ਕੋਰੋਨਾ ਕਹਿਰ ਦੌਰਾਨ ''ਚੰਡੀਗੜ੍ਹ'' ਤੋਂ ਆਈ ਚੰਗੀ ਖਬਰ, ਐਡਵਾਈਜ਼ਰ ਨੇ ਦਿੱਤੀ ਜਾਣਕਾਰੀ

04/04/2020 2:57:52 PM

ਚੰਡੀਗੜ੍ਹ : ਪੂਰੀ ਦੁਨੀਆ 'ਚ ਤੜਥੱਲੀ ਮਚਾਉਣ ਵਾਲੇ ਕੋਰੋਨਾ ਵਾਇਰਸ ਦੇ ਮਾਮਲੇ ਰੋਜ਼ਾਨਾ ਵੱਧਦੇ ਜਾ ਰਹੇ ਹਨ। ਚੰਡੀਗੜ੍ਹ 'ਚ ਵੀ ਕੋਰੋਨਾ ਪੀੜਤਾਂ ਦੀ ਗਿਣਤੀ 18 ਤੱਕ ਪੁੱਜ ਗਈ ਹੈ ਪਰ ਇਸ ਦੌਰਾਨ ਇਕ ਚੰਗੀ ਖਬਰ ਆਈ ਹੈ। ਸ਼ਹਿਰ 'ਚ ਕੋਰੋਨਾ ਵਾਇਰਸ ਦੀ ਜਾਨਲੇਵਾ ਬੀਮਾਰੀ ਨਾਲ ਜੂਝ ਰਹੇ 3 ਮਰੀਜ਼ ਠੀਕ ਹੋ ਗਏ ਹਨ। ਇਹ ਜਾਣਕਾਰੀ ਚੰਡੀਗੜ੍ਹ ਦੇ ਐਡਵਾਈਜ਼ਰ ਆਈ. ਏ. ਐਸ. ਮਨੋਜ ਪਰਿਦਾ ਨੇ ਆਪਣੇ ਟਵਿੱਟਰ 'ਤੇ ਦਿੱਤੀ ਹੈ। ਉਨ੍ਹਾਂ ਨੇ ਇਨ੍ਹਾਂ ਤਿੰਨਾਂ ਮਰੀਜ਼ਾਂ ਦਾ ਇਲਾਜ ਕਰਨ ਵਾਲੀ ਡਾਕਟਰਾਂ ਦੀ ਟੀਮ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਮਰੀਜ਼ਾਂ ਦਾ ਇਲਾਜ ਕਰਨ ਵਾਲੇ ਡਾਕਟਰਾਂ ਨੇ ਆਪਣੀ ਜਾਨ ਜੋਖਮ 'ਚ ਪਾ ਕੇ ਇਨ੍ਹਾਂ ਮਰੀਜਾਂ ਦਾ ਇਲਾਜ ਕੀਤਾ ਹੈ, ਜਿਸ ਕਾਰਨ ਮਰੀਜ਼ ਠੀਕ ਹੋ ਸਕੇ ਹਨ। ਇਸ ਤੋਂ ਬਾਅਦ ਹੁਣ ਚੰਡੀਗੜ੍ਹ 'ਚ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 15 ਰਹਿ ਗਈ ਹੈ। 

ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਕੋਰੋਨਾ ਦੇ 2 ਹੋਰ ਮਾਮਲੇ ਆਏ ਸਾਹਮਣੇ, ਪਾਜ਼ੇਟਿਵ ਮਾਮਲਿਆਂ ਦੀ ਗਿਣਤੀ ਹੋਈ 18


ਚੰਡੀਗੜ੍ਹ 'ਚ ਬੀਤੇ ਦਿਨੀਂ ਐਨ. ਆਰ. ਆਈ. ਜੋੜਾ ਕੋਰੋਨਾ ਪੀੜਤ ਪਾਇਆ ਗਿਆ ਸੀ ਅਤੇ ਇਸ ਤੋਂ ਬਾਅਦ ਉਨ੍ਹਾਂ ਦੇ ਸੰਪਰਕ 'ਚ ਆਈ 59 ਸਾਲਾ ਔਰਤ ਤੇ ਉਸ ਦੀ 10 ਮਹੀਨਿਆਂ ਦੀ ਪੋਤੀ ਦਾ ਵੀ ਕੋਰੋਨਾ ਵਾਇਰਸ ਟੈਸਟ ਪਾਜ਼ੇਟਿਵ ਪਾਇਆ ਗਿਆ ਸੀ, ਜਿਸ ਤੋਂ ਬਾਅਦ ਚੰਡੀਗੜ੍ਹ 'ਚ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 18 ਤੱਕ ਪੁੱਜ ਗਈ ਸੀ। ਇਸ ਪਰਿਵਾਰ ਦੇ ਸੰਪਰਕ 'ਚ ਆਏ 3 ਲੋਕਾਂ ਨੂੰ ਸਿਹਤ ਵਿਭਾਗ ਨੇ ਹੋਮ ਕੁਆਰੰਟਾਈਨ ਕਰ ਦਿੱਤਾ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਲਗਾਤਾਰ ਵੱਧ ਰਹੀ ਕੋਰੋਨਾ ਪੀੜਤਾਂ ਦੀ ਗਿਣਤੀ, ਜਾਣੋ ਕੀ ਨੇ ਤਾਜ਼ਾ ਹਾਲਾਤ


ਪੰਜਾਬ 'ਚ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 58 ਤੱਕ ਪੁੱਜੀ 
ਸੂਬੇ 'ਚ ਹੁਣ ਤੱਕ ਕੁੱਲ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 58 ਤੱਕ ਪੁੱਜ ਗਈ ਹੈ। ਸਿਹਤ ਵਿਭਾਗ ਮੁਤਾਬਕ ਹੁਣ ਤੱਕ 1585 ਨਮੂਨੇ ਲਏ ਗਏ ਹਨ, ਜਿਨ੍ਹਾਂ 'ਚੋਂ 58 ਦੀ ਰਿਪੋਰਟ ਪਾਜ਼ੇਟਿਵ ਆਈ ਹੈ, ਜਦੋਂ ਕਿ 1381 ਨੈਗੇਟਿਵ ਆਏ ਹਨ, ਜਦੋਂ ਕਿ ਬਾਕੀਆਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਸਿਹਤ ਵਿਭਾਗ ਵਲੋਂ ਜਾਰੀ ਬੁਲੇਟਿਨ ਮੁਤਾਬਕ ਸਰਦਾਰ ਭਗਤ ਸਿੰਘ ਨਗਰ (ਨਵਾਂਸ਼ਹਿਰ) 'ਚ 19 ਮਾਮਲੇ, ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) 'ਚ 12, ਹੁਸ਼ਿਆਰਪੁਰ ਦੇ 7, ਜਲੰਧਰ ਦੇ 5, ਅੰਮ੍ਰਿਤਸਰ ਦੇ 5, ਲੁਧਿਆਣਾ ਦੇ 4, ਪਟਿਆਲਾ-ਰੋਪੜ, ਫਰੀਦਕੋਟ ਦਾ 1-1 ਅਤੇ ਮਾਨਸਾ ਦੇ 3 ਕੇਸ ਪਾਜ਼ੇਟਿਵ ਆਏ ਹਨ।
ਇਹ ਵੀ ਪੜ੍ਹੋ : ਮੁਕਤਸਰ 'ਚ ਤਬਲੀਗੀ ਜਮਾਤ ਦੇ 15 ਵਿਦਿਆਰਥੀਆਂ ਨੂੰ ਹਸਪਤਾਲ 'ਚ ਕੀਤਾ ਗਿਆ ਆਈਸੋਲੇਟ


 

Babita

This news is Content Editor Babita