ਕਾਂਗਰਸ ਦੌਰਾਨ ਸ਼ਰਾਬ ਮਾਫ਼ੀਆ ਦਾ ਸੀ ਬੋਲਬਾਲਾ, ‘ਆਪ’ ਵੇਲੇ ਵਧੀ ਸਰਕਾਰ ਦੀ ਆਮਦਨ : ਚੀਮਾ

05/16/2024 3:48:36 PM

ਚੰਡੀਗੜ੍ਹ (ਅੰਕੁਰ ) : ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪੰਜਾਬ ਦੀ ਆਬਕਾਰੀ ਨੀਤੀ 'ਤੇ ਦਿੱਤੇ ਬਿਆਨ 'ਤੇ ਵਿੱਤ ਅਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਲਟਵਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਰਾਜ ਦੌਰਾਨ ਪੰਜਾਬ ’ਚ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ। 'ਆਪ' ਸਰਕਾਰ ਦੇ ਸੱਤਾ 'ਚ ਆਉਣ ਤੋਂ ਬਾਅਦ ਅਸੀਂ ਸ਼ਰਾਬ ਮਾਫ਼ੀਆ ਨੂੰ ਖ਼ਤਮ ਕੀਤਾ ਤੇ ਮਾਲੀਆ ਵਧਾਇਆ। ਉਨ੍ਹਾਂ ਕਿਹਾ ਕਿ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਬਹੁਤ ਸਾਰੇ ਸੁਧਾਰ ਦੇ ਕੰਮ ਕੀਤੇ ਗਏ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਮਾਲੀਏ ’ਚ ਕਈ ਗੁਣਾ ਵਾਧਾ ਹੋਇਆ ਹੈ। ਸ਼ਾਸਨ ਪ੍ਰਣਾਲੀ ’ਚ ਪਾਰਦਰਸ਼ਤਾ ਆਈ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਮੇਂ ਆਬਕਾਰੀ ਤੋਂ 6000 ਕਰੋੜ ਰੁਪਏ ਦੀ ਆਮਦਨ ਹੁੰਦੀ ਸੀ ਜਦਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਇਹ ਵਧ ਕੇ 10000 ਕਰੋੜ ਰੁਪਏ ਹੋ ਗਈ ਹੈ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਦੇ ਪੰਜਾਬ ਦੌਰੇ ਤੋਂ ਵਿਰੋਧੀ ਪਾਰਟੀਆਂ ਡਰੀਆਂ ਹੋਈਆਂ ਹਨ ਕਿਉਂਕਿ ਪੰਜਾਬ ਦੇ ਲੋਕ ਅਰਵਿੰਦ ਕੇਜਰੀਵਾਲ ਨੂੰ ਬਹੁਤ ਪਸੰਦ ਕਰਦੇ ਹਨ।

ਇਹ ਖ਼ਬਰ ਵੀ ਪੜ੍ਹੋ :  ਪੰਜਾਬ ਦੇ ਮੁੱਖ ਚੋਣ ਅਧਿਕਾਰੀ 17 ਮਈ ਨੂੰ ਫੇਸਬੁੱਕ ’ਤੇ ਹੋਣਗੇ ਲਾਈਵ, ਲੋਕਾਂ ਨਾਲ ਕਰਨਗੇ ਰਾਬਤਾ

ਇੱਥੋਂ ਦੇ ਲੋਕ ਦਿੱਲੀ ਅਤੇ ਪੰਜਾਬ ਸਰਕਾਰਾਂ ਦੀਆਂ ਨੀਤੀਆਂ ਤੋਂ ਬਹੁਤ ਪ੍ਰਭਾਵਿਤ ਹਨ। ਇਸ ਲਈ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਪਹਿਲੀ ਵਾਰ ਪੰਜਾਬ ਆ ਰਹੇ ਅਰਵਿੰਦ ਕੇਜਰੀਵਾਲ ਦੇ ਸਵਾਗਤ ਲਈ ਪੰਜਾਬ ਦੇ ਲੋਕ ਕਾਫ਼ੀ ਉਤਸ਼ਾਹਿਤ ਹਨ। ਜਿਹੜੇ ਲੋਕ ਆਪਣੀ ਸਰਕਾਰ ਵੇਲੇ ਮਾਫ਼ੀਆ ਰਾਜ ਚਲਾਉਂਦੇ ਸਨ, ਉਨ੍ਹਾਂ ਲੋਕਾਂ ਨੂੰ ਭ੍ਰਿਸ਼ਟਾਚਾਰ ਦੀ ਗੱਲ ਸ਼ੋਭਾ ਨਹੀਂ ਦਿੰਦੀ। ਉਨ੍ਹਾਂ ਕਿਹਾ ਕਿ ਸਾਰਾ ਪੰਜਾਬ ਜਾਣਦਾ ਹੈ ਕਿ ਚਰਨਜੀਤ ਚੰਨੀ ਦੇ ਤਿੰਨ ਮਹੀਨੇ ਲਈ ਪੰਜਾਬ ਦੇ ਮੁੱਖ ਮੰਤਰੀ ਰਹਿੰਦਿਆਂ ਉਨ੍ਹਾਂ ਦੇ ਭਤੀਜੇ ਕੋਲੋਂ ਭ੍ਰਿਸ਼ਟਾਚਾਰ ਦੇ ਕਰੋੜਾਂ ਰੁਪਏ ਬਰਾਮਦ ਹੋਏ ਸਨ।

ਇਹ ਖ਼ਬਰ ਵੀ ਪੜ੍ਹੋ : ਭਾਜਪਾ ਨੂੰ ਭੁਲੇਖਾ ਸੀ ਕਿ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰਨ ਨਾਲ ਪਾਰਟੀ ਖ਼ਤਮ ਹੋ ਜਾਵੇਗੀ : ਭਗਵੰਤ ਮਾਨ

‘ਜਗ ਬਾਣੀ’ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8
 


Anuradha

Content Editor

Related News