ਸ਼ਹੀਦੀ ਜੋੜ ਮੇਲ ਨੂੰ ਲੈ ਕੇ ਸਰਕਾਰ ਦਾ ਫ਼ੈਸਲਾ, ਪਹਿਲੀ ਵਾਰ 27 ਦਸੰਬਰ ਨੂੰ ਸਵੇਰੇ 10 ਵਜੇ ਵੱਜਣਗੇ ਸ਼ਹੀਦੀ ਬਿਗਲ
Friday, Dec 22, 2023 - 06:47 PM (IST)
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਸ੍ਰੀ ਫ਼ਤਿਹਗੜ੍ਹ ਸਾਹਿਬ ਪ੍ਰਸ਼ਾਸਨ ਨਾਲ ਮੀਟਿੰਗ ਕਰਕੇ ਸ਼ਹੀਦੀ ਸਭਾ ਦੀਆਂ ਚੱਲ ਰਹੀਆਂ ਤਿਆਰੀਆਂ ਦੀ ਚਰਚਾ ਕੀਤੀ। ਇਸ ਦੌਰਾਨ ਮੁੱਖ ਮੰਤਰੀ ਨੇ ਸੰਗਤ ਨੂੰ ਅਪੀਲ ਕੀਤੀ ਕਿ ਇਸ ਵਾਰ ਪਹਿਲੀ ਵਾਰ ਹੋਵੇਗਾ ਕਿ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਸਮੇਂ ਦੌਰਾਨ 27 ਦਸੰਬਰ ਨੂੰ ਸਵੇਰੇ 10 ਵਜੇ ਤੋਂ 10 :10 ਮਿੰਟ ਤੱਕ ਇਕ ਮਾਤਮੀ ਬਿਗਲ ਵਜਾਇਆ ਜਾਵੇਗਾ। ਉਸ ਵੇਲੇ ਜਿੱਥੇ ਵੀ ਤੁਸੀਂ ਹੋਵੋਗੇ ਖੜ੍ਹੇ ਹੋ ਕੇ ਅਦੁੱਤੀ ਸ਼ਹਾਦਤ ਨੂੰ ਨਮਨ ਕਰੋ।
ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ ਨੂੰ ਲੈ ਕੇ ਸਾਹਮਣੇ ਆਈ ਨਵੀਂ ਜਾਣਕਾਰੀ, ਮੌਸਮ ਵਿਭਾਗ ਨੇ ਦਿੱਤੀ ਚਿਤਾਵਨੀ
ਮੁੱਖ ਮੰਤਰੀ ਨੇ ਟਵੀਟ ਕਰਦਿਆਂ ਕਿਹਾ ਕਿ ਸ਼ਹੀਦੀ ਸਭਾ ਦੀਆਂ ਤਿਆਰੀਆਂ ਨੂੰ ਲੈ ਕੇ ਵਿਸਥਾਰ ਸਹਿਤ ਚਰਚਾ ਕੀਤੀ ਹੈ ਅਤੇ ਪ੍ਰਸ਼ਾਸਨ ਨੂੰ ਪੁਖਤਾ ਪ੍ਰਬੰਧ ਕਰਨ ਲਈ ਆਖਿਆ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਸਭਾ ਮੌਕੇ ’ਤੇ ਸੰਗਤ ਲਈ ਆਮਦ ਲਈ ਪੁਖਤਾ ਪ੍ਰਬੰਧ ਕਰਨ ਲਈ ਆਖਿਆ ਹੈ।
ਇਹ ਵੀ ਪੜ੍ਹੋ : ਜਾਅਲੀ ਸਰਟੀਫਿਕੇਟ ਤਿਆਰ ਕਰਕੇ ਭਰਤੀ ਹੋਏ 128 ਟੀਚਿੰਗ ਫੈਲੋਜ, ਪੁਲਸ ਨੇ ਕੀਤੀ ਵੱਡੀ ਕਾਰਵਾਈ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8