ਕੈਨੇਡਾ ਤੋਂ ਆਈ Good News ! ਏਜੰਟਾਂ ਨੇ ਮਾਰੀ ਠੱਗੀ ਤਾਂ ਸਰਕਾਰ ਦੇਵੇਗੀ ਮੁਆਵਜ਼ਾ, ਜਾਣੋ ਕੀ ਹੈ ਪੂਰਾ ਮਾਮਲਾ

Saturday, May 09, 2026 - 04:25 PM (IST)

ਕੈਨੇਡਾ ਤੋਂ ਆਈ Good News ! ਏਜੰਟਾਂ ਨੇ ਮਾਰੀ ਠੱਗੀ ਤਾਂ ਸਰਕਾਰ ਦੇਵੇਗੀ ਮੁਆਵਜ਼ਾ, ਜਾਣੋ ਕੀ ਹੈ ਪੂਰਾ ਮਾਮਲਾ

ਇੰਟਰਨੈਸ਼ਨਲ ਡੈਸਕ- ਭਾਰਤੀ ਨੌਜਵਾਨ, ਖ਼ਾਸ ਕਰ ਪੰਜਾਬੀ ਨੌਜਵਾਨਾਂ 'ਚ ਕੈਨੇਡਾ ਜਾ ਕੇ ਵਸਣ ਦਾ ਕਾਫ਼ੀ ਕ੍ਰੇਜ਼ ਹੈ। ਇਸੇ ਚੱਕਰ 'ਚ ਕਈ ਵਾਰ ਉਹ ਠੱਗੀ ਦਾ ਸ਼ਿਕਾਰ ਹੋ ਜਾਂਦੇ ਹਨ। ਇਸੇ ਮਾਮਲੇ ਨੂੰ ਧਿਆਨ 'ਚ ਰੱਖਦੇ ਹੋਏ ਕੈਨੇਡਾ ਸਰਕਾਰ ਨੇ ਇਮੀਗ੍ਰੇਸ਼ਨ ਅਤੇ ਪੀ.ਆਰ. (PR) ਦੇ ਨਾਂ 'ਤੇ ਹੋਣ ਵਾਲੀ ਠੱਗੀ ਨੂੰ ਰੋਕਣ ਅਤੇ ਪੀੜਤਾਂ ਨੂੰ ਰਾਹਤ ਦੇਣ ਲਈ ਇੱਕ ਇਤਿਹਾਸਕ ਫੈਸਲਾ ਸੁਣਾਇਆ ਹੈ। 15 ਜੁਲਾਈ ਤੋਂ ਲਾਗੂ ਹੋਣ ਵਾਲੇ ਨਵੇਂ ਨਿਯਮਾਂ ਅਨੁਸਾਰ, ਜੇਕਰ ਕੋਈ ਲਾਇਸੰਸਸ਼ੁਦਾ ਇਮੀਗ੍ਰੇਸ਼ਨ ਕੰਸਲਟੈਂਟ ਕਿਸੇ ਵਿਦਿਆਰਥੀ ਜਾਂ ਵਰਕਰ ਨਾਲ ਠੱਗੀ ਮਾਰਦਾ ਹੈ, ਤਾਂ ਪੀੜਤ ਨੂੰ ਸਰਕਾਰੀ ਫੰਡ 'ਚੋਂ ਮੁਆਵਜ਼ਾ ਦਿੱਤਾ ਜਾਵੇਗਾ।

ਜਾਣਕਾਰੀ ਅਨੁਸਾਰ, ਇਸ ਫੈਸਲੇ ਦਾ ਸਭ ਤੋਂ ਵੱਧ ਅਸਰ ਪੰਜਾਬ ਦੇ ਉਨ੍ਹਾਂ ਹਜ਼ਾਰਾਂ ਪਰਿਵਾਰਾਂ 'ਤੇ ਪਵੇਗਾ ਜੋ ਲੱਖਾਂ ਰੁਪਏ ਖਰਚ ਕੇ ਆਪਣੇ ਬੱਚਿਆਂ ਨੂੰ ਕੈਨੇਡਾ ਭੇਜਦੇ ਹਨ। ਰਿਪੋਰਟਾਂ ਮੁਤਾਬਕ, ਕੈਨੇਡਾ ਵਿੱਚ ਫੜੇ ਗਏ ਲਗਭਗ 10,000 ਫਰਜ਼ੀ ਐਡਮਿਸ਼ਨ ਲੈਟਰਾਂ ਵਿੱਚੋਂ 80 ਫੀਸਦੀ ਮਾਮਲੇ ਇਕੱਲੇ ਪੰਜਾਬ ਅਤੇ ਗੁਜਰਾਤ ਨਾਲ ਸਬੰਧਤ ਸਨ।

ਇਹ ਵੀ ਪੜ੍ਹੋ- ਅਮਰੀਕਾ ਤੋਂ ਫ਼ਿਰ ਭਰ-ਭਰ ਆਉਣਗੇ ਜਹਾਜ਼ ! ਮੁੜ ਤੇਜ਼ ਹੋਵੇਗੀ ਡਿਪੋਰਟੇਸ਼ਨ, ਟਰੰਪ ਨੇ ਬਦਲ'ਤੀ Game

ਕੈਨੇਡਾ ਦੇ ਨਵੇਂ ਇਮੀਗ੍ਰੇਸ਼ਨ ਨਿਯਮਾਂ ਮੁਤਾਬਕ ਲੋਕਾਂ ਨਾਲ ਧੋਖਾਧੜੀ ਕਰਨ ਵਾਲੇ ਏਜੰਟਾਂ 'ਤੇ 9 ਕਰੋੜ ਰੁਪਏ ਤੱਕ ਦਾ ਜੁਰਮਾਨਾ ਲਗਾਇਆ ਜਾ ਸਕਦਾ ਹੈ ਅਤੇ ਉਨ੍ਹਾਂ ਨੂੰ 2 ਸਾਲ ਤੱਕ ਦੀ ਜੇਲ੍ਹ ਵੀ ਹੋ ਸਕਦੀ ਹੈ, ਜਦਕਿ ਠੱਗੀ ਦਾ ਸ਼ਿਕਾਰ ਹੋਏ ਪੀੜਤਾਂ ਨੂੰ ਸਰਕਾਰੀ ਫੰਡਾਂ 'ਚੋਂ ਮੁਆਵਜ਼ਾ ਦਿੱਤਾ ਜਾਵੇਗਾ। ਇਹ ਫੰਡ ਉਨ੍ਹਾਂ ਲੋਕਾਂ ਲਈ ਉਪਲਬਧ ਹੋਵੇਗਾ ਜੋ 23 ਨਵੰਬਰ 2021 ਤੋਂ ਬਾਅਦ ਠੱਗੀ ਦਾ ਸ਼ਿਕਾਰ ਹੋਏ ਹਨ। ਅਪ੍ਰੈਲ 2027 ਤੋਂ ਸਰਕਾਰ ਲਾਇਸੰਸਸ਼ੁਦਾ ਕੰਸਲਟੈਂਟਸ ਦੀ ਇੱਕ ਆਨਲਾਈਨ ਜਨਤਕ ਸੂਚੀ ਜਾਰੀ ਕਰੇਗੀ, ਜਿਸ ਵਿੱਚ ਉਨ੍ਹਾਂ ਦਾ ਪਿਛਲਾ ਰਿਕਾਰਡ ਅਤੇ ਸ਼ਿਕਾਇਤਾਂ ਦਾ ਵੇਰਵਾ ਹੋਵੇਗਾ। 

ਇੱਕ ਪਾਸੇ ਜਿੱਥੇ ਕੈਨੇਡੀਅਨ ਪ੍ਰਸ਼ਾਸਨ ਨੇ ਇਮੀਗ੍ਰੇਸ਼ਨ ਠੱਗੀ ਖ਼ਿਲਾਫ਼ ਸਖ਼ਤੀ ਕੀਤੀ ਹੈ, ਉੱਥੇ ਹੀ ਪੰਜਾਬੀ ਵਿਦਿਆਰਥੀਆਂ ਲਈ ਪੀ.ਆਰ. ਦੇ ਨਿਯਮਾਂ ਨੇ ਚਿੰਤਾ ਵਧਾ ਦਿੱਤੀ ਹੈ। ਕੈਨੇਡਾ ਸਰਕਾਰ ਨੇ ਫੂਡ ਅਤੇ ਸਰਵਿਸ ਸੈਕਟਰ (ਜਿਵੇਂ ਕਿ ਸਬਵੇਅ, ਟਿਮ ਹੌਰਟਨਸ, ਗੈਸ ਸਟੇਸ਼ਨ) ਨੂੰ ਆਪਣੀ ਪ੍ਰਾਇਓਰਿਟੀ ਲਿਸਟ ਵਿੱਚੋਂ ਹਟਾ ਦਿੱਤਾ ਹੈ। ਇਸ ਦਾ ਮਤਲਬ ਹੈ ਕਿ ਇਨ੍ਹਾਂ ਸੈਕਟਰਾਂ 'ਚ ਕੰਮ ਕਰਨ ਵਾਲੇ ਹਜ਼ਾਰਾਂ ਪੰਜਾਬੀ ਨੌਜਵਾਨਾਂ ਲਈ ਪੱਕੇ ਹੋਣਾ ਹੁਣ ਪਹਿਲਾਂ ਨਾਲੋਂ ਕਿਤੇ ਜ਼ਿਆਦਾ ਮੁਸ਼ਕਲ ਹੋਵੇਗਾ। ਹੁਣ ਸਰਕਾਰ ਸਿਰਫ਼ ਹੈਲਥਕੇਅਰ, ਕੰਸਟ੍ਰਕਸ਼ਨ ਅਤੇ ਸਾਇੰਸ ਵਰਗੇ ਸੈਕਟਰਾਂ ਵਿੱਚ ਕੰਮ ਕਰਨ ਵਾਲਿਆਂ ਨੂੰ ਹੀ ਪੀ.ਆਰ. ਦੀ ਤਰਜੀਹ ਦੇ ਰਹੀ ਹੈ।

ਇਹ ਵੀ ਪੜ੍ਹੋ- 'ਆਪਰੇਸ਼ਨ ਸਿੰਦੂਰ' ਨੂੰ ਲੈ ਕੇ ਚੀਨ ਨੇ ਕੀਤਾ ਵੱਡਾ ਖੁਲਾਸਾ ! ਆਪੇ ਦੱਸ'ਤਾ ਸਾਰਾ ਸੱਚ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News