ਇਕ ਹਜ਼ਾਰ ਰੁਪਏ ਦੀ ਉਡੀਕ ''ਚ ਬੈਠੀਆਂ ਔਰਤਾਂ ਲਈ ਖ਼ੁਸ਼ਖ਼ਬਰੀ! ਮੰਤਰੀ ਹਰਪਾਲ ਚੀਮਾ ਨੇ ਆਖੀ ਵੱਡੀ ਗੱਲ
Monday, Dec 29, 2025 - 02:42 PM (IST)
ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਪੰਜਾਬ ਵਿਚ ਪੰਜਾਬ ਸਰਕਾਰ ਵੱਲੋਂ ਮਿਲਣ ਵਾਲੇ ਇਕ ਹਜ਼ਾਰ ਰੁਪਏ ਦੀ ਉਡੀਕ ਵਿਚ ਬੈਠੀਆਂ ਔਰਤਾਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਜਿੱਥੇ ਕਈ ਸਕੀਮਾਂ ਵੱਲੋਂ ਸੂਬੇ ਅੰਦਰ ਵਿਕਾਸ ਕੀਤਾ ਜਾ ਰਿਹਾ, ਉੱਥੇ ਹੀ ਔਰਤਾਂ ਨੂੰ ਇਕ ਹਜ਼ਾਰ ਰੁਪਏ ਦੇਣ ਦੀ ਸਕੀਮ ਨੂੰ ਅੰਤਿਮ ਛੋਹਾਂ ਦਿੱਤੀਆਂ ਜਾ ਰਹੀਆਂ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਨੇ ਅੱਜ ਟਾਂਡਾ ਵਿਖੇ 'ਆਪ' ਵਰਕਰਾਂ ਨਾਲ ਰਸਮੀ ਤੌਰ 'ਤੇ ਕੀਤੀ ਮੁਲਾਕਾਤ ਦੌਰਾਨ ਗੱਲਬਾਤ ਕਰਦੇ ਹੋਏ ਕੀਤਾ।
ਇਹ ਵੀ ਪੜ੍ਹੋ: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਜਾ ਰਹੇ LPU ਦੇ 2 ਵਿਦਿਆਰਥੀਆਂ ਨਾਲ ਵੱਡਾ ਹਾਦਸਾ! ਇਕ ਦੀ ਦਰਦਨਾਕ ਮੌਤ

ਇਸ ਮੌਕੇ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਦੇ ਹਰੇਕ ਖੇਤਰ ਦੀ ਬਿਹਤਰੀ ਵਾਸਤੇ ਕਰੋੜਾਂ ਰੁਪਏ ਖ਼ਰਚ ਕੀਤੇ ਗਏ ਹਨ ਅਤੇ ਆਉਣ ਵਾਲੇ ਸਾਲ ਵਿੱਚ ਸਰਕਾਰ ਵੱਲੋਂ ਰਹਿੰਦੇ ਹੋਏ ਵਿਕਾਸ ਕਾਰਜਾਂ ਲਈ ਪੂਰੇ ਯਤਨ ਕੀਤੇ ਜਾਣਗੇ। ਇਸ ਮੌਕੇ ਵਿਧਾਇਕ ਟਾਂਡਾ ਜਸਵੀਰ ਸਿੰਘ ਰਾਜਾ ਦੀ ਅਗਵਾਈ ਵਿੱਚ ਇਕੱਤਰ ਹੋਏ ਨੇ ਹਰਪਾਲ ਸਿੰਘ ਚੀਮਾ ਦਾ ਟਾਂਡਾ ਪਹੁੰਚਣ 'ਤੇ ਸਵਾਗਤ ਕੀਤਾ ਅਤੇ ਨਾਲ ਹੀ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਵੀ ਵਿਚਾਰ ਵਟਾਂਦਰਾ ਕੀਤਾ।
ਇਹ ਵੀ ਪੜ੍ਹੋ: Big Breaking: ਅੱਧੀ ਰਾਤ ਨੂੰ ਜਲੰਧਰ 'ਚ ਪੈ ਗਿਆ ਡਾਕਾ! ਜਿਊਲਰੀ ਸ਼ਾਪ ਲੁੱਟ ਕੇ ਲੈ ਗਏ 10 ਬੰਦੇ
ਇਸ ਮੌਕੇ ਵਿਧਾਇਕ ਟਾਂਡਾ ਜਸਵੀਰ ਸਿੰਘ ਰਾਜਾ ਤੋਂ ਇਲਾਵਾ ਚੇਅਰਮੈਨ ਦੀਪਕ ਬਾਲੀ ਸੰਗਠਨ ਇੰਚਾਰਜ ਕੇਸ਼ਵ ਸਿੰਘ ਸੈਣੀ, ਚੇਅਰਮੈਨ ਜਸਵੰਤ ਸਿੰਘ ਬਿੱਟ, ਪੰਚਾਇਤ ਸੰਮਤੀ ਮੈਂਬਰ ਸੁਖਵਿੰਦਰਜੀਤ ਸਿੰਘ ਝਾਵਰ, ਸੰਮਤੀ ਮੈਂਬਰ ਲਖਵਿੰਦਰ ਸਿੰਘ ਸੇਠੀ, ਜ਼ਿਲ੍ਹਾ ਪ੍ਰਧਾਨ ਮਨਵੀਰ ਸਿੰਘ ਝਾਵਰ, ਸਰਪੰਚ ਮਨਪ੍ਰੀਤ ਗੋਲਡੀ ਨਰਵਾਲ, ਮਾਸਟਰ ਕੁਲਵੰਤ ਸਿੰਘ ਜਹੂਰਾ, ਬੀ.ਓ ਮਨਜੀਤ ਸਿੰਘ ਸੱਲਾ ਇਲਾਵਾ ਪਾਰਟੀ ਦੇ ਹੋਰ ਵਰਕਰ ਵੀ ਹਾਜਰ ਸਨ।
ਇਹ ਵੀ ਪੜ੍ਹੋ: ਪੰਜਾਬ 'ਚ ਕੱਪੜਾ ਵਪਾਰੀ ਦੀ ਦੁਕਾਨ 'ਤੇ ਫਾਇਰਿੰਗ! ਕੰਬਿਆ ਇਹ ਇਲਾਕਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
