ਪੰਜਾਬ ਸਰਕਾਰ ਵਲੋਂ ਸੂਬਾ ਵਾਸੀਆਂ ਲਈ GOOD NEWS, ਮਿਲਣ ਜਾ ਰਹੀ ਵੱਡੀ ਰਾਹਤ

Wednesday, Apr 30, 2025 - 10:16 AM (IST)

ਪੰਜਾਬ ਸਰਕਾਰ ਵਲੋਂ ਸੂਬਾ ਵਾਸੀਆਂ ਲਈ GOOD NEWS, ਮਿਲਣ ਜਾ ਰਹੀ ਵੱਡੀ ਰਾਹਤ

ਚੰਡੀਗੜ੍ਹ (ਅੰਕੁਰ) : ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਮੰਗਲਵਾਰ ਨੂੰ ਤਰਨਤਾਰਨ ਵਿਖੇ ਏ-25 ਰੇਲਵੇ ਲਾਈਨ (ਕੱਕਾ ਕੰਡਿਆਲਾ ਰੇਲਵੇ ਲਾਈਨ) ’ਤੇ ਬਣ ਰਹੇ ਚਹੁੰ-ਮਾਰਗੀ ਰੇਲਵੇ ਓਵਰ ਬ੍ਰਿਜ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਸੁਲਤਾਨਵਿੰਡ ਪਿੰਡ ਦੇ ਤਾਰਾਂ ਵਾਲੇ ਪੁਲ ਤੋਂ ਤਰਨਤਾਰਨ ਸਾਹਿਬ ਨੂੰ ਜਾਂਦੇ ਰਸਤੇ ਉੱਪਰ ਬਣ ਰਹੇ ਪੁਲਾਂ ਦੇ ਕੰਮ ਦਾ ਨਿਰੀਖਣ ਕੀਤਾ। ਇਨ੍ਹਾਂ ਦੋਵੇਂ ਪੁਲਾ ਦੀ ਉਸਾਰੀ ਹੋਣ ਨਾਲ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਤਰਨਤਾਰਨ ਦਰਮਿਆਨ ਆਵਾਜਾਈ ਸੁਚਾਰੂ ਹੋ ਜਾਵੇਗੀ ਤੇ ਜਾਮ ਦੀ ਸਮੱਸਿਆ ਤੋਂ ਛੁਟਕਾਰਾ ਮਿਲ ਜਾਵੇਗਾ। ਕੈਬਨਿਟ ਮੰਤਰੀ ਨੇ ਇਨ੍ਹਾਂ ਦੋਹਾਂ ਪੁਲਾਂ ਦੇ ਨਿਰਮਾਣ ਕਾਰਜ ’ਚ ਲੱਗੀ ਕੰਪਨੀ ਨੂੰ ਨਿਰਦੇਸ਼ ਦਿੱਤਾ ਕਿ ਇਨ੍ਹਾਂ ਪੁਲਾਂ ਦਾ ਕੰਮ ਦਸੰਬਰ 2025 ਤੱਕ ਹਰ ਹਾਲਤ ’ਚ ਮੁਕੰਮਲ ਕਰ ਦਿੱਤਾ ਜਾਵੇ। ਈ. ਟੀ. ਓ. ਨੇ ਪਹਿਲਾਂ ਤਰਨਤਾਰਨ ਵਿਖੇ ਏ-25 ਰੇਲਵੇ ਲਾਈਨ ਕੱਕਾ ਕੰਡਿਆਲਾ ਰੇਲਵੇ ਲਾਈਨ ਦੀ ਚੱਲ ਰਹੀ ਉਸਾਰੀ ਦਾ ਜਾਇਜ਼ਾ ਲਿਆ।

ਇਹ ਵੀ ਪੜ੍ਹੋ : ਗੈਸ, ਐਸੀਡਿਟੀ ਦੀਆਂ ਦਵਾਈਆਂ ਲੈਣ ਵਾਲੇ ਹੋ ਜਾਣ ਸਾਵਧਾਨ! ਚਿੰਤਾ ਭਰੇ ਅੰਕੜੇ ਆਏ ਸਾਹਮਣੇ

ਇਸ ਮੌਕੇ ਹਲਕਾ ਵਿਧਾਇਕ ਤਰਨਤਾਰਨ ਡਾ. ਕਸ਼ਮੀਰ ਸਿੰਘ ਸੋਹਲ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਓਵਰਬ੍ਰਿਜ ਦੀ ਉਸਾਰੀ ਦਾ ਕੰਮ 31 ਫ਼ੀਸਦੀ ਤੱਕ ਹੋ ਮੁਕੰਮਲ ਹੋ ਚੁੱਕਾ ਹੈ। ਪੁਲ ਦੀ ਉਸਾਰੀ ਨੂੰ ਜੂਨ, 2026 ਤੱਕ ਮੁਕੰਮਲ ਕਰਨ ਦਾ ਟੀਚਾ ਮਿੱਥਿਆ ਗਿਆ ਸੀ ਪਰ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਇਸ ਦੀ ਉਸਾਰੀ ਦਾ ਕੰਮ ਕਰੀਬ 6 ਮਹੀਨੇ ਪਹਿਲਾਂ ਹੀ ਦਸੰਬਰ, 2025 ਤੱਕ ਮੁਕੰਮਲ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ। ਇਤਿਹਾਸਿਕ ਸ਼ਹਿਰ ਤਰਨਤਰਨ ਵਿਖੇ ਟ੍ਰੈਫਿਕ ਦੀ ਸਮੱਸਿਆ ਕਾਫੀ ਵੱਧਦੀ ਜਾ ਰਹੀ ਹੈ ਤੇ ਲੱਖਾਂ ਹੀ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ ਤਰਨਤਰਨ ਅਤੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋਣ ਲਈ ਆਉਂਦੇ-ਜਾਂਦੇ ਹਨ ਪਰ ਟ੍ਰੈਫਿਕ ਸਮੱਸਿਆ ਦੇ ਕਾਰਨ ਲੋਕਾਂ ਨੂੰ ਆਉਣ-ਜਾਣ ਲਈ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ ਜਾਰੀ, ਲੋਕਾਂ ਨੂੰ ਘਰੋਂ ਬਾਹਰ ਨਾ ਨਿਕਲਣ ਦੀ ਸਲਾਹ

ਇਸ ਚਹੁੰ-ਮਾਰਗੀ ਰੇਲਵੇ ਓਵਰਬ੍ਰਿਜ ਬਣਨ ਨਾਲ ਲੋਕਾਂ ਨੂੰ ਆਵਾਜਾਈ ’ਚ ਕਾਫ਼ੀ ਸਹੂਲਤ ਮਿਲੇਗੀ। ਉਪਰੰਤ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਵਲੋਂ ਸ੍ਰੀ ਅੰਮ੍ਰਿਤਸਰ ਸਹਿਬ ਦੇ ਸੁਲਤਾਨਵਿੰਡ ਪਿੰਡ ਦੇ ਤਾਰਾਂ ਵਾਲੇ ਪੁਲ ਤੋਂ ਤਰਨਤਾਰਨ ਸਾਹਿਬ ਨੂੰ ਜਾਂਦੇ ਰਸਤੇ ’ਤੇ ਲੱਗਦੇ ਲੰਮੇ ਜਾਮ ਨੂੰ ਖ਼ਤਮ ਕਰਨ ਲਈ ਪੰਜਾਬ ਸਰਕਾਰ ਵਲੋਂ ਬਣਵਾਏ ਜਾ ਰਹੇ ਪੁਲ ਦੇ ਨਿਰਮਾਣ ਕਾਰਜ ਦਾ ਵੀ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਹਲਕਾ ਵਿਧਾਇਕ ਡਾਕਟਰ ਇੰਦਰਬੀਰ ਸਿੰਘ ਨਿਜਰ ਵੀ ਹਾਜ਼ਰ ਸਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਡਾਕਟਰ ਨਿੱਝਰ ਦੀ ਸਿਫਾਰਸ਼ ’ਤੇ ਇਸ ਪੁਲ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ 34.20 ਕਰੋੜ ਰੁਪਏ ਦੀ ਪ੍ਰਵਾਨਗੀ ਜਾਰੀ ਕੀਤੀ ਗਈ ਹੈ ਪਰ ਅਸੀਂ ਇਸ ਪੁਲ ਨੂੰ ਤਕਰੀਬਨ 22.68 ਕਰੋੜ ਰੁਪਏ ’ਚ ਪੂਰਾ ਕਰ ਲਵਾਂਗੇ, ਜਿਸ ਨਾਲ ਸਰਕਾਰ ਦੇ 11.52 ਕਰੋੜ ਰੁਪਏ ਦੀ ਬਚਤ ਹੋਵੇਗੀ। ਪੁਲ ਦੇ ਬਣਨ ਨਾਲ ਲੋਕਾਂ ਤੇ ਸ਼ਰਧਾਲੂਆਂ ਦਾ ਰਸਤਾ ਆਸਾਨ ਹੋਵੇਗਾ ਤੇ ਇੱਥੇ ਲੱਗਣ ਵਾਲਾ ਟ੍ਰੈਫਿਕ ਜਾਮ ਬੀਤੇ ਸਮੇਂ ਦੀ ਗੱਲ ਹੋ ਜਾਵੇਗੀ। ਇਸ ਤੋਂ ਇਲਾਵਾ ਅੰਮ੍ਰਿਤਸਰ ਬਾਈਪਾਸ ’ਤੇ ਪੈਂਦੀਆਂ ਕਾਲੋਨੀਆਂ ਅਤੇ ਇਤਿਹਾਸਿਕ ਸੁਲਤਾਨਵਿੰਡ ਦੇ ਵਸਨੀਕਾਂ ਨੂੰ ਵੀ ਵੱਡੀ ਰਾਹਤ ਇਸ ਪੁਲ ਦੇ ਨਿਰਮਾਣ ਨਾਲ ਮਿਲੇਗੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 


author

Babita

Content Editor

Related News