3 ਮਹੀਨੇ ’ਚ ਨਸ਼ਾ ਖ਼ਤਮ ਕਰਨ ਦਾ ਵਾਅਦਾ ਕਰਨ ਵਾਲੀ ਸਰਕਾਰ ਦੂਜਿਆਂ ਸਿਰ ਠੀਕਰਾ ਨਹੀਂ ਭੰਨ ਸਕਦੀ: ਅਸ਼ਵਨੀ ਸ਼ਰਮਾ

Friday, Oct 30, 2026 - 03:46 AM (IST)

3 ਮਹੀਨੇ ’ਚ ਨਸ਼ਾ ਖ਼ਤਮ ਕਰਨ ਦਾ ਵਾਅਦਾ ਕਰਨ ਵਾਲੀ ਸਰਕਾਰ ਦੂਜਿਆਂ ਸਿਰ ਠੀਕਰਾ ਨਹੀਂ ਭੰਨ ਸਕਦੀ: ਅਸ਼ਵਨੀ ਸ਼ਰਮਾ

ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸਾਬਕਾ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਹੈ ਕਿ 3 ਮਹੀਨੇ ਵਿੱਚ ਨਸ਼ਾ ਖ਼ਤਮ ਕਰਨ ਦਾ ਵਾਅਦਾ ਕਰ ਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਪੌਣੇ 5 ਸਾਲ ਬੀਤਣ ਤੋਂ ਬਾਅਦ ਆਪਣੀ ਨਾਕਾਮੀ ਦਾ ਠੀਕਰਾ ਦੂਜਿਆਂ ਸਿਰ ਕਿਉਂ ਭੰਨ ਰਹੀ ਹੈ। ਚੰਡੀਗੜ੍ਹ ਪਾਰਟੀ ਦਫ਼ਤਰ ਤੋਂ ਜਾਰੀ ਬਿਆਨ ਮੁਤਾਬਕ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਸਰਵੇਖਣ ਦੇ ਨਤੀਜੇ ਜਨਤਕ ਕਿਉਂ ਨਹੀਂ ਕਰਦੀ, ਜਿਸ ’ਤੇ ਭਗਵੰਤ ਮਾਨ ਸਰਕਾਰ ਨੇ 250 ਕਰੋੜ ਰੁਪਏ ਖ਼ਰਚ ਕੀਤੇ ਹਨ। ਸ਼ਰਮਾ ਨੇ ਕਿਹਾ ਕਿ ਪੰਜਾਬ ਦੇ ਲੋਕ ਜਾਣਨਾ ਚਾਹੁੰਦੇ ਹਨ ਕਿ ਨਸ਼ਿਆਂ ਦੀ ਸਮੱਸਿਆ ਬਾਰੇ ਕਰਵਾਏ ਗਏ ਇਸ ਸਰਵੇਖਣ ਵਿੱਚ ਕੀ ਤੱਥ ਸਾਹਮਣੇ ਆਏ ਹਨ, ਸਰਕਾਰ ਇਸ ਦੀ ਰਿਪੋਰਟ ਨੂੰ ਜਨਤਕ ਕਰਨ ਤੋਂ ਕਿਉਂ ਝਿਜਕ ਰਹੀ ਹੈ। ਹਰਪਾਲ ਚੀਮਾ ਅਖ਼ਬਾਰੀ ਰਿਪੋਰਟਾਂ ਦੇ ਅੰਕੜੇ ਦੱਸ ਨੇ ਆਪਣੇ ਮੂੰਹੋਂ ਮਿੱਠੂ ਬਣਨ ਦੀ ਕੋਸ਼ਿਸ਼ ਕਰ ਰਹੇ ਹਨ।

ਇਹ ਵੀ ਪੜ੍ਹੋ : ਲੁਧਿਆਣਾ 'ਚ ਰਾਜਾ ਵੜਿੰਗ ਦੀ ਪ੍ਰੈਸ ਕਾਨਫਰੰਸ, ਕਾਨੂੰਨ ਵਿਵਸਥਾ ਅਤੇ ਨਸ਼ਿਆਂ ਦੇ ਮੁੱਦੇ 'ਤੇ ਸਰਕਾਰ ਨੂੰ ਘੇਰਿਆ

ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਕਾਰਵਾਈ ਦੇ ਦਾਅਵੇ ਕਰਨ ਵਾਲੀ ‘ਆਪ’ ਸਰਕਾਰ ਨੂੰ ਇਹ ਵੀ ਦੱਸਣਾ ਚਾਹੀਦਾ ਹੈ ਕਿ ਆਪਣੇ ਲਗਭਗ ਪੌਣੇ ਪੰਜ ਸਾਲਾਂ ਦੇ ਕਾਰਜਕਾਲ ਦੌਰਾਨ ਕਿੰਨੇ ਵੱਡੇ ਨਸ਼ਾ ਤਸਕਰਾਂ ਨੂੰ ਅਦਾਲਤਾਂ ਤੋਂ ਸਜ਼ਾਵਾਂ ਦਿਵਾਈਆਂ ਗਈਆਂ ਅਤੇ ਕਿੰਨੇ ਨਸ਼ਾ ਪੀੜਤਾਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਮੁੜ ਵਸੇਬਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਇਹ ਵੀ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਪੀਆਈਟੀ-ਐਨਡੀਪੀਐਸ ਐਕਟ ਨੂੰ ਲਾਗੂ ਕਰਨ ਵਿੱਚ ਇੰਨੀ ਦੇਰੀ ਕਿਉਂ ਕੀਤੀ ਅਤੇ ਇਸ ਦੇ ਪਿੱਛੇ ਕੀ ਕਾਰਨ ਸਨ। ਉਨ੍ਹਾਂ ਕਿਹਾ ਕਿ ਭਾਜਪਾ ’ਤੇ ਦੋਸ਼ ਲਾਉਣ ਦੀ ਬਜਾਏ ‘ਆਪ’ ਸਰਕਾਰ ਨੂੰ ਆਪਣੇ ਕੰਮਕਾਜ ਦਾ ਹਿਸਾਬ ਦੇਣਾ ਚਾਹੀਦਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Sandeep Kumar

Content Editor

Related News