ਸਰਕਾਰ ਦੀਆਂ ਪ੍ਰਾਪਤੀਆਂ ਨੂੰ ਸੋਸ਼ਲ ਮੀਡੀਆ ਰਾਹੀਂ ਪ੍ਰਸਾਰਿਤ ਕਰਨ ਦੀ ਲੋੜ : ਅਨਿੰਦਿਤਾ ਮਿੱਤਰਾ
Wednesday, Aug 11, 2021 - 11:36 PM (IST)
ਚੰਡੀਗੜ੍ਹ (ਰਮਨਜੀਤ)- ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਸੂਚਨਾ ਤੇ ਲੋਕ ਸੰਪਰਕ ਵਿਭਾਗ ਨੂੰ ਨਵੇਂ ਯੁੱਗ ਦੇ ਪ੍ਰਚਾਰ ਸਾਧਨ ਸੋਸ਼ਲ ਮੀਡੀਆ ਦੀ ਵੱਧ ਤੋਂ ਵੱਧ ਵਰਤੋਂ ਕਰਨੀ ਚਾਹੀਦੀ ਹੈ। ਉਕਤ ਪ੍ਰਗਟਾਵਾ ਵਿਭਾਗ ਦੇ ਡਾਇਰੈਕਟਰ ਅਨਿੰਦਿਤਾ ਮਿੱਤਰਾ ਨੇ ਬੁੱਧਵਾਰ ਨੂੰ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੀਤਾ।
ਇਹ ਵੀ ਪੜ੍ਹੋ- ਕੈਪਟਨ ਅਮਰਿੰਦਰ ਸਿੰਘ ਦੀ PM ਮੋਦੀ ਨਾਲ ਮੁਲਾਕਾਤ, ਖੇਤੀ ਕਾਨੂੰਨ ਰੱਦ ਕਰਨ ਦੀ ਕੀਤੀ ਮੰਗ
ਉਨ੍ਹਾਂ ਕਿਹਾ ਕਿ ਸੂਚਨਾ ਤੇ ਲੋਕ ਸੰਪਰਕ ਵਿਭਾਗ ਸਰਕਾਰ ਅਤੇ ਲੋਕਾਂ ਵਿਚਕਾਰ ਪੁਲ ਦਾ ਕੰਮ ਕਰਦਾ ਹੈ, ਜੋ ਕਿ ਸਰਕਾਰ ਦੀਆਂ ਲੋਕ-ਭਲਾਈ ਸਕੀਮਾਂ ਅਤੇ ਸਰਕਾਰ ਵਲੋਂ ਲੋਕ-ਹਿੱਤ ਵਿਚ ਲਏ ਫ਼ੈਸਲਿਆਂ ਅਖ਼ਬਾਰਾਂ, ਟੀ.ਵੀ., ਰੇਡੀਓ ਰਾਹੀਂ ਪ੍ਰਚਾਰ ਕਰਦਾ ਆ ਰਹੇ ਰਿਹਾ ਹੈ। ਪਰ ਹੁਣ ਦਿਨੋਂ-ਦਿਨ ਸੂਚਨਾ ਤਕਨਾਲੌਜੀ ਸਦਕੇ ਪ੍ਰਚਾਰ ਸਾਧਨਾਂ ਵਿਚ ਆ ਰਹੀਆਂ ਤਬਦੀਲੀਆਂ ਨੂੰ ਦੇਖਦੇ ਹੋਏ ਸਮੇਂ ਦੀ ਮੰਗ ਅਨੁਸਾਰ ਸਰਕਾਰ ਦੇ ਕਾਰਜਾਂ ਦਾ ਪ੍ਰਚਾਰ ਸੋਸ਼ਲ ਮੀਡੀਆ ਰਾਹੀਂ ਵੀ ਕੀਤਾ ਜਾਣਾ ਚਾਹੀਦਾ ਹੈ।
ਇਹ ਵੀ ਪੜ੍ਹੋ- ਕਾਂਗਰਸ ਪਾਰਟੀ ਭਾਜਪਾ ਨਾਲ ਰਲੀ, ਇਸੇ ਲਈ ਸੰਸਦ 'ਚ ਨਹੀਂ ਚੁੱਕੀ ਕਿਸਾਨਾਂ ਦੀ ਆਵਾਜ਼ : ਹਰਸਿਮਰਤ
ਮਿੱਤਰਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਲੋਕਾਂ ਦੀਆਂ ਸਮੱਸਿਆਵਾਂ ਬਾਰੇ ਫੀਡਬੈਕ ਤੁਰੰਤ ਵਿਭਾਗ ਨੂੰ ਦੇਣ ਤਾਂ ਜੋ ਸਰਕਾਰ ਇਨ੍ਹਾਂ ਸਮੱਸਿਆਵਾਂ ਨੂੰ ਜਲਦ ਦੂਰ ਕਰ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕ-ਪੱਖੀ ਨੀਤੀਆਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਲਈ 100 ਤੋਂ ਵੱਧ ਵੱਖ-ਵੱਖ ਸਥਾਨਾਂ ’ਤੇ ਐੱਲ. ਐੱਫ. ਡੀ. ਸਥਾਪਿਤ ਕੀਤੀਆਂ ਗਈਆਂ ਹਨ। ਇਹ ਐੱਲ. ਐੱਫ. ਡੀਜ਼. ਸਥਾਪਿਤ ਕਰਨ ਦਾ ਕਾਰਜ ਅਗਸਤ ਮਹੀਨੇ ਦੇ ਅੰਤ ਤੱਕ ਮੁਕੰਮਲ ਕਰ ਦਿੱਤਾ ਜਾਵੇਗਾ।