ਪੰਜਾਬ ''ਚ ਹੁਣ ਤਕ 5384057 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ

Wednesday, Oct 23, 2019 - 06:51 PM (IST)

ਪੰਜਾਬ ''ਚ ਹੁਣ ਤਕ 5384057 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ

ਚੰਡੀਗੜ੍ਹ : ਪੰਜਾਬ ਵਿਚ 22 ਅਕਤੂਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 5384057 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਸਰਕਾਰ ਵੱਲੋਂ 350389 ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦਾ ਲਾਭ ਦਿੰਦਿਆਂ ਆੜਤੀਆਂ/ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ 4695.65 ਕਰੋੜ ਰੁਪਏ ਦੀ ਰਾਸ਼ੀ ਟਰਾਂਸਫਰ ਕੀਤੀ ਜਾ ਚੁੱਕੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਵਿਚ ਹੋਈ ਝੋਨੇ ਦੀ ਕੁੱਲ ਖ਼ਰੀਦ ਵਿਚੋਂ 5311251 ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਵੱਲੋਂ ਜਦਕਿ 72806 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ ਜਾ ਚੁੱਕਾ ਹੈ।

ਇਕ ਸਰਕਾਰੀ ਬੁਲਾਰੇ ਮੁਤਾਬਕ ਪਨਗ੍ਰੇਨ ਵੱਲੋਂ 21, 27, 342 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 13, 96, 610 ਟਨ ਅਤੇ ਪਨਸਪ ਵੱਲੋਂ 10, 42, 971 ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵੱਲੋਂ 660686 ਮੀਟ੍ਰਿਕ ਟਨ ਅਤੇ ਐੱਫ. ਸੀ. ਆਈ. ਵਲੋਂ 83, 642 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ। ਇਸ ਦੇ ਨਾਲ ਹੀ 72 ਘੰਟੇ ਅੰਦਰ ਚੁਕਾਈ ਵਾਲੇ ਨਿਯਮ ਮੁਤਾਬਕ 86.05 ਫੀਸਦ ਝੋਨੇ ਦੀ ਚੁਕਾਈ ਵੀ ਮੁਕੰਮਲ ਕਰ ਲਈ ਗਈ ਹੈ।


author

Gurminder Singh

Content Editor

Related News