ਡੀ. ਸੀ. ਦਫ਼ਤਰ ਦੇ ਮੁਲਾਜ਼ਮਾਂ ਫੂਕਿਆ ਸਰਕਾਰ ਦਾ ਪੁਤਲਾ

Saturday, Feb 03, 2018 - 01:19 AM (IST)

ਡੀ. ਸੀ. ਦਫ਼ਤਰ ਦੇ ਮੁਲਾਜ਼ਮਾਂ ਫੂਕਿਆ ਸਰਕਾਰ ਦਾ ਪੁਤਲਾ

ਹੁਸ਼ਿਆਰਪੁਰ, (ਘੁੰਮਣ)- ਪੰਜਾਬ ਸਰਕਾਰ ਵੱਲੋਂ ਜਨਵਰੀ ਮਹੀਨੇ ਦੀ ਤਨਖ਼ਾਹ ਰੋਕਣ ਕਾਰਨ ਸਮੂਹ ਮੁਲਾਜ਼ਮ ਵਰਗ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਡੀ. ਸੀ. ਦਫ਼ਤਰ ਦੇ ਮੁਲਾਜ਼ਮ ਪਹਿਲਾਂ ਹੀ ਆਪਣੀਆਂ ਮੰਗਾਂ ਨੂੰ ਲੈ ਕੇ 2 ਦਿਨ ਦੀ ਕਲਮ-ਛੋੜ ਹੜਤਾਲ 'ਤੇ ਚੱਲ ਰਹੇ ਸਨ, ਉਪਰੋਂ ਸਰਕਾਰ ਨੇ ਤਨਖ਼ਾਹਾਂ ਰੋਕਣ ਦਾ ਫਰਮਾਨ ਜਾਰੀ ਕਰ ਕੇ ਉਨ੍ਹਾਂ ਦੇ ਜ਼ਖ਼ਮਾਂ 'ਤੇ ਲੂਣ ਭੁੱਕਣ ਦਾ ਕੰਮ ਕੀਤਾ ਹੈ। ਡੀ. ਸੀ. ਦਫ਼ਤਰ ਮੁਲਾਜ਼ਮ ਯੂਨੀਅਨ ਦੇ ਪ੍ਰਧਾਨ ਵਿਕਰਮ ਆਦੀਆ ਦੀ ਅਗਵਾਈ 'ਚ ਅੱਜ ਇਥੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਸਾਹਮਣੇ ਕੈਪਟਨ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਉਕਤ ਮੁਲਾਜ਼ਮਾਂ ਨੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਖਿਲਾਫ਼ ਜ਼ਬਰਦਸਤ ਨਾਅਰੇਬਾਜ਼ੀ ਵੀ ਕੀਤੀ। 
ਸ਼੍ਰੀ ਆਦੀਆ ਨੇ ਮੁਲਾਜ਼ਮਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੈਪਟਨ ਸਰਕਾਰ ਚੋਣਾਂ ਤੋਂ ਪਹਿਲਾਂ ਕੀਤੇ ਸਾਰੇ ਵਾਅਦਿਆਂ ਤੋਂ ਮੁੱਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀ ਕਮੀ ਕਾਰਨ ਉਨ੍ਹਾਂ ਨੂੰ ਆਪਣੀ ਡਿਊਟੀ ਤੋਂ ਇਲਾਵਾ 3 ਤੋਂ 4 ਸੀਟਾਂ 'ਤੇ ਫਾਲਤੂ ਕੰਮ ਕਰਨਾ ਪੈ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਸੂਬੇ ਭਰ ਵਿਚ ਡੀ. ਸੀ. ਦਫ਼ਤਰਾਂ 'ਚ ਖਾਲੀ ਪਏ 21 ਹਜ਼ਾਰ ਅਹੁਦੇ ਜਲਦ ਭਰੇ ਜਾਣ।  
ਰੋਸ ਰੈਲੀ 'ਚ ਦੀਪਕ ਕੁਮਾਰ, ਨਰਿੰਦਰ ਸਿੰਘ, ਸੁਰੇਸ਼ ਕੁਮਾਰ, ਮਨੀਸ਼ ਗੁਪਤਾ, ਕਮਲ ਕੁਮਾਰ, ਜੋਗਿੰਦਰ ਸਿੰਘ, ਸ਼ਮਿੰਦਰ ਸਿੰਘ, ਸੁਨੀਤਾ ਸੈਣੀ, ਕੁਲਵਿੰਦਰਜੀਤ ਕੌਰ, ਚੰਦਨ ਸ਼ਰਮਾ, ਸੰਜੇ ਠਾਕੁਰ, ਰਾਕੇਸ਼ ਕੁਮਾਰ, ਸੁਖਵਿੰਦਰਜੀਤ ਸਿੰਘ ਸੋਢੀ, ਅਸ਼ਵਨੀ ਕੁਮਾਰ, ਪਰਮਜੀਤ ਕੌਰ, ਸੁਨੀਤਾ ਰਾਣੀ, ਅੰਨਪੂਰਨਾ, ਸੋਨੀ ਦੇਵੀ, ਬਲਵਿੰਦਰ ਕੌਰ, ਸ਼ਾਦੀ ਲਾਲ, ਸੰਜੀਵ ਬੱਧਣ, ਪ੍ਰਿਆ ਧਵਨ, ਹਰਬੰਸ ਕੌਰ ਆਦਿ ਵੀ ਹਾਜ਼ਰ ਸਨ। 
ਖੱਜਲ-ਖੁਆਰ ਹੋਏ ਲੋਕ : ਡੀ. ਸੀ. ਦਫ਼ਤਰ ਦੇ ਮੁਲਾਜ਼ਮਾਂ ਦੀ ਹੜਤਾਲ ਅੱਜ ਦੂਜੇ ਦਿਨ ਵੀ ਜਾਰੀ ਰਹਿਣ ਕਾਰਨ ਜ਼ਿਲੇ ਦੇ ਵੱਖ-ਵੱਖ ਇਲਾਕਿਆਂ ਵਿਚੋਂ ਕੰਮ ਕਰਵਾਉਣ ਆਏ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਖੱਜਲ-ਖੁਆਰ ਹੋਏ ਲੋਕਾਂ ਕਿਹਾ ਕਿ ਸਰਕਾਰ ਦੇ ਨਕਾਰਾਤਮਕ ਰਵੱਈਏ ਕਾਰਨ ਹੀ ਮੁਲਾਜ਼ਮ ਸੰਘਰਸ਼ ਦੇ ਰਾਹ 'ਤੇ ਉਤਰੇ ਹਨ, ਜਿਸ ਦਾ ਖਮਿਆਜ਼ਾ ਉਨ੍ਹਾਂ ਨੂੰ ਭੁਗਤਣਾ ਪੈ ਰਿਹਾ ਹੈ।


Related News