ਮਾਲ ਅਧਿਕਾਰੀਆਂ ਅੱਗੇ ਝੁਕੀ ਸਰਕਾਰ, ਭਲਕੇ ਤੋਂ ਸ਼ੁਰੂ ਹੋਣ ਵਾਲੀ ਹੜਤਾਲ ਮੁਲਤਵੀ, ਮੰਗਲਵਾਰ ਨੂੰ ਹੋਵੇਗੀ ਮੀਟਿੰਗ

Sunday, Jul 10, 2022 - 08:20 PM (IST)

ਮਾਲ ਅਧਿਕਾਰੀਆਂ ਅੱਗੇ ਝੁਕੀ ਸਰਕਾਰ, ਭਲਕੇ ਤੋਂ ਸ਼ੁਰੂ ਹੋਣ ਵਾਲੀ ਹੜਤਾਲ ਮੁਲਤਵੀ, ਮੰਗਲਵਾਰ ਨੂੰ ਹੋਵੇਗੀ ਮੀਟਿੰਗ

ਅੰਮ੍ਰਿਤਸਰ (ਨੀਰਜ)-ਰੈਵੇਨਿਊ ਆਫੀਸਰਜ਼ ਐਸੋਸੀਏਸ਼ਨ ਦੇ ਪ੍ਰਧਾਨ ਗੁਰਦੇਵ ਸਿੰਘ ਧੰਮ ਅਤੇ ਜਨਰਲ ਸਕੱਤਰ ਸੁਖਚਰਨ ਸਿੰਘ ਚੰਨੀ ਨੂੰ ਚਾਰਜਸ਼ੀਟ ਕਰਨ ਤੇ ਮੁਅੱਤਲ ਕੀਤੇ ਤਹਿਸੀਲਦਾਰਾਂ ਨੂੰ ਬਹਾਲ ਨਾ ਕਰਨ ਤੋਂ ਗੁੱਸੇ ’ਚ ਆਏ ਐਸੋਸੀਏਸ਼ਨ ਨੇ ਸੋਮਵਾਰ ਤੋਂ ਰਜਿਸਟ੍ਰੇਸ਼ਨ ਦਾ ਕੰਮ ਬੰਦ ਕਰਨ ਦਾ ਐਲਾਨ ਕੀਤਾ ਸੀ ਪਰ ਸਰਕਾਰ ਐਸੋਸੀਏਸ਼ਨ ਦੇ ਅਲਟੀਮੇਟਮ ਅੱਗੇ ਝੁਕ ਗਈ ਹੈ। ਇਕ ਪੱਤਰ ਜਾਰੀ ਕਰਕੇ ਸਰਕਾਰ ਨੇ ਰੈਵੇਨਿਊ ਆਫੀਸਰਜ਼ ਐਸੋਸੀਏਸ਼ਨ ਦੇ ਅਧਿਕਾਰੀਆਂ ਨਾਲ ਉਨ੍ਹਾਂ ਦੀਆਂ ਮੰਗਾਂ ਸਬੰਧੀ ਮੀਟਿੰਗ ਕਰਨ ਲਈ ਕਿਹਾ ਹੈ, ਜਿਸ ਨੂੰ ਦੇਖਣ ਤੋਂ ਬਾਅਦ ਐਸੋਸੀਏਸ਼ਨ ਨੇ ਆਪਣੀ ਹੜਤਾਲ ਦਾ ਐਲਾਨ ਫਿਲਹਾਲ ਮੁਲਤਵੀ ਕਰ ਦਿੱਤਾ ਹੈ।

ਇਹ ਖ਼ਬਰ ਵੀ ਪੜ੍ਹੋ : ਵੱਖਰੀ ਹਾਈਕੋਰਟ ਤੇ ਵਿਧਾਨ ਸਭਾ ਨੂੰ ਲੈ ਕੇ CM ਮਾਨ ਦੇ ਬਿਆਨ ’ਤੇ ਭੜਕੇ ਸੁਖਬੀਰ ਬਾਦਲ, ਕਹੀਆਂ ਇਹ ਗੱਲਾਂ

ਇਸ ਸਬੰਧੀ ਬੁੱਧਵਾਰ ਨੂੰ ਐਸੋਸੀਏਸ਼ਨ ਵੱਲੋਂ ਅਗਲੀ ਰਣਨੀਤੀ ਦਾ ਐਲਾਨ ਕੀਤਾ ਜਾਵੇਗਾ। ਐਸੋਸੀਏਸ਼ਨ ਦੇ ਪ੍ਰਧਾਨ ਗੁਰਦੇਵ ਸਿੰਘ ਧੰਮ ਨੇ ਕਿਹਾ ਕਿ ਸਰਕਾਰ ਨੇ ਐੱਨ. ਓ. ਸੀ. ਦੇ ਮਾਮਲੇ ’ਚ ਪੱਖ ਸੁਣੇ ਕੁਝ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਨੂੰ ਮੁਅੱਤਲ ਕਰ ਦਿੱਤਾ ਸੀ ਅਤੇ ਉਨ੍ਹਾਂ ਨੂੰ ਚਾਰਜਸ਼ੀਟ ਵੀ ਕਰ ਦਿੱਤਾ ਗਿਆ ਕਿਉਂਕਿ ਸਰਕਾਰ ਖ਼ਿਲਾਫ਼ ਨਾਦਰਸ਼ਾਹੀ ਫਰਮਾਨ ਵਰਗੇ ਸ਼ਬਦ ਵਰਤੇ ਗਏ ਸਨ।

ਇਹ ਖ਼ਬਰ ਵੀ ਪੜ੍ਹੋ : ਚੋਣ ਵਾਅਦਾ ਪੂਰਾ ਕਰਦਿਆਂ ਮਾਨ ਸਰਕਾਰ ਨਸ਼ਾ ਸਮੱਗਲਰਾਂ ਖ਼ਿਲਾਫ਼ ਕਰ ਰਹੀ ਵੱਡੇ ਪੱਧਰ ’ਤੇ ਕਾਰਵਾਈ : ਰਾਘਵ ਚੱਢਾ 


author

Manoj

Content Editor

Related News