ਵਜੀਫ਼ੇ ਦੇ ਮੁੱਦੇ ਨਾਲ ਸਰਕਾਰਾਂ ਦਾ ਦਲਿਤ ਵਿਰੋਧੀ ਚਿਹਰਾ ਬੇਨਕਾਬ: ਆਪ

06/24/2019 6:25:08 PM

ਚੰਡੀਗੜ੍ਹ (ਰਮਨਜੀਤ)— ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅੰਡਰ ਮੈਟ੍ਰਿਕ ਅਤੇ ਪੋਸਟ ਮੈਟ੍ਰਿਕ ਵਜ਼ੀਫਾ ਯੋਜਨਾ ਤਹਿਤ ਯੋਗ ਦਲਿਤ ਵਿਦਿਆਰਥੀਆਂ ਨੂੰ ਸਮੇਂ ਸਿਰ ਵਜੀਫਾ ਰਾਸ਼ੀ ਭੁਗਤਾਨ ਨਾ ਕਰਨ ਦੇ ਗੰਭੀਰ ਮੁੱਦੇ 'ਤੇ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਘੇਰਿਆ ਹੈ।

'ਆਪ' ਮੁੱਖ ਦਫਤਰ ਵਲੋਂ ਜਾਰੀ ਸਾਂਝੇ ਬਿਆਨ ਰਾਹੀਂ 'ਆਪ' ਦੀ ਸਟੇਟ ਕੋਰ ਕਮੇਟੀ ਦੇ ਚੇਅਰਮੈਨ ਪ੍ਰਿੰਸੀਪਲ ਬੁੱਧ ਰਾਮ, ਉਪ ਨੇਤਾ ਸਰਬਜੀਤ ਕੌਰ ਮਾਣੂੰਕੇ, ਰੁਪਿੰਦਰ ਕੌਰ ਰੂਬੀ, ਮਨਜੀਤ ਸਿੰਘ ਬਿਲਾਸਪੁਰ ਅਤੇ ਕੁਲਵੰਤ ਸਿੰਘ ਪੰਡੋਰੀ ਨੇ ਦੋਸ਼ ਲਗਾਇਆ ਕਿ ਤਿੰਨ ਸਾਲਾਂ ਤੋਂ ਵੱਧ ਸਮੇਂ ਦੀ ਇਕ ਹਜ਼ਾਰ ਕਰੋੜ ਰੁਪਏ ਤੋਂ ਵੱਧ ਬਕਾਇਆ ਰਾਸ਼ੀ ਸਮੇਂ ਸਿਰ ਜਾਰੀ ਨਾ ਕਰਕੇ ਕਾਂਗਰਸ, ਅਕਾਲੀ ਦਲ (ਬਾਦਲ) ਅਤੇ ਭਾਜਪਾ ਨੇ ਆਪਣੀ ਦਲਿਤ ਵਿਰੋਧੀ ਸੋਚ ਸਪੱਸ਼ਟ ਕਰ ਦਿੱਤੀ ਹੈ। 'ਆਪ' ਵਿਧਾਇਕਾਂ ਨੇ ਕਿਹਾ ਕਿ ਦਲਿਤ ਵਿਦਿਆਰਥੀਆਂ ਨੂੰ ਸਮੇਂ ਸਿਰ ਵਜੀਫਾ ਨਾ ਦੇਣਾ ਇਕ ਸੋਚੀ ਸਮਝੀ ਦਲਿਤ ਵਿਰੋਧੀ ਸਾਜ਼ਿਸ਼ ਹੈ, ਕਿਉਂਕਿ ਇਹ ਪਾਰਟੀਆਂ ਨਹੀਂ ਚਾਹੁੰਦੀਆਂ ਕਿ ਗ਼ਰੀਬ, ਦੱਬੇ ਕੁਚਲੇ ਅਤੇ ਦਲਿਤ ਸਮਾਜ ਦੇ ਹੋਣਹਾਰ ਬੱਚੇ ਉੱਚ-ਸਿੱਖਿਆ ਹਾਸਲ ਕਰਕੇ ਆਪਣਾ ਭਵਿੱਖ ਬਿਹਤਰ ਬਣਾ ਸਕਣ।

Baljit Singh

This news is Content Editor Baljit Singh