ਗੋਰਾਇਆ ’ਚ ਵੱਡੀ ਵਾਰਦਾਤ, ਲੁਟੇਰਿਆਂ ਨੇ ਨੌਜਵਾਨ ਨੂੰ ਮਾਰੀ ਗੋਲੀ

Sunday, Jan 03, 2021 - 01:21 PM (IST)

ਗੋਰਾਇਆ ’ਚ ਵੱਡੀ ਵਾਰਦਾਤ, ਲੁਟੇਰਿਆਂ ਨੇ ਨੌਜਵਾਨ ਨੂੰ ਮਾਰੀ ਗੋਲੀ

ਗੋਰਾਇਆ (ਮੁਨੀਸ਼ ਬਾਵਾ)— ਗੋਰਾਇਆ ’ਚ ਲੁਟੇਰਿਆਂ ਦੇ ਹੌਂਸਲੇ ਇਸ ਤਰ੍ਹਾਂ ਨਾਲ ਬੁਲੰਦ ਹਨ ਕਿ ਉਨ੍ਹਾਂ ਨੂੰ ਪੁਲਸ ਪ੍ਰਸ਼ਾਸਨ ਦਾ ਕੋਈ ਡਰ ਨਹੀਂ ਹੈ। ਤਾਜ਼ਾ ਮਾਮਲੇ ਦੌਰਾਨ ਦੋ ਲੁਟੇਰਿਆਂ ਨੇ ਮੋਬਾਇਲ ਫੋਨ ਲੁੱਟਣ ਦੀ ਨੀਅਤ ਨਾਲ ਇਕ 23 ਸਾਲਾ ਨੌਜਵਾਨ ਨੂੰ ਗੋਲੀ ਮਾਰ ਦਿੱਤੀ। 

ਇਹ ਵੀ ਪੜ੍ਹੋ : 15 ਸਾਲਾ ਕੁੜੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਕੇ ਕੀਤਾ ਇਹ ਸ਼ਰਮਨਾਕ ਕਾਰਾ

ਇਸ ਦੀ ਜਾਣਕਾਰੀ ਦਿੰਦੇ ਹੋਏ ਰਾਕੇਸ਼ ਕੁਮਾਰ ਲੱਖਾਂ ਵਾਸੀ ਪਿੰਡ ਮਾਹਲਾਂ ਨੇ ਦੱਸਿਆ ਕਿ ਉਹ ਬੀਤੀ ਰਾਤ ਆਪਣੇ ਘਰ ਦੇ ਬਾਹਰ ਫੋਨ ’ਤੇ ਗੱਲ ਕਰ ਰਿਹਾ ਸੀ। ਇਕ ਕਾਲੇ ਰੰਗ ਦੇ ਮੋਟਰਸਾਈਕਲ ’ਤੇ ਦੋ ਲੁਟੇਰਿਆਂ ਨੇ ਉਸ ਦਾ ਫ਼ੋਨ ਖੋਹਣ ਦੀ ਕੋਸ਼ਿਸ ਕੀਤੀ। ਜਿਸ ਦਾ ਉਸ ਨੇ ਵਿਰੋਧ ਕੀਤਾ ਤਾਂ ਉਨ੍ਹਾਂ ਉਸ ਦੀ ਲੱਤ ’ਚ ਗੋਲੀ ਮਾਰ ਦਿੱਤੀ। 

ਇਹ ਵੀ ਪੜ੍ਹੋ : ਢੀਂਡਸਾ ਦੀ ਮੋਦੀ ਨੂੰ ਸਲਾਹ, ਇਤਿਹਾਸ ਤੋਂ ਲੈਣ ਸਬਕ ਤੇ ਨਾ ਦੋਹਰਾਉਣ ਇੰਦਰਾ ਗਾਂਧੀ ਵਾਲੀ ਗਲਤੀ

ਉਸ ਨੇ ਦੱਸਿਆ ਕਿ ਉਸ ਨੂੰ ਗੋਲੀ ਲੱਗਣ ਦਾ ਪਤਾ ਨਹੀਂ ਲੱਗਾ, ਉਸ ਦੀ ਲੱਤ ’ਚੋਂ ਖ਼ੂਨ ਆ ਰਿਹਾ ਸੀ, ਜਿਸ ਦਾ ਇਲਾਜ ਕਰਵਾਉਣ ਲਈ ਉਹ ਬੜਾਪਿੰਡ ਦੇ ਸਿਵਲ ਹਸਪਤਾਲ ’ਚ ਗਿਆ ਪਰ ਉਥੇ ਡਾਕਟਰ ਨੇ ਉਨ੍ਹਾਂ ਨੂੰ ਦੱਸਿਆ ਕਿ ਉਸ ਦੇ ਗੋਲੀ ਲੱਗੀ ਹੈ, ਜੋ ਜਲੰਧਰ ਆਪਣਾ ਇਲਾਜ ਕਰਵਾਏ, ਜਿਸ ਤੋਂ ਬਾਅਦ ਉਸ ਨੂੰ ਜਲੰਧਰ ਦੇ ਸਿਵਲ ਹਸਪਤਾਲ ’ਚ ਰੈਫਰ ਕਰ ਦਿੱਤਾ। ਘਟਨਾ ਤੋਂ ਬਾਅਦ ਗੋਰਾਇਆ ਪੁਲਸ ਨੇ ਸਿਵਲ ਹਸਪਤਾਲ ’ਚ ਪੀੜਤ ਦੇ ਬਿਆਨ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ :  ਜਲੰਧਰ ’ਚ ਵੱਡੀ ਵਾਰਦਾਤ: ਪਾਸਪੋਰਟ ਨਾ ਮਿਲਣ ’ਤੇ ਟਰੈਵਲ ਏਜੰਟ ਭਿੜੇ, ਚੱਲੀਆਂ ਗੋਲੀਆਂ
ਨੋਟ: ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

shivani attri

Content Editor

Related News