ਗੋਰਾਇਆ NH ’ਤੇ ਸੜਕ ਹਾਦਸਾ, ਮੋਟਰਸਾਈਕਲ ਬੇਕਾਬੂ ਹੋ ਕੇ ਰੇਲਿੰਗ ਨਾਲ ਟਕਰਾਇਆ, ਦੋ ਨੌਜਵਾਨ ਜ਼ਖ਼ਮੀ
Thursday, Nov 19, 2026 - 02:30 PM (IST)
ਗੋਰਾਇਆ (ਸੋਨੂੰ)- ਗੋਰਾਇਆ ਨੈਸ਼ਨਲ ਹਾਈਵੇਅ 'ਤੇ ਡਰਾਈਵਿੰਗ ਟੈਸਟ ਸੈਂਟਰ ਦੇ ਦੂਜੇ ਪਾਸੇ ਇਕ ਸੜਕ ਹਾਦਸਾ ਵਾਪਰ ਗਿਆ, ਜਿਸ ਦੌਰਾਨ ਮੋਟਰਸਾਈਕਲ ਸਵਾਰ ਦੋ ਨੌਜਵਾਨ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ। ਹਾਦਸੇ 'ਚ ਇਕ ਸਪਲੈਂਡਰ ਮੋਟਰਸਾਈਕਲ ਬੇਕਾਬੂ ਹੋ ਕੇ ਸੜਕ ਕਿਨਾਰੇ ਲੱਗੀ ਰੇਲਿੰਗ ਨਾਲ ਟਕਰਾ ਗਿਆ।

ਇਸ ਸਬੰਧੀ ਜਾਣਕਾਰੀ ਦਿੰਦੇ ਸੜਕ ਸੁਰੱਖਿਆ ਫੋਰਸ ਦੇ ਇੰਚਾਰਜ ਸਰਬਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇਕ ਰਾਹਗੀਰ ਵੱਲੋਂ ਸੂਚਨਾ ਮਿਲੀ ਸੀ ਕਿ ਡਰਾਈਵਿੰਗ ਟੈਸਟ ਸੈਂਟਰ ਦੇ ਦੂਜੇ ਪਾਸੇ ਦੋ ਮੋਟਰਸਾਈਕਲ ਸਵਾਰ ਨੌਜਵਾਨ ਜ਼ਖ਼ਮੀ ਹਾਲਤ 'ਚ ਪਏ ਹਨ। ਸੂਚਨਾ ਮਿਲਦੇ ਹੀ ਐੱਸ. ਐੱਸ. ਐੱਫ਼. ਦੀ ਟੀਮ ਤੁਰੰਤ ਮੌਕੇ ’ਤੇ ਪਹੁੰਚੀ। ਜਾਂਚ ਦੌਰਾਨ ਪਤਾ ਲੱਗਾ ਕਿ ਦੋਵੇਂ ਨੌਜਵਾਨ ਸਪਲੈਂਡਰ ਮੋਟਰਸਾਈਕਲ 'ਤੇ ਸਵਾਰ ਹੋ ਕੇ ਫਿਲੌਰ ਵੱਲੋਂ ਆ ਰਹੇ ਸਨ ਅਤੇ ਮੋਟਰਸਾਈਕਲ ਬੇਕਾਬੂ ਹੋ ਕੇ ਸੜਕ ਕਿਨਾਰੇ ਲੱਗੀ ਰੇਲਿੰਗ ਨਾਲ ਟਕਰਾ ਗਿਆ, ਜਿਸ ਕਾਰਨ ਦੋਵੇਂ ਗੰਭੀਰ ਜ਼ਖ਼ਮੀ ਹੋ ਗਏ।

ਇਹ ਵੀ ਪੜ੍ਹੋ: ਪੰਜਾਬ 'ਚ ਦਰਦਨਾਕ ਘਟਨਾ! ਪੁੱਤ ਨੂੰ ਲੱਗਿਆ ਕਰੰਟ, ਸਦਮੇ 'ਚ ਆਏ ਪਿਤਾ ਨੇ ਕੀਤਾ ਉਹ ਜੋ ਸੋਚਿਆ ਨਾ ਸੀ
ਉਨ੍ਹਾਂ ਦੱਸਿਆ ਕਿ ਐੱਸ. ਐੱਸ. ਐੱਫ਼. ਟੀਮ ਵੱਲੋਂ ਤੁਰੰਤ ਦੋਵਾਂ ਜ਼ਖ਼ਮੀਆਂ ਨੂੰ ਮੁੱਢਲੀ ਸਹਾਇਤਾ ਦਿੱਤੀ ਗਈ ਅਤੇ ਮੌਕੇ ’ਤੇ 108 ਐਂਬੂਲੈਂਸ ਸਮੇਤ ਨੈਸ਼ਨਲ ਹਾਈਵੇਅ ਦੀ ਐਂਬੂਲੈਂਸ ਬੁਲਾਈ ਗਈ। ਇਸ ਤੋਂ ਬਾਅਦ ਦੋਵਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਫਗਵਾੜਾ ਵਿਖੇ ਭੇਜਿਆ ਗਿਆ। ਇੰਚਾਰਜ ਸਰਬਜੀਤ ਸਿੰਘ ਨੇ ਦੱਸਿਆ ਕਿ ਜ਼ਖ਼ਮੀਆਂ ਕੋਲੋਂ ਪ੍ਰਾਪਤ ਪਛਾਣ ਪੱਤਰਾਂ ਦੇ ਆਧਾਰ 'ਤੇ ਉਨ੍ਹਾਂ ਦੇ ਪਿੰਡ ਦੇ ਸਰਪੰਚ ਰਾਹੀਂ ਪਰਿਵਾਰਕ ਮੈਂਬਰਾਂ ਨਾਲ ਸੰਪਰਕ ਕੀਤਾ ਗਿਆ ਅਤੇ ਉਨ੍ਹਾਂ ਨੂੰ ਸਿਵਲ ਹਸਪਤਾਲ ਫਗਵਾੜਾ ਪਹੁੰਚਣ ਲਈ ਸੂਚਿਤ ਕੀਤਾ ਗਿਆ। ਪੁਲਸ ਵੱਲੋਂ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ! ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੁਕਮ ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
