ਸਰਕਾਰ ਵੱਲੋਂ ਪੰਜਾਬ ਕੇਸਰੀ ਗਰੁੱਪ ਨੂੰ ਡਰਾਉਣਾ-ਧਮਕਾਉਣਾ ਨਿੰਦਣਯੋਗ: ਪਰਨੀਤ ਕੌਰ
Friday, Jan 16, 2026 - 08:29 PM (IST)
ਵੈੱਬ ਡੈਸਕ : ਸਾਬਕਾ ਸੰਸਦ ਮੈਂਬਰ ਪਰਨੀਤ ਕੌਰ ਨੇ ਪੰਜਾਬ ਸਰਕਾਰ ਵੱਲੋਂ ਪੰਜਾਬ ਕੇਸਰੀ ਗਰੁੱਪ ਨੂੰ ਡਰਾਉਣ ਅਤੇ ਧਮਕਾਉਣ ਦੀਆਂ ਕਾਰਵਾਈਆਂ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਨੇ ਇਸ ਕਾਰਵਾਈ ਨੂੰ ਲੋਕਤੰਤਰ ਦੇ ਸਿਧਾਂਤਾਂ ਦੇ ਖਿਲਾਫ ਦੱਸਿਆ ਹੈ।
ਇਸ ਸਬੰਧੀ ਸੋਸ਼ਲ ਮੀਡੀਆ 'ਤੇ ਪੋਸਟ ਕਰ ਕੇ ਪਰਨੀਤ ਕੌਰ ਨੇ ਕਿਹਾ ਕਿ ਮੀਡੀਆ ਲੋਕਤੰਤਰ ਦਾ ਚੌਥਾ ਥੰਮ੍ਹ ਹੁੰਦਾ ਹੈ। ਉਨ੍ਹਾਂ ਚਿੰਤਾ ਪ੍ਰਗਟਾਈ ਕਿ ਜੇਕਰ ਸਰਕਾਰ ਮੀਡੀਆ ਅਦਾਰਿਆਂ ਦੀ ਆਵਾਜ਼ ਨੂੰ ਇਸੇ ਤਰ੍ਹਾਂ ਦਬਾਉਣ ਦੀ ਕੋਸ਼ਿਸ਼ ਕਰੇਗੀ, ਤਾਂ ਆਮ ਜਨਤਾ ਦੀ ਆਵਾਜ਼ ਚੁੱਕਣ ਵਾਲਾ ਕੋਈ ਨਹੀਂ ਬਚੇਗਾ।
ਸਰਕਾਰ ਵੱਲੋਂ ਪੰਜਾਬ ਕੇਸਰੀ ਗਰੁੱਪ ਨੂੰ ਡਰਾਉਣਾ-ਧਮਕਾਉਣਾ ਬੇਹੱਦ ਨਿੰਦਣਯੋਗ ਹੈ। ਮੀਡੀਆ ਲੋਕਤੰਤਰ ਦਾ ਚੌਥਾ ਥੰਮ੍ਹ ਹੁੰਦਾ ਹੈ, ਜੇਕਰ ਸਰਕਾਰ ਅਦਾਰਿਆਂ ਦੀ ਆਵਾਜ਼ ਨੂੰ ਇੰਝ ਦਬਾਉਣ ਦੀ ਕੋਸ਼ਿਸ਼ ਕਰੇਗੀ, ਤਾਂ ਆਮ ਜਨਤਾ ਦੀ ਆਵਾਜ਼ ਕੌਣ ਚੁੱਕੇਗਾ? pic.twitter.com/EXoZTdDPp9
— Preneet Kaur (@preneet_kaur) January 16, 2026
ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਪ੍ਰੈਸ ਦੀ ਆਜ਼ਾਦੀ ਨੂੰ ਕਾਇਮ ਰੱਖਣਾ ਬੇਹੱਦ ਜ਼ਰੂਰੀ ਹੈ ਤਾਂ ਜੋ ਜਨਤਾ ਦੀਆਂ ਮੁਸ਼ਕਲਾਂ ਨੂੰ ਸਰਕਾਰ ਤੱਕ ਪਹੁੰਚਾਇਆ ਜਾ ਸਕੇ। ਪੰਜਾਬ ਦੀ ਮੀਡੀਆ ਆਜ਼ਾਦੀ ਦੇ ਮੁੱਦੇ 'ਤੇ ਉਨ੍ਹਾਂ ਦਾ ਇਹ ਬਿਆਨ ਸਰਕਾਰ ਦੀਆਂ ਨੀਤੀਆਂ 'ਤੇ ਸਵਾਲੀਆ ਨਿਸ਼ਾਨ ਖੜ੍ਹੇ ਕਰਦਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
