800 ਸਰਕਾਰੀ ਸਕੂਲਾਂ ਨੂੰ ਬੰਦ ਕਰਨ ਦਾ ਫੈਸਲਾ ਮੰਦਭਾਗਾ : ਬਾਠ

Sunday, Oct 22, 2017 - 12:53 PM (IST)

800 ਸਰਕਾਰੀ ਸਕੂਲਾਂ ਨੂੰ ਬੰਦ ਕਰਨ ਦਾ ਫੈਸਲਾ ਮੰਦਭਾਗਾ : ਬਾਠ

ਤਰਨਤਾਰਨ (ਰਾਜੂ) - ਸਰਕਾਰ ਵੱਲੋਂ ਪੰਜਾਬ 'ਚ 20 ਤੋਂ ਘੱਟ ਬੱਚਿਆਂ ਵਾਲੇ 800 ਸਕੂਲਾਂ ਨੂੰ ਬੰਦ ਕਰਨ ਦਾ ਫੈਸਲਾ ਮੰਗਭਾਗਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਈ. ਟੀ. ਟੀ. ਅਧਿਆਪਕ ਯੂਨੀਅਨ ਦੇ ਕਾਰਜਕਾਰੀ ਸੂਬਾ ਸਰਪ੍ਰਸਤ ਰਣਜੀਤ ਸਿੰਘ ਬਾਠ ਤੇ ਜ਼ਿਲਾ ਪ੍ਰਧਾਨ ਨਵਰੂਪ ਸਿੰਘ ਝਬਾਲ ਨੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਸਮੁੱਚੀਆਂ ਅਧਿਆਪਕ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਜਲੰਧਰ ਦੇ ਦੇਸ਼ਭਗਤ ਯਾਦਗਾਰ ਹਾਲ 'ਚ 22 ਅਕਤੂਬਰ ਨੂੰ ਬੁਲਾਈ ਗਈ ਹੈ, ਜਿਸ ਵਿਚ ਪੰਜਾਬ ਸਰਕਾਰ ਵਿਰੁੱਧ ਅਜਿਹੇ ਫੈਸਲਿਆਂ ਨੂੰ ਰੱਦ ਕਰਨ ਸਬੰਧੀ ਸੰਘਰਸ਼ ਦੀ ਰੂਪ-ਰੇਖਾ ਉਲੀਕੀ ਜਾਵੇਗੀ। ਉਨ੍ਹਾਂ ਪੰਜਾਬ ਦੀਆਂ ਸਮੁੱਚੀਆਂ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਇਕੱਲੇ-ਇਕੱਲੇ ਐਕਸ਼ਨ ਕਰਨ ਨਾਲੋਂ ਇਕੱਠੇ ਹੋ ਕੇ ਸੰਘਰਸ਼ ਦੀ ਅਹਿਮ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਬੇਧਿਆਨੀਆਂ ਦਾ ਹੀ ਨਤੀਜਾ ਹੈ ਕਿ ਸਰਕਾਰੀ ਸਕੂਲਾਂ ਦੀ ਹਾਲਤ ਤਰਸਯੋਗ ਹੈ। 
ਪੰਜਾਬ ਦੀਆਂ ਅਧਿਆਪਕ ਜਥੇਬੰਦੀਆਂ ਅਜਿਹੇ ਫੈਸਲਿਆਂ ਨੂੰ ਕਦੇ ਵੀ ਪ੍ਰਵਾਨ ਨਹੀਂ ਕਰਨਗੀਆਂ ਅਤੇ ਤਿੱਖੇ ਸੰਘਰਸ਼ ਦੀ ਸ਼ੁਰੂਆਤ ਕਰਨ ਲਈ ਮਜਬੂਰ ਹੋਣਗੀਆਂ। ਇਸ ਮੌਕੇ ਗੁਰਕ੍ਰਿਪਾਲ ਸਿੰਘ, ਸੁਖਵਿੰਦਰ ਸਿੰਘ, ਸਤਿੰਦਰ ਸਿੰਘ, ਜਸਵੰਤ ਸਿੰਘ, ਗੁਰਲਾਲ ਸਿੰਘ, ਪ੍ਰੇਮ ਸਿੰਘ, ਜਤਿੰਦਰ ਸਿੰਘ ਤੇ ਤੇਜਿੰਦਰ ਸਿੰਘ ਆਦਿ ਹਾਜ਼ਰ ਸਨ।


Related News