ਸਰਕਾਰ ਜਲਦ ਹੀ ਕਿਸਾਨਾਂ ਤੇ ਮਾਹਿਰਾਂ ਦੀ ਰਾਏ ਨਾਲ ਨਵੀਂ ਖੇਤੀਬਾੜੀ ਨੀਤੀ ਦਾ ਕਰੇਗੀ ਐਲਾਨ : ਭਗਵੰਤ ਮਾਨ

Wednesday, Jan 04, 2023 - 05:06 AM (IST)

ਸਰਕਾਰ ਜਲਦ ਹੀ ਕਿਸਾਨਾਂ ਤੇ ਮਾਹਿਰਾਂ ਦੀ ਰਾਏ ਨਾਲ ਨਵੀਂ ਖੇਤੀਬਾੜੀ ਨੀਤੀ ਦਾ ਕਰੇਗੀ ਐਲਾਨ : ਭਗਵੰਤ ਮਾਨ

ਜਲੰਧਰ (ਧਵਨ)-ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਜਲਦ ਹੀ ਕਿਸਾਨਾਂ ਤੇ ਖੇਤੀ ਮਾਹਿਰਾਂ ਦੀ ਰਾਏ ਲੈ ਕੇ ਨਵੀਂ ਖੇਤੀਬਾੜੀ ਨੀਤੀ ਦਾ ਐਲਾਨ ਕਰੇਗੀ ਤਾਂ ਜੋ ਕਿਸਾਨਾਂ ਨੂੰ ਸੰਕਟ ’ਚੋਂ ਕੱਢਿਆ ਜਾ ਸਕੇ। ਮੁੱਖ ਮੰਤਰੀ ਨੇ ਅੱਜ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਖੇਤੀਬਾੜੀ ਵਿਭਾਗ ਅਤੇ ਪੀ. ਏ. ਯੂ. ਦੇ ਅਧਿਕਾਰੀਆਂ ਨਾਲ ਇਕ ਅਹਿਮ ਮੀਟਿੰਗ ਕੀਤੀ, ਜਿਸ ’ਚ ਆਉਣ ਵਾਲੇ ਸੀਜ਼ਨ ਦੀਆਂ ਫ਼ਸਲਾਂ ਤੇ ਬੀਜਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।

ਇਹ ਖ਼ਬਰ ਵੀ ਪੜ੍ਹੋ : 12 ਸਾਲਾ ਬੱਚੀ ਨਾਲ ਜਬਰ-ਜ਼ਿਨਾਹ, ਗੁੱਸੇ ’ਚ ਆਏ ਲੋਕਾਂ ਨੇ ਫੂਕ ਦਿੱਤੀਆਂ ਦੋਸ਼ੀਆਂ ਦੀਆਂ ਗੱਡੀਆਂ

ਮੀਟਿੰਗ ’ਚ ਭਗਵੰਤ ਮਾਨ ਨੇ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਆਉਣ ਵਾਲੀਆਂ ਫਸਲਾਂ ਸਬੰਧੀ ਫ਼ੈਸਲੇ ਕਿਸਾਨਾਂ ਨਾਲ ਸਲਾਹ-ਮਸ਼ਵਰਾ ਕਰ ਕੇ ਹੀ ਲਏ ਜਾਣ ਅਤੇ ਜਲਦ ਹੀ ਕਿਸਾਨਾਂ ਤੇ ਮਾਹਿਰਾਂ ਦੀ ਸਲਾਹ ਨਾਲ ਖੇਤੀਬਾੜੀ ਨੀਤੀ ਤਿਆਰ ਕੀਤੀ ਜਾਵੇਗੀ। ਮੀਟਿੰਗ ’ਚ ਮੁੱਖ ਮੰਤਰੀ ਤੋਂ ਇਲਾਵਾ ਅਡੀਸ਼ਨਲ ਮੁੱਖ ਸਕੱਤਰ ਏ. ਵੇਣੂੰ ਪ੍ਰਸਾਦ ਤੇ ਹੋਰ ਅਧਿਕਾਰੀਆਂ ਨੇ ਵੀ ਸ਼ਮੂਲੀਅਤ ਕੀਤੀ।

ਇਹ ਖ਼ਬਰ ਵੀ ਪੜ੍ਹੋ : ਕੁੱਤੇ ਨੂੰ ਬਚਾਉਂਣ ਸਮੇਂ ਨਹਿਰ ’ਚ ਰੁੜ੍ਹਿਆ ਮਰਚੈਂਟ ਨੇਵੀ ਅਫ਼ਸਰ

PunjabKesari

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦਾ ਕਿਸਾਨ ਇਸ ਸਮੇਂ ਆਰਥਿਕ ਮੰਦਹਾਲੀ ਦਾ ਸਾਹਮਣਾ ਕਰ ਰਿਹਾ ਹੈ ਅਤੇ ਸੂਬਾ ਸਰਕਾਰ ਵੱਲੋਂ ਉਨ੍ਹਾਂ ਦੀ ਹਰ ਸੰਭਵ ਮਦਦ ਕੀਤੀ ਜਾ ਰਹੀ ਹੈ। ਕਿਸਾਨਾਂ ਨੂੰ ਝੋਨੇ ਦੇ ਚੱਕਰ ’ਚੋਂ ਕੱਢਣ ਲਈ ਵੀ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਨੂੰ ਹੋਰ ਫ਼ਸਲਾਂ ਬੀਜਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਨਵੀਂ ਖੇਤੀਬਾੜੀ ਨੀਤੀ ਬਣਾਉਣ ਸਮੇਂ ਕਿਸਾਨਾਂ ਨਾਲ ਉਨ੍ਹਾਂ ਦੀਆਂ ਸਮੱਸਿਆਵਾਂ ਬਾਰੇ ਅਤੇ ਇਨ੍ਹਾਂ ਸਮੱਸਿਆਵਾਂ ’ਚੋਂ ਉਨ੍ਹਾਂ ਨੂੰ ਬਾਹਰ ਕੱਢਣ ਲਈ ਪੂਰੀ ਤਰ੍ਹਾਂ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ’ਚ ਧਰਤੀ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਹੇਠਾਂ ਜਾ ਰਿਹਾ ਹੈ ਅਤੇ ਇਸ ਦੇ ਮੱਦੇਨਜ਼ਰ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਦੀ ਬਜਾਏ ਹੋਰ ਬਦਲਵੀਆਂ ਫ਼ਸਲਾਂ ਅਪਣਾਉਣੀਆਂ ਪੈਣਗੀਆਂ।

ਇਹ ਖ਼ਬਰ ਵੀ ਪੜ੍ਹੋ : ਸਰਕਾਰ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਸਕੂਲ ਖ਼ਿਲਾਫ਼ ਪੰਜਾਬ ਸਰਕਾਰ ਦੀ ਵੱਡੀ ਕਾਰਵਾਈ

ਉਨ੍ਹਾਂ ਕਿਹਾ ਕਿ ਪਿਛਲੇ ਸਾਲ ਸਰਕਾਰ ਦੀ ਹੱਲਾਸ਼ੇਰੀ ’ਤੇ ਕਿਸਾਨਾਂ ਨੇ ਝੋਨੇ ਦੀ ਫ਼ਸਲ ਦੀ ਬਜਾਏ ਮੂੰਗੀ ਦੀ ਫ਼ਸਲ ਬੀਜੀ ਸੀ। ਮੂੰਗੀ ਦੀ ਫ਼ਸਲ ’ਤੇ ਕਿਸਾਨਾਂ ਨੂੰ ਐੱਮ. ਐੱਸ. ਪੀ. ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ’ਚ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ’ਚ ਰੱਖਦਿਆਂ ਲਗਾਤਾਰ ਪ੍ਰੋਗਰਾਮ ਉਲੀਕੇ ਜਾ ਰਹੇ ਹਨ।


author

Manoj

Content Editor

Related News