Punjab:ਗੋਲ਼ੀਆਂ ਮਾਰ ਕਤਲ ਕੀਤੇ ਗੋਪੀ ਨਿੱਝਰ ਦਾ ਪਰਿਵਾਰ ਆਇਆ ਸਾਹਮਣੇ! ਮਾਂ ਨੇ ਕੀਤੇ ਵੱਡੇ ਖ਼ੁਲਾਸੇ
Friday, May 01, 2026 - 02:41 PM (IST)
ਕਪੂਰਥਲਾ (ਓਬਰਾਏ)- ਕਪੂਰਥਲਾ ਦੇ ਢਿੱਲਵਾਂ 'ਚ ਗੋਲ਼ੀਆਂ ਮਾਰ ਕੇ ਕਤਲ ਕੀਤੇ ਗਏ ਸੁੱਖਾ ਕਾਹਲਵਾਂ ਦੇ ਰਾਈਟ ਹੈਂਡ ਰਹੇ ਗੁਰਪ੍ਰੀਤ ਸਿੰਘ ਦੇ ਕਤਲ ਮਾਮਲੇ 'ਚ ਹੁਣ ਪਰਿਵਾਰ ਦਾ ਬਿਆਨ ਸਾਹਮਣੇ ਆਇਆ ਹੈ। ਮ੍ਰਿਤਕ ਦੀ ਮਾਂ ਅਤੇ ਇਕ ਦੋਸਤ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਉਰਫ਼ ਗੋਪੀ ਨਿੱਝਰ (33) ਘਟਨਾ ਵਾਲੇ ਦਿਨ ਇਹ ਕਹਿ ਕੇ ਕਿ ਬੀਤੀ ਰਾਤ ਘਰੋਂ ਨਿਕਲਿਆ ਸੀ ਕਿ ਉਹ ਅੰਮ੍ਰਿਤਸਰ-ਦਿੱਲੀ ਹਾਈਵੇਅ 'ਤੇ ਢਿੱਲਵਾਂ ਟੋਲ ਪਲਾਜ਼ਾ ਨੇੜੇ ਇਕ ਰੈਸਟੋਰੈਂਟ 'ਚ ਕਿਸੇ ਨੂੰ ਮਿਲਣ ਜਾ ਰਿਹਾ ਹੈ। ਇਸ ਤੋਂ ਥੋੜ੍ਹੀ ਦੇਰ ਬਾਅਦ ਹੀ ਪਰਿਵਾਰ ਨੂੰ ਸੂਚਨਾ ਮਿਲੀ ਕਿ ਅਣਪਛਾਤੇ ਹਮਲਾਵਰਾਂ ਨੇ ਉਸ ਨੂੰ ਗੋਲ਼ੀਆਂ ਮਾਰ ਦਿੱਤੀਆਂ ਹਨ, ਜਿਸ ਕਾਰਨ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ: ਸੁੱਖਾ ਕਾਹਲਵਾਂ ਦਾ ਰਾਈਟ ਹੈਂਡ ਰਹੇ ਨੌਜਵਾਨ ਗੋਪੀ ਨਿੱਝਰ ਦਾ ਕਤਲ! ਇਸ ਗੈਂਗਸਟਰ ਨੇ ਲਈ ਜ਼ਿੰਮੇਵਾਰੀ

ਮ੍ਰਿਤਕ ਦੀ ਮਾਂ ਮੁਤਾਬਕ ਗੁਰਪ੍ਰੀਤ ਸਿੰਘ ਪਹਿਲਾਂ ਗੈਂਗਸਟਰ ਸੁੱਖਾ ਕਾਹਲਵਾ ਨਾਲ ਦੋਸਤ ਬਣ ਕੇ ਰਿਹਾ ਸੀ ਅਤੇ ਦੋਵੇਂ ਇਕੱਠੇ ਰਹਿੰਦੇ ਸਨ। ਜਦੋਂ ਸੁੱਖਾ ਦਾ ਕਤਲ ਹੋਇਆ ਤਾਂ ਗੁਰਪ੍ਰੀਤ ਉਸ ਦੇ ਕਤਲ ਕੇਸ ਦਾ ਮੁੱਖ ਗਵਾਹ ਸੀ। ਮਾਂ ਦਾ ਕਹਿਣਾ ਹੈ ਕਿ ਉਦੋਂ ਤੋਂ ਹੀ ਉਸ ਨੂੰ ਲਗਾਤਾਰ ਧਮਕੀਆਂ ਮਿਲ ਰਹੀਆਂ ਸਨ ਅਤੇ ਕੁਝ ਸਮਾਂ ਪਹਿਲਾਂ ਉਸ 'ਤੇ ਹਮਲਾ ਵੀ ਕੀਤਾ ਗਿਆ ਸੀ, ਜਿਸ ਵਿਚ ਉਹ ਬਚ ਗਿਆ ਸੀ। ਪਰਿਵਾਰ ਨੇ ਮੰਨਿਆ ਕਿ ਗੁਰਪ੍ਰੀਤ ਸਿੰਘ ਖ਼ਿਲਾਫ਼ ਕੁਝ ਅਪਰਾਧਿਕ ਮਾਮਲੇ ਵੀ ਦਰਜ ਹਨ ਪਰ ਉਨ੍ਹਾਂ ਦਾ ਮੰਨਣਾ ਸੀ ਕਿ ਉਹ ਮਾਮਲੇ ਹੱਲ ਹੋਣ ਦੀ ਸਥਿਤੀ 'ਚ ਹਨ।

ਰੋਂਦੇ ਕਰਲਾਉਂਦੇ ਮਾਂ ਨੇ ਦੱਸਿਆ ਕਿ ਉਹ ਅਕਸਰ ਆਪਣੇ ਬੇਟੇ ਨੂੰ ਦੇਰ ਰਾਤ ਬਾਹਰ ਜਾਣ ਤੋਂ ਰੋਕਦੀ ਸੀ ਪਰ ਉਹ ਕਹਿੰਦਾ ਸੀ ਕਿ ਉਸ ਨੂੰ ਕਿਸੇ ਦਾ ਡਰ ਨਹੀਂ ਅਤੇ ਰੱਬ ਰਾਖਾ ਹੈ।" ਉਨ੍ਹਾਂ ਕਿਹਾ ਕਿ ਪੁੱਤਰ ਦੀ ਮੌਤ ਨਾਲ ਪਰਿਵਾਰ ਨੂੰ ਡੂੰਘਾ ਸਦਮਾ ਲੱਗਾ ਹੈ। ਮਾਂ ਨੇ ਦੱਸਿਆ ਕਿ ਉਨ੍ਹਾਂ ਦੀਆਂ ਦੋ ਧੀਆਂ ਦਾ ਵਿਆਹ ਹੋ ਚੁੱਕਾ ਹੈ ਅਤੇ ਉਹ ਵਿਦੇਸ਼ ਵਿਚ ਰਹਿੰਦੀਆਂ ਹਨ। ਇਕ ਬੇਟਾ ਵੀ ਵਿਦੇਸ਼ ਵਿਚ ਰਹਿੰਦਾ ਹੈ। ਗੁਰਪ੍ਰੀਤ ਮਾਤਾ-ਪਿਤਾ, ਭਾਬੀ ਅਤੇ ਬੱਚਿਆਂ ਨਾਲ ਘਰ ਵਿਚ ਰਹਿੰਦਾ ਸੀ ਅਤੇ ਪਰਿਵਾਰ ਦੀ ਦੇਖਭਾਲ ਉਹੀ ਕਰਦਾ ਸੀ।
ਇਹ ਵੀ ਪੜ੍ਹੋ: ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ

ਦੋਸਤਾਂ ਦਾ ਬਿਆਨ
ਮ੍ਰਿਤਕ ਦੇ ਦੋਸਤਾਂ ਨੇ ਦੱਸਿਆ ਕਿ ਗੁਰਪ੍ਰੀਤ ਸਰਲ ਸੁਭਾਅ ਅਤੇ ਧਾਰਮਿਕ ਵਿਚਾਰਾਂ ਵਾਲਾ ਵਿਅਕਤੀ ਸੀ। ਇਕ ਦੋਸਤ ਨੇ ਇਹ ਵੀ ਖ਼ੁਲਾਸਾ ਕੀਤਾ ਕਿ ਉਸ ਦੀ ਵਿੱਕੀ ਗੌਂਡਰ ਗਰੁੱਪ ਨਾਲ ਲੰਬੇ ਸਮੇਂ ਤੋਂ ਦੁਸ਼ਮਣੀ ਸੀ। ਘਟਨਾ ਵਾਲੇ ਦਿਨ ਗੁਰਪ੍ਰੀਤ ਨੇ ਫ਼ੋਨ ਕਰਕੇ ਕਿਹਾ ਸੀ ਕਿ ਉਹ ਕਿਸੇ ਨੂੰ ਮਿਲਣ ਜਾ ਰਿਹਾ ਹੈ ਅਤੇ ਥੋੜ੍ਹੀ ਦੇਰ ਬਾਅਦ ਗੁਰਪ੍ਰੀਤ ਦੇ ਕਤਲ ਦੀ ਖ਼ਬਰ ਮਿਲੀ।

ਇਨਸਾਫ਼ ਦੀ ਮੰਗ
ਪਰਿਵਾਰ ਅਤੇ ਦੋਸਤਾਂ ਨੇ ਪੁਲਸ ਨੂੰ ਇਸ ਮਾਮਲੇ 'ਚ ਜਲਦੀ ਇਨਸਾਫ਼ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸੁੱਖਾ ਕਾਹਲਵਾ ਕਤਲ ਕੇਸ 'ਚ ਗਵਾਹ ਬਣਨ ਤੋਂ ਬਾਅਦ ਉਨ੍ਹਾਂ ਨੂੰ ਅਜਿਹਾ ਹੀ ਡਰ ਬਣਿਆ ਹੋਇਆ ਸੀ, ਜੋ ਹੁਣ ਸੱਚ ਸਾਬਤ ਹੋ ਗਿਆ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਜੀ. ਟੀ. ਰੋਡ 'ਤੇ ਪੈਲੇਸ ਦੇ ਨੇੜੇ ਗੋਲ਼ੀਆਂ ਨਾਲ ਭੁੰਨ੍ਹਿਆ ਨੌਜਵਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
