ਮਾਤਾ ਵੈਸ਼ਨੋ ਦੇਵੀ ਦੇ ਸ਼ਰਧਾਲੂਆਂ ਲਈ Good News! ਜਲੰਧਰ-ਕਟੜਾ ਵੋਲਵੋ ਬੱਸ ਸੇਵਾ ਸ਼ੁਰੂ
Thursday, Jul 16, 2026 - 11:22 AM (IST)
ਜਲੰਧਰ (ਸੋਨੂੰ)- ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ।ਯਾਤਰੀਆਂ ਦੀ ਸਹੂਲਤ ਨੂੰ ਧਿਆਨ ਵਿਚ ਰੱਖਦੇ ਹੋਏ ਪੰਜਾਬ ਸਰਕਾਰ ਨੇ ਜਲੰਧਰ ਤੋਂ ਕਟੜਾ ਲਈ ਨਵੀਂ ਵੋਲਵੋ ਬੱਸ ਸੇਵਾ ਸ਼ੁਰੂ ਕਰ ਦਿੱਤੀ ਹੈ। ਇਹ ਬੱਸ ਸਵੇਰੇ ਸਵਾ 9 ਵਜੇ ਤੋਂ ਜਲੰਧਰ ਤੋਂ ਰਵਾਨਾ ਹੋਵੇਗੀ ਅਤੇ ਸ਼ਾਮ 5 ਵਜੇ ਕਟੜਾ ਪਹੁੰਚੇਗੀ।

ਲੰਬੇ ਸਮੇਂ ਤੋਂ ਜਲੰਧਰ ਤੋਂ ਕਟੜਾ ਜਾਣ ਵਾਲੇ ਯਾਤਰੀਆਂ ਨੂੰ ਸਿੱਧੀ ਅਤੇ ਆਰਾਮਦਾਇਕ ਬੱਸ ਸੇਵਾ ਦੀ ਘਾਟ ਕਾਰਨ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਪੰਜਾਬ ਸਰਕਾਰ ਨੇ ਇਸ ਮੰਗ ਅਤੇ ਸਹੂਲਤ ਦੇ ਜਵਾਬ 'ਚ ਇਹ ਪਹਿਲ ਕੀਤੀ ਹੈ। ਨਵੀਂ ਵੋਲਵੋ ਬੱਸ ਸੇਵਾ ਦੀ ਸ਼ੁਰੂਆਤ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਦੇ ਨਾਲ-ਨਾਲ ਹੋਰ ਯਾਤਰੀਆਂ ਨੂੰ ਵੀ ਰਾਹਤ ਪ੍ਰਦਾਨ ਕਰੇਗੀ। ਇਸ ਸੇਵਾ ਦਾ ਕਿਰਾਇਆ 945 ਰੁਪਏ ਰੱਖਿਆ ਗਿਆ ਹੈ। ਸਰਕਾਰ ਨੂੰ ਉਮੀਦ ਹੈ ਕਿ ਇਸ ਨਵੀਂ ਸਹੂਲਤ ਨਾਲ ਵੱਡੀ ਗਿਣਤੀ 'ਚ ਯਾਤਰੀਆਂ ਨੂੰ ਲਾਭ ਹੋਵੇਗਾ।

ਇਹ ਵੀ ਪੜ੍ਹੋ: ਫ਼ਿਲਮ 'ਸਤਲੁਜ' ਵਿਵਾਦ 'ਤੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਵੱਡਾ ਬਿਆਨ
ਜਲੰਧਰ ਬੱਸ ਸਟੈਂਡ ਦੇ ਜੀ. ਐੱਮ. ਮਨਿੰਦਰ ਪਾਲ ਸਿੰਘ ਨੇ ਦੱਸਿਆ ਕਿ ਯਾਤਰੀ ਕਾਫ਼ੀ ਸਮੇਂ ਤੋਂ ਜਲੰਧਰ ਤੋਂ ਕਟੜਾ ਤੱਕ ਵੋਲਵੋ ਬੱਸ ਸੇਵਾ ਦੀ ਮੰਗ ਕਰ ਰਹੇ ਸਨ ਅਤੇ ਪੰਜਾਬ ਸਰਕਾਰ ਨੇ ਯਾਤਰੀਆਂ ਨੂੰ ਇਹ ਸਹੂਲਤ ਪ੍ਰਦਾਨ ਕੀਤੀ ਹੈ। ਉਨ੍ਹਾਂ ਦੱਸਿਆ ਕਿ ਬੱਸ ਜਲੰਧਰ ਤੋਂ ਕਟੜਾ ਮਾਤਾ ਵੈਸ਼ਨੋ ਦੇਵੀ ਲਈ ਰੋਜ਼ਾਨਾ ਸਵੇਰੇ ਸਵਾ 9 ਵਜੇ ਰਵਾਨਾ ਹੋਵੇਗੀ, ਜਿਸ ਦਾ ਕਿਰਾਇਆ 945 ਰੁਪਏ ਹੈ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਹੁੰਗਾਰਾ ਸਕਾਰਾਤਮਕ ਰਿਹਾ ਤਾਂ ਪੰਜਾਬ ਸਰਕਾਰ ਵਾਧੂ ਬੱਸਾਂ ਸ਼ੁਰੂ ਕਰੇਗੀ।
ਇਹ ਵੀ ਪੜ੍ਹੋ: ਪੰਜਾਬ ਦੇ 6 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ! ਮੌਸਮ ਦੀ 19 ਜੁਲਾਈ ਤੱਕ ਹੋਈ ਵੱਡੀ ਭਵਿੱਖਬਾਣੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
