ਸਕੂਲ ਦੇ ਬਾਹਰ ਨੌਜਵਾਨ ਦੀ ਲਾਸ਼ ਮਿਲਣ ਨਾਲ ਫੈਲੀ ਸਨਸਨੀ
Friday, Jan 24, 2020 - 10:20 AM (IST)

ਗੁਰਾਇਆ (ਮੁਨੀਸ਼ ਬਾਵਾ): ਗੁਰਾਇਆ ਫਗਵਾੜਾ ਦੇ ਵਿਚਕਾਰ ਹਾਈਵੇਅ ਤੇ ਪਿੰਡ ਵਿਰਕਾਂ ਦੇ ਗੇਟ ਦੇ ਸਾਹਮਣੇ ਬੰਦ ਪਏ ਇੱਕ ਸਕੂਲ ਦੇ ਬਾਹਰ ਇੱਕ ਨੌਜਵਾਨ ਦੀ ਲਾਸ਼ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ।
ਲਾਸ਼ ਮਿਲਣ ਨਾਲ ਇਲਾਕੇ 'ਚ ਸਨਸਨੀ ਫੈਲ ਗਈ। ਜਾਣਕਾਰੀ ਮੁਤਾਬਕ ਲਾਸ਼ ਰਾਹਗੀਰਾਂ ਨੇ ਦੇਖੀ ਜਿਨ੍ਹਾਂ ਨੇ ਇਸਦੀ ਸੂਚਨਾ ਪੁਲਸ ਨੂੰ ਦਿੱਤੀ ਅਤੇ ਮੌਕੇ ਤੇ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਅਜੇ ਤੱਕ ਕੋਈ ਪਹਿਚਾਣ ਨਹੀਂ ਹੋ ਸਕੀ ਅਤੇ ਉਸਦੇ ਮੂੰਹ 'ਚੋਂ ਝੱਗ ਨਿਕਲੀ ਹੋਈ ਹੈ।