ
Thursday, Jan 16, 2025 - 12:36 PM (IST)
ਚੰਡੀਗੜ੍ਹ : ਪੰਜਾਬ 'ਚ ਚੱਲਦੀਆਂ ਸਰਕਾਰੀ ਬੱਸਾਂ ਦਾ ਲਾਹਾ ਤਾਂ ਹਰ ਕੋਈ ਲੈ ਰਿਹਾ ਹੈ ਪਰ ਇਨ੍ਹਾਂ ਬੱਸਾਂ 'ਚ ਬੀਬੀਆਂ ਮੁਫ਼ਤ ਸਫ਼ਰ ਕਰਦੀਆਂ ਹਨ। ਹੁਣ ਪੰਜਾਬ ਸਰਕਾਰ ਨੇ ਅਹਿਮ ਫ਼ੈਸਲਾ ਲੈਂਦੇ ਹੋਏ ਪੀ. ਆਰ. ਟੀ. ਸੀ. ਦੇ ਬੇੜੇ 'ਚ 500 ਨਵੀਆਂ ਅਤੇ ਪਨਬੱਸ ਦੇ ਬੇੜੇ 'ਚ 432 ਦੇ ਕਰੀਬ ਨਵੀਆਂ ਬੱਸਾਂ ਸ਼ਾਮਲ ਕਰਨ ਦਾ ਫ਼ੈਸਲਾ ਲਿਆ ਹੈ। ਇਸ ਨਾਲ ਆਮ ਲੋਕਾਂ ਦੇ ਨਾਲ-ਨਾਲ ਬੀਬੀਆਂ ਨੂੰ ਵੱਡਾ ਫ਼ਾਇਦਾ ਮਿਲੇਗਾ। ਇਹ ਫ਼ੈਸਲਾ ਅੱਜ ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ. ਆਰ. ਟੀ. ਸੀ. ਕਾਂਟਰੈਕਟ ਵਰਕਰ ਯੂਨੀਅਨ ਦੀ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਨਾਲ ਮੀਟਿੰਗ ਦੌਰਾਨ ਲਿਆ ਗਿਆ। ਇਸ ਮੀਟਿੰਗ 'ਚ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ, ਸਕੱਤਰ ਟਰਾਂਸਪੋਰਟ ਅਤੇ ਦੋਹਾਂ ਵਿਭਾਗਾਂ ਦੇ ਮੈਨੇਜਿੰਗ ਡਾਇਰੈਕਟਰ ਸਣੇ ਮੈਨਜਮੈਂਟ ਦੇ ਮੈਂਬਰ ਵੀ ਸ਼ਾਮਲ ਹੋਏ।
ਇਹ ਵੀ ਪੜ੍ਹੋ : ਪੰਜਾਬ 'ਚ ਇਹ ਵਿਦਿਆਰਥੀ ਨਹੀਂ ਦੇ ਸਕਣਗੇ ਬੋਰਡ ਦੀਆਂ ਪ੍ਰੀਖਿਆਵਾਂ! ਜਾਰੀ ਹੋਈ ਵੱਡੀ ਚਿਤਾਵਨੀ
ਮੰਤਰੀ ਭੁੱਲਰ ਨੇ ਯੂਨੀਅਨ ਨੂੰ ਦਿਵਾਇਆ ਭਰੋਸਾ
ਮੀਟਿੰਗ ਦੌਰਾਨ ਯੂਨੀਅਨ ਦੀਆਂ ਸਾਰੀਆਂ ਮੰਗਾਂ 'ਤੇ ਵਿਚਾਰ ਕੀਤਾ ਗਿਆ। ਯੂਨੀਅਨ ਨੂੰ ਭਰੋਸਾ ਦੁਆਇਆ ਗਿਆ ਕਿ ਕਾਂਟਰੈਕਟ ਮੁਲਾਜ਼ਮਾਂ ਅਤੇ ਆਊਟ ਸੋਰਸ ਮੁਲਾਜ਼ਮਾਂ ਦੀ 3 ਫਰਵਰੀ ਨੂੰ ਜੱਥੇਬੰਦੀ ਦੀ ਸਹਿਮਤੀ ਨਾਲ ਪੱਕਾ ਕਰਨ ਲਈ ਪਾਲਿਸੀ ਫਾਈਨਲ ਕਰਦੇ ਹੋਏ ਲਾਗੂ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ ਦੇ ਸਰਕਾਰੀ ਸਕੂਲਾਂ ਨੇ ਲਾ 'ਤੀ ਵੱਡੀ ਸ਼ਿਕਾਇਤ, ਵਿਭਾਗ ਨੇ ਜਾਰੀ ਕੀਤੇ ਸਖ਼ਤ ਨਿਰਦੇਸ਼
ਇਸ ਮੌਕੇ ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਸਣੇ ਹੋਰ ਸ਼ਾਮਲ ਸਨ। ਸਰਕਾਰ ਵਲੋਂ ਰੋਡਵੇਜ਼ 'ਚ ਕੰਮ ਘੱਟ ਤਨਖ਼ਾਹ 'ਤੇ ਕੰਮ ਕਰਦੇ ਮੁਲਾਜ਼ਮਾਂ ਦੀ ਤਨਖ਼ਾਹ 'ਚ ਵਾਧਾ ਕਰਦੇ ਹੋਏ ਪੱਤਰ ਵੀ ਜਾਰੀ ਕੀਤਾ ਗਿਆ। ਇਸ ਤੋਂ ਇਲਾਵਾ ਐਡਵਾਂਸ ਬੁਕਿੰਗ ਵਾਲਿਆਂ ਦੇ ਕਮਿਸ਼ਨ 'ਚ ਵੀ ਵਾਧੇ ਦੀ ਮੰਗ ਕੀਤੀ ਗਈ ਹੈ, ਜਿਸ 'ਚ ਟਰਾਂਸਪੋਰਟ ਮੰਤਰੀ ਪੰਜਾਬ ਨੇ ਵਾਧਾ ਕਰਨ ਦਾ ਐਲਾਨ ਕੀਤਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8