ਸਰਕਾਰ ਖਿਲਾਫ਼ ਪ੍ਰਦਰਸ਼ਨ ਕਰਨ ਦੀ ਤਿਆਰੀ ’ਚ ਨੇ ਕਿੰਨੂ ਉਤਪਾਦਕ ਕਿਸਾਨ, ਜਾਣੋ ਕਿਉਂ

Friday, Nov 20, 2020 - 12:50 PM (IST)

ਸਰਕਾਰ ਖਿਲਾਫ਼ ਪ੍ਰਦਰਸ਼ਨ ਕਰਨ ਦੀ ਤਿਆਰੀ ’ਚ ਨੇ ਕਿੰਨੂ ਉਤਪਾਦਕ ਕਿਸਾਨ, ਜਾਣੋ ਕਿਉਂ

ਅਬੋਹਰ (ਬਲਜੀਤ ਸਿੰਘ) - ਪੰਜਾਬ ਦੇ ਅਬੋਹਰ ਸ਼ਹਿਰ ਨੂੰ ਰੇਸ਼ਿਆਂ ਵਿਚ ਕਿੰਨੂ ਦੀ ਬਹੁਤ ਵੱਡੀ ਮੰਡੀ ਦੇ ਰੂਪ ’ਚ ਜਾਣਿਆ ਜਾਂਦਾ ਹੈ। ਅਬੋਹਰ ਦਾ ਇਹ ਕਿੰਨੂ ਸਿਰਫ਼ ਅਤੇ ਸਿਰਫ਼ ਪੰਜਾਬ ਵਿੱਚ ਹੀ ਨਹੀਂ ਸਗੋਂ ਹਿੰਦੂਸਤਾਨ ਦੇ ਨਾਲ-ਨਾਲ ਦੁਨੀਆ ਦੇ ਕਈ ਕੋਨਿਆਂ ਵਿਚ ਨਿਰਯਾਤ ਕੀਤਾ ਜਾਂਦਾ ਹੈ। ਕੋਰੋਨਾ ਦੇ ਇਸ ਦੌਰ ’ਚ ਇਸ ਸਾਲ ਅਬੋਹਰ ਕਿੰਨੂ ਉਤਪਾਦਕ ਕਿਸਾਨਾਂ ਲਈ ਕਿੰਨੂ ਦੀ ਫ਼ਸਲ ਘਾਟੇ ਦਾ ਸੌਦਾ ਬਣੀ ਹੋਈ ਹੈ, ਜਿਸ ਕਾਰਨ ਕਿਸਾਨ ਨਿਰਾਸ਼ ਹਨ।

ਪੜ੍ਹੋ ਇਹ ਵੀ ਖਬਰ - Health Tips: ਬਿਸਤਰੇ ’ਤੇ ਬੈਠ ਕੇ ਖਾਣਾ ਖਾਣ ਦੀ ਤੁਹਾਨੂੰ ਵੀ ਹੈ ਆਦਤ, ਤਾਂ ਹੋ ਸਕਦੈ ਨੁਕਸਾਨ

ਮਿਲੀ ਜਾਣਕਾਰੀ ਫ਼ਸਲ ਦਾ ਪੂਰਾ ਮੁੱਲ ਨਾ ਮਿਲਣ ਕਾਰਨ ਅਬੋਹਰ ਦੇ ਕਿੰਨੂ ਉਤਪਾਦਕ ਕਿਸਾਨਾਂ ਵਿੱਚ ਰੋਸ ਦੀ ਭਾਵਨਾ ਪਾਈ ਜਾ ਰਹੀ ਹੈ, ਜਿਸ ਦੇ ਸਿੱਟੇ ਵਜੋਂ ਕਿਸਾਨਾਂ ਵੱਲੋਂ ਆਉਣ ਵਾਲੇ ਦਿਨਾਂ ’ਚ ਸਰਕਾਰ ਖਿਲਾਫ਼ ਪ੍ਰਦਰਸ਼ਨ ਦੀ ਤਿਆਰੀ ਕੀਤੀ ਜਾ ਰਹੀ ਹੈ। ਜਗਬਾਣੀ ਦੇ ਪੱਤਰਕਾਰਨ ਨਾਲ ਗਲਬਾਤ ਕਰਦੇ ਹੋਏ ਕਮਾਲਵਾਲਾ ਦੇ ਕਿੰਨੂ ਉਤਪਾਦਕ ਕਿਸਾਨਾਂ ਨੇ ਦੱਸਿਆ ਕੀ ਸਰਕਾਰ ਭਾਵੇਂ ਅਕਾਲੀਆਂ ਦੀ ਹੋਵੇ ਭਾਵੇਂ ਕਾਂਗਰਸੀਆਂ ਦੀ ਹੋਵੇ, ਕਿਸੇ ਵੀ ਸਰਕਾਰ ਨੇ ਕਿੰਨੂ ਉਤਪਾਦਕ ਕਿਸਾਨਾਂ ਲਈ ਅਬੋਹਰ ਵਿੱਚ ਕੁਝ ਵੀ ਨਹੀਂ ਕੀਤਾ।

ਪੜ੍ਹੋ ਇਹ ਵੀ ਖਬਰ - ਜੇ ਤੁਹਾਨੂੰ ਵੀ ਹੈ ‘ਮਾਈਗ੍ਰੇਨ’ ਦੀ ਸਮੱਸਿਆ ਤਾਂ ਇਹ ਹੋ ਸਕਦੈ ਉਸ ਦਾ ‘ਰਾਮਬਾਣ ਇਲਾਜ਼’

ਕਿਸਾਨਾਂ ਨੇ ਦੱਸਿਆ ਕਿ ਕਾਂਗਰਸ ਸਰਕਾਰ ਦੇ ਸਮੇਂ ਅਬੋਹਰ ਵਿੱਚ ਕਿੰਨੂ ਦੇ ਜੂਸ ਦੀ ਫੈਕਟਰੀ ਲਗਾਈ ਗਈ ਸੀ ਪਰ ਕੁਝ ਸਮੇਂ ਬਾਅਦ ਇਹ ਫੈਕਟਰੀ ਬੰਦ ਹੋ ਗਈ। ਹੁਣ ਕਾਂਗਰਸ ਸਰਕਾਰ ਦੇ ਆਉਣ ਦੇ ਬਾਵਜੂਦ ਵੀ ਇਸ ਫੈਕਟਰੀ ਨੂੰ ਚਾਲੂ ਨਹੀਂ ਕੀਤਾ ਗਿਆ, ਜਿਸ ਕਾਰਨ ਪ੍ਰਾਈਵੇਟ ਵਪਾਰੀਆਂ ਵੱਲੋਂ ਕਿਸਾਨਾਂ ਦੀ ਲੁੱਟ ਕੀਤੀ ਜਾ ਰਹੀ ਹੈ। ਪ੍ਰਾਈਵੇਟ ਵਪਾਰੀਆਂ ਵਲੋਂ ਕਿਸਾਨਾਂ ਤੋਂ ਸਸਤੇ ਮੁੱਲ ਵਿਚ ਕਿੰਨੂ ਖ਼ਰੀਦ ਕੇ ਬਜ਼ਾਰਾਂ ਵਿੱਚ ਮਹਿੰਗੇ ਮੁੱਲ ਵਿਚ ਸ਼ਿੰਗਾਰਿਆ ਜਾ ਰਿਹਾ ਹੈ।

ਪੜ੍ਹੋ ਇਹ ਵੀ ਖਬਰ - Beauty Tips : ਚਿਹਰੇ ’ਤੇ ਪਏ ਪੁਰਾਣੇ ਜ਼ਖਮਾਂ ਦੇ ਨਿਸ਼ਾਨਾਂ ਨੂੰ ਛੁਪਾਉਣ ਲਈ ਅਪਣਾਓ ਇਹ ਤਰੀਕੇ, ਹੋਣਗੇ ਫ਼ਾਇਦੇ

ਕਿਸਾਨ ਜਥੇਬੰਦੀਆਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ 22 ਨਵੰਬਰ ਐਤਵਾਰ ਨੂੰ ਸ਼ਾਮ 4 ਵਜੇ ਤੋਂ ਕਿੰਨੂ ਦਾ ਸਮਰਥਨ ਮੁੱਲ ਤੈਅ ਕਰਾਉਣ ਲਈ ਅਬੋਹਰ ਦੀ ਮੰਡੀ ਅੱਗੇ ਧਰਨਾ ਸ਼ੁਰੂ ਕੀਤਾ ਜਾ ਰਿਹਾ। ਜੇਕਰ ਕਿੰਨੂ ਉਤਪਾਦਕ ਕਿਸਾਨਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਉਨ੍ਹਾਂ ਵੱਲੋਂ ਇਹ ਧਰਨਾ ਅਣਮਿੱਥੇ ਸਮੇਂ ਲਈ ਜਾਰੀ ਰਹੇਗਾ। ਹੁਣ ਵੇਖਣਾ ਇਹ ਹੋਵੇਗਾ ਕਿ ਇਹ ਸਾਰਾ ਮਾਮਲਾ ਮੀਡੀਆ ਵਿੱਚ ਆਉਣ ਤੋਂ ਬਾਅਦ ਕਿ ਸਰਕਾਰ ਕਿਸਾਨਾਂ ਵੱਲ ਧਿਆਨ ਦਿੰਦੀ ਹੈ ਜਾਂ ਇਸੇ ਤਰ੍ਹਾਂ ਕਿੰਨੂ ਉਤਪਾਦਕ ਕਿਸਾਨਾਂ ਨੂੰ ਧਰਨੇ ਰਾਹੀਂ ਆਪਣੀਆਂ ਮੰਗਾਂ ਸਰਕਾਰ ਤੱਕ ਪਹੁੰਚਾਉਣੀਆਂ ਪੈਣਗੀਆਂ।

ਪੜ੍ਹੋ ਇਹ ਵੀ ਖਬਰ - Beauty Tips : 20 ਮਿੰਟਾਂ ''ਚ ਇਸ ਤਰੀਕੇ ਨਾਲ ਦੂਰ ਕਰੋ ਆਪਣੀ ‘ਗਰਦਨ ਦਾ ਕਾਲਾਪਣ’


author

rajwinder kaur

Content Editor

Related News