ਗੋਰਾਇਆ ’ਚ ਵੱਡੀ ਵਾਰਦਾਤ, ਲਿਫ਼ਟ ਦੇਣ ਦੇ ਬਹਾਨੇ 14 ਸਾਲਾ ਕੁੜੀ ਨਾਲ ਕੀਤਾ ਜਬਰ-ਜ਼ਿਨਾਹ

Thursday, Jan 07, 2021 - 12:25 PM (IST)

ਗੋਰਾਇਆ ’ਚ ਵੱਡੀ ਵਾਰਦਾਤ, ਲਿਫ਼ਟ ਦੇਣ ਦੇ ਬਹਾਨੇ 14 ਸਾਲਾ ਕੁੜੀ ਨਾਲ ਕੀਤਾ ਜਬਰ-ਜ਼ਿਨਾਹ

ਜਲੰਧਰ (ਜ. ਬ.)— ਥਾਣਾ ਗੋਰਾਇਆ ਅਧੀਨ ਪੈਂਦੇ ਇਕ ਪਿੰਡ ’ਚ ਰਹਿਣ ਵਾਲੀ 14 ਸਾਲਾ ਨਾਬਾਲਗ ਕੁੜੀ ਨੂੰ ਲਿਫ਼ਟ ਦੇਣ ਦੇ ਬਹਾਨੇ ਕਰੀਬ 30 ਸਾਲਾ ਨੌਜਵਾਨ ਧੋਖੇ ਨਾਲ ਆਪਣੇ ਨਾਲ ਲੈ ਗਿਆ ਅਤੇ ਉਸ ਨਾਲ ਜਬਰ-ਜ਼ਿਨਾਹ ਕੀਤਾ। ਕੁੜੀ ਨੂੰ ਉਸ ਦੇ ਪਰਿਵਾਰਕ ਮੈਂਬਰ ਥਾਣਾ ਗੋਰਾਇਆ ਲੈ ਗਏ ਪਰ ਗੋਰਾਇਆ ਪੁਲਸ ਨੇ ਉਸ ਦਾ ਮੈਡੀਕਲ ਕਰਵਾਉਣ ਲਈ ਉਸ ਨੂੰ ਪਰਿਵਾਰਕ ਮੈਂਬਰਾਂ ਨਾਲ ਗੋਰਾਇਆ ਦੇ ਸਰਕਾਰੀ ਹਸਪਤਾਲ ਭੇਜ ਦਿੱਤਾ, ਜਦਕਿ ਖੁਦ ਪੁਲਸ ਹਸਪਤਾਲ ’ਚ ਨਹੀਂ ਗਈ। ਸਰਕਾਰੀ ਹਸਪਤਾਲ ਨੇ ਨਾਬਾਲਗਾ ਨੂੰ ਜਲੰਧਰ ਦੇ ਸਿਵਲ ਹਸਪਤਾਲ ਰੈਫਰ ਕਰ ਦਿੱਤਾ ਅਤੇ ਐਮਰਜੈਂਸੀ ਵਾਰਡ ’ਚ ਡਿਊਟੀ ’ਤੇ ਤਾਇਨਾਤ ਡਾ. ਕਾਮਰਾਜ ਨੇ  ਇਸ ਸਬੰਧੀ ਪੁਲਸ ਨੂੰ ਸੂਚਿਤ ਕੀਤਾ।

ਇਹ ਵੀ ਪੜ੍ਹੋ : ਲੋਹੀਆਂ ਖ਼ਾਸ ’ਚ ਵੱਡੀ ਵਾਰਦਾਤ, ਲੁਟੇਰਿਆਂ ਵੱਲੋਂ ਗੂੰਗੀ ਮਾਂ ਸਣੇ ਅਪੰਗ ਪੁੱਤ ਦਾ ਬੇਰਰਿਮੀ ਨਾਲ ਕਤਲ

ਜਾਣਕਾਰੀ ਦਿੰਦੇ ਹੋਏ ਨਾਬਾਲਗਾ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੀ ਕੁੜੀ ਸਵੇਰੇ ਸਕੂਲ ਲਈ ਘਰ ਤੋਂ ਰਵਾਨਾ ਹੋਈ ਸੀ। ਬੱਸ ਨਿਕਲ ਗਈ ਅਤੇ ਪਿੰਡ ਦੇ ਹੀ ਰਹਿਣ ਵਾਲੇ ਨੌਜਵਾਨ ਨੇ ਗੱਡੀ ’ਚ ਨਾਬਾਲਗ ਕੁੜੀ ਨੂੰ ਇਹ ਕਹਿ ਕੇ ਬਿਠਾ ਲਿਆ ਕਿ ਉਹ ਉਸ ਨੂੰ ਸਕੂਲ ਛੱਡ ਦੇਵੇਗਾ। ਸਕੂਲ ਛੱਡਣ ਦੀ ਬਜਾਏ ਉਹ ਉਸ ਨੂੰ ਜਲੰਧਰ ਦੇ ਇਕ ਹੋਟਲ ’ਚ ਲੈ ਗਿਆ ਅਤੇ ਉਸ ਨੂੰ ਧਮਕੀਆਂ ਦੇਣ ਲੱਗਾ ਕਿ ਉਹ ਉਸ ਦੇ ਪਰਿਵਾਰ ਨੂੰ ਜਾਨ ਤੋਂ ਮਾਰ ਦੇਵੇਗਾ। 

ਇਹ ਵੀ ਪੜ੍ਹੋ : ਪਿਆਰ ਦਾ ਖ਼ੌਫ਼ਨਾਕ ਅੰਤ: ਕੁੜੀ ਵੱਲੋਂ ਵਿਆਹ ਤੋਂ ਇਨਕਾਰ ਕਰਨ ’ਤੇ ਦੁਬਈ ਤੋਂ ਆਏ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

ਡਰਾ-ਧਮਕਾ ਕੇ ਉਸ ਨੇ ਨਾਬਾਲਗ ਕੁੜੀ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਇਆ ਅਤੇ ਬਾਅਦ ਵਿਚ ਉਸ ਨੂੰ ਘਰ ਦੇ ਨੇੜੇ ਛੱਡ ਗਿਆ। ਥਾਣਾ ਗੋਰਾਇਆ ਦੀ ਪੁਲਸ ਦਾ ਕਹਿਣਾ ਸੀ ਕਿ ਉਹ ਨਾਬਾਲਗਾ ਦੇ ਬਿਆਨ ਦਰਜ ਕਰ ਕੇ ਅਗਲੀ ਕਾਨੂੰਨੀ ਕਾਰਵਾਈ ਕਰੇਗੀ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਪੁਲਸ ਨੇ ਮੁਲਜ਼ਮ ਨੂੰ ਹਿਰਾਸਤ ਵਿਚ ਲੈ ਲਿਆ ਹੈ ਅਤੇ ਉਸ ਦੀ ਗੱਡੀ ਵੀ ਥਾਣੇ ਖੜ੍ਹੀ ਹੈ।

ਇਹ ਵੀ ਪੜ੍ਹੋ : ਪਿਓ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ, ਹਵਸ ਮਿਟਾਉਣ ਲਈ ਧੀ ਨਾਲ ਕੀਤਾ ਜਬਰ-ਜ਼ਿਨਾਹ

ਨੋਟ: ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ


author

shivani attri

Content Editor

Related News