ਖਾਲਿਸਤਾਨ ਪੱਖੀ ਚਾਵਲਾ ਨੇ ਕੀਤਾ ਦਾਅਵਾ- ਸੂਰੀ ਤੋਂ ਬਾਅਦ ਹੁਣ ਇਹ ਹਿੰਦੂ ਨੇਤਾ ਹਨ ਅਗਲਾ ਨਿਸ਼ਾਨਾ

Friday, Nov 04, 2022 - 11:42 PM (IST)

ਅੰਮ੍ਰਿਤਸਰ (ਬਿਊਰੋ) : ਹਿੰਦੂ ਨੇਤਾ ਸੁਧੀਰ ਸੂਰੀ ਦੇ ਕਤਲ ਤੋਂ ਬਾਅਦ ਪਾਕਿਸਤਾਨ ਅਤੇ ਵਿਦੇਸ਼ਾਂ 'ਚ ਬੈਠੇ ਖਾਲਿਸਤਾਨੀ ਸਮਰਥਕਾਂ ਦੀ ਖੁਸ਼ੀ ਦਾ ਕੋਈ ਟਿਕਾਣਾ ਨਹੀਂ ਹੈ। ਇਸੇ ਤਰ੍ਹਾਂ ਪਾਕਿਸਤਾਨ 'ਚ ਬੈਠੇ ਅੱਤਵਾਦੀ ਗੋਪਾਲ ਚਾਵਲਾ ਦਾ ਵੀਡਿਓ ਸਾਹਮਣੇ ਆਇਆ ਹੈ, ਜਿਸ ਵਿੱਚ ਉਹ ਖੁਸ਼ੀ ਦਾ ਇਜ਼ਹਾਰ ਕਰਦਾ ਨਜ਼ਰ ਆ ਰਿਹਾ ਹੈ ਅਤੇ ਜਨਤਕ ਤੌਰ 'ਤੇ ਧਮਕੀਆਂ ਦਿੰਦਾ ਨਜ਼ਰ ਆ ਰਿਹਾ ਹੈ ਕਿ ਅਜੇ ਕਈ ਹੋਰ ਮਰਨਗੇ। ਚਾਵਲਾ ਨੇ ਆਪਣੀ ਵੀਡੀਓ 'ਚ ਕਿਹਾ ਹੈ ਕਿ ਉਨ੍ਹਾਂ ਦਾ ਅਗਲਾ ਨਿਸ਼ਾਨਾ ਹਿੰਦੂ ਨੇਤਾ ਨਿਸ਼ਾਂਤ ਸ਼ਰਮਾ, ਅਮਿਤ ਅਰੋੜਾ ਤੇ ਮੰਡ ਹਨ, ਜਿਨ੍ਹਾਂ ਦਾ ਵੀ ਜਲਦ ਹੀ ਇਹੀ ਹਾਲ ਹੋਣ ਵਾਲਾ ਹੈ। ਗੋਪਾਲ ਚਾਵਲਾ ਨੇ ਸੋਸ਼ਲ ਮੀਡੀਆ 'ਤੇ ਆਪਣੀ ਇਕ ਵੀਡੀਓ ਪਾ ਕੇ ਸੁਧੀਰ ਸੂਰੀ ਨੂੰ ਉਨ੍ਹਾਂ ਦੀ ਮੌਤ 'ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ। ਵੀਡੀਓ 'ਚ ਗੋਪਾਲ ਚਾਵਲਾ ਖੁੱਲ੍ਹ ਕੇ ਵਧਾਈ ਦੇ ਰਿਹਾ ਹੈ। ਵੀਡੀਓ 'ਚ ਗੋਪਾਲ ਨੇ ਕਿਹਾ ਹੈ ਕਿ ਜਿਸ ਨੇ ਵੀ ਸੁਧੀਰ ਨੂੰ ਗੋਲ਼ੀਆਂ ਮਾਰੀਆਂ, ਉਸ 'ਤੇ ਉਹ ਸਦਕੇ ਜਾਂਦੇ ਹਨ।

ਖ਼ਬਰ ਇਹ ਵੀ : ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦਾ ਕਤਲ ਤਾਂ ਉਥੇ SGPC ਚੋਣਾਂ ਲਈ ਧਾਮੀ ਹੋਣਗੇ ਮੁੜ ਉਮੀਦਵਾਰ, ਪੜ੍ਹੋ TOP 10

ਇਸ ਤੋਂ ਇਲਾਵਾ ਸੋਸ਼ਲ ਮੀਡੀਆ 'ਤੇ ਕਈ ਹੋਰ ਚਿਹਰੇ ਵੀ ਸਾਹਮਣੇ ਆਏ ਹਨ, ਜਿਨ੍ਹਾਂ ਨੇ ਸੁਧੀਰ ਸੂਰੀ ਦੀ ਮੌਤ ਦੀ ਜ਼ਿੰਮੇਵਾਰੀ ਲਈ ਹੈ। ਇਸੇ ਤਰ੍ਹਾਂ ਦੇ ਇਕ ਫੇਸਬੁੱਕ ਪੇਜ 'ਤੇ ਦੁਬਈ ਦੇ ਰਹਿਣ ਵਾਲੇ ਬਿਕਰਮਜੀਤ ਸਿੰਘ ਬਿੱਕਰ ਨਾਂ ਦੇ ਵਿਅਕਤੀ ਨੇ ਵੀ ਸੁਧੀਰ ਸੂਰੀ ਦੀ ਮੌਤ ਦੀ ਜ਼ਿੰਮੇਵਾਰੀ ਲਈ ਹੈ। ਇਹ ਪੋਸਟ ਫੇਸਬੁੱਕ ਪੇਜ ਅੰਮ੍ਰਿਤਪਾਲ ਸਿੰਘ ਵਾਰਿਸ ਪੰਜਾਬ ਦੇ ਗਰੁੱਪ 'ਤੇ ਪਾਈ ਗਈ ਹੈ। ਪੋਸਟ ਵਿੱਚ ਸਪੱਸ਼ਟ ਲਿਖਿਆ ਗਿਆ ਹੈ ਕਿ ਸ਼ਿਵ ਸੈਨਾ ਮੁਖੀ ਸੁਧੀਰ ਸੂਰੀ ਨੂੰ ਬਿਕਰਮਜੀਤ ਸਿੰਘ ਬਿੱਕਰ ਨੇ ਗੋਲੀ ਮਾਰੀ ਹੈ। ਇਹ ਸੂਰਮਾ ਦੁਬਈ ਦਾ ਰਹਿਣ ਵਾਲਾ ਹੈ ਅਤੇ ਇਸ ਨੇ ਆਪਣੀ ਜਾਨ 'ਤੇ ਖੇਡ ਕੇ ਸੁਧੀਰ ਸੂਰੀ ਦਾ ਕਤਲ ਕੀਤਾ ਹੈ।

ਇਹ ਵੀ ਪੜ੍ਹੋ : ਸੁਧੀਰ ਸੂਰੀ ਦੇ ਕਤਲ ਨੂੰ ਲੈ ਕੇ ਬੋਲੇ ਰਾਜਾ ਵੜਿੰਗ, ਟਵੀਟ ਕਰ ਕਹੀ ਇਹ ਗੱਲ

ਦੱਸ ਦੇਈਏ ਕਿ ਅੱਜ ਅੰਮ੍ਰਿਤਸਰ ਦੇ ਗੋਪਾਲ ਮੰਦਰ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਹਿੰਦੂ ਨੇਤਾ ਸੁਧੀਰ ਸੂਰੀ ਦਾ ਦਿਨ-ਦਿਹਾੜੇ ਇਕ ਨੌਜਵਾਨ ਨੇ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ, ਜਿਸ ਤੋਂ ਬਾਅਦ ਪੰਜਾਬ ਦਾ ਮਾਹੌਲ ਕਾਫੀ ਤਣਾਅਪੂਰਨ ਹੋ ਗਿਆ ਹੈ। ਇਸ ਦੇ ਨਾਲ ਹੀ ਸ਼ਿਵ ਸੈਨਾ ਆਗੂ ਦੀ ਮੌਤ ਤੋਂ ਬਾਅਦ ਸੂਬੇ ਦੇ ਸ਼ਿਵ ਸੈਨਿਕਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਲਾਪਤਾ 328 ਸਰੂਪਾਂ ਦੇ ਇਨਸਾਫ਼ ਲਈ ਪੰਥਕ ਜਥੇਬੰਦੀਆਂ ਨੇ ਕੀਤਾ ਰੋਸ ਮਾਰਚ, ਕਿਹਾ- ਸੰਘਰਸ਼ ਜਾਰੀ ਰਹੇਗਾ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


Mukesh

Content Editor

Related News