ਗੁਰਾਇਆ ਨੈਸ਼ਨਲ ਹਾਈਵੇ ’ਤੇ ਭਗਵਤੀ ਪੈਟਰੋਲ ਪੰਪ ’ਤੇ ਵਾਪਰੀ ਲੁੱਟ ਦੀ ਵਾਰਦਾਤ, ਮੌਕੇ ਤੋਂ ਹੋਏ ਫ਼ਰਾਰ

Tuesday, Jul 20, 2021 - 11:50 AM (IST)

ਗੁਰਾਇਆ ਨੈਸ਼ਨਲ ਹਾਈਵੇ ’ਤੇ ਭਗਵਤੀ ਪੈਟਰੋਲ ਪੰਪ ’ਤੇ ਵਾਪਰੀ ਲੁੱਟ ਦੀ ਵਾਰਦਾਤ, ਮੌਕੇ ਤੋਂ ਹੋਏ ਫ਼ਰਾਰ

ਜਲੰਧਰ (ਸੋਨੂੰ) - ਗੁਰਾਇਆ ਨੈਸ਼ਨਲ ਹਾਈਵੇ ’ਤੇ ਭਗਵਤੀ ਪੈਟਰੋਲ ਪੰਪ ’ਤੇ ਸਵਿਫਟ ਡਿਜ਼ਾਇਰ ਕਾਰ ਸਵਾਰ ਦੋ ਲੁਟੇਰਿਆਂ ਵਲੋਂ ਪੈਟਰੋਲ ਪੰਪ ਤੋਂ ਤੇਲ ਪੁਆ ਕੇ ਕਰਮਚਾਰੀਆਂ ਨਾਲ ਮਾਰਕੁੱਟ ਕਰਕੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਪੈਟਰੋਲ ਪੰਪ ਦੇ ਕਰਿੰਦੇ ਉੱਜਵਲ ਕੁਮਾਰ ਨੇ ਦੱਸਿਆ ਕਿ ਐਤਵਾਰ ਰਾਤ 11.30 ਵਜੇ ਦੇ ਕਰੀਬ ਉਹ ਚਾਰ ਕਰਮਚਾਰੀ ਪੈਟਰੋਲ ਪੰਪ ’ਤੇ ਸੁੱਤੇ ਹੋਏ ਸਨ, ਜਿਨ੍ਹਾਂ ਵਿੱਚ ਦੋ ਕਮਰੇ ਦੇ ਅੰਦਰ ਅਤੇ 2 ਬਾਹਰ ਸੁੱਤੇ ਹੋਏ ਸਨ।

ਪੜ੍ਹੋ ਇਹ ਵੀ ਖ਼ਬਰ - ਜਲੰਧਰ ਇਲੈਕਟ੍ਰੀਸ਼ੀਅਨ ਕਤਲ ਮਾਮਲੇ ਦੀ ਸੁਲਝੀ ਗੁੰਥੀ : ਪ੍ਰੇਮਿਕਾ ਦੇ ਪਿਤਾ ਤੇ ਮਾਮੇ ਨੇ ਦਿੱਤਾ ਵਾਰਦਾਤ ਨੂੰ ਅੰਜ਼ਾਮ

ਮਿਲੀ ਜਾਣਕਾਰੀ ਅਨੁਸਾਰ ਚਿੱਟੇ ਰੰਗ ਦੀ ਸਵਿਫਟ ਡਿਜ਼ਾਇਰ ਕਾਰ ਸਵਾਰ ਦੋ ਨੌਜਵਾਨ ਪੰਪ ’ਤੇ ਤੇਲ ਪਵਾਉਣ ਲਈ ਆਏ, ਜਿਨ੍ਹਾਂ ਨੇ ਉਨ੍ਹਾਂ ਨੂੰ ਕਿਹਾ ਕਿ ਉਨ੍ਹਾਂ ਦੀ ਮਾਤਾ ਬੀਮਾਰ ਹੈ, ਜਿਨ੍ਹਾਂ ਨੇ ਹਸਪਤਾਲ ਜਾਣਾ ਹੈ, ਜਿਸ ਕਰਕੇ ਉਨ੍ਹਾਂ ਦੀ ਗੱਡੀ ਵਿੱਚ ਤੇਲ ਪਾ ਦਿੱਤਾ ਜਾਵੇ। ਉਕਤ ਵਿਅਕਤੀਆਂ ਨੇ ਮਜਬੂਰੀ ਸਮਝਦੇ ਹੋਏ ਪੈਟਰੋਲ ਪੰਪ ਨੂੰ ਚਾਲੂ ਕਰਕੇ ਉਨ੍ਹਾਂ ਦੀ ਕਾਰ ਵਿਚ ਤਿੰਨ ਹਜ਼ਾਰ ਰੁਪਏ ਦਾ ਤੇਲ ਪਾਇਆ ਅਤੇ ਕਾਰਡ ਨਾਲ ਪੇਮੈਂਟ ਕਰਨ ਦੇ ਬਹਾਨੇ ਕਮਰੇ ਵਿੱਚ ਦਾਖ਼ਲ ਹੋ ਗਏ। 

ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ : ਨਵਜੋਤ ਸਿੱਧੂ ਬਣੇ ਪੰਜਾਬ ਕਾਂਗਰਸ ਦੇ 'ਨਵੇਂ ਪ੍ਰਧਾਨ', ਜਾਖੜ ਦੀ ਛੁੱਟੀ!

ਇਸ ਮੌਕੇ ਦਾ ਫ਼ਾਇਦਾ ਚੁੱਕਦੇ ਹੋਏ ਉਕਤ ਲੁਟੇਰਿਆਂ ਨੇ ਤੇਜ਼ਧਾਰ ਹਥਿਆਰਾਂ ਦੇ ਜ਼ੋਰ ’ਤੇ ਉਨ੍ਹਾਂ ਤੋਂ ਪੰਦਰਾਂ ਹਜ਼ਾਰ ਰੁਪਏ ਦੀ ਨਕਦੀ ਲੁੱਟ ਲਈ ਅਤੇ ਪੈਟਰੋਲ ਦੇ ਪੈਸੇ ਵੀ ਨਹੀਂ ਦਿੱਤੇ। ਪੈਟਰੋਲ ਪੰਪ ’ਤੇ ਲੱਗੇ ਸੀ.ਸੀ.ਟੀ.ਵੀ. ਦਾ ਡੀਵੀਆਰ ਵੀ ਜਾਂਦੇ ਹੋਏ ਲੁਟੇਰੇ ਆਪਣੇ ਨਾਲ ਲੈ ਗਏ। ਉਕਤ ਵਿਅਕਤੀਆਂ ਨੇ ਇਸ ਸਬੰਧੀ ਗਰਾਮ ਪੁਲਸ ਨੂੰ ਸ਼ਿਕਾਇਤ ਦੇ ਦਿੱਤੀ ਹੈ। ਮੌਕੇ ’ਤੇ ਆਏ ਸਬ ਇੰਸਪੈਕਟਰ ਜਗਦੀਸ਼ ਰਾਜ ਨੇ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਪੁਲਸ ਵੱਲੋਂ ਮਾਮਲਾ ਦਰਜ ਕਰਕੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ।

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ਤੋਂ ਜੈਪੁਰ ਘੁੰਮਣ ਗਏ ਸਕੇ ਭੈਣ-ਭਰਾ ’ਤੇ ਡਿੱਗੀ ਅਸਮਾਨੀ ਬਿਜਲੀ, ਹੋਈ ਮੌਕੇ ’ਤੇ ਮੌਤ

 


author

rajwinder kaur

Content Editor

Related News