ਪੰਜਾਬ ''ਚ ਹੜਤਾਲ ''ਤੇ ਸਰਕਾਰੀ ਬੱਸਾਂ ਦੇ ਮੁਲਾਜ਼ਮ, ਖੱਜਲ-ਖੁਆਰ ਹੋ ਰਹੇ ਯਾਤਰੀ

Wednesday, Oct 21, 2026 - 12:57 PM (IST)

ਪੰਜਾਬ ''ਚ ਹੜਤਾਲ ''ਤੇ ਸਰਕਾਰੀ ਬੱਸਾਂ ਦੇ ਮੁਲਾਜ਼ਮ, ਖੱਜਲ-ਖੁਆਰ ਹੋ ਰਹੇ ਯਾਤਰੀ

ਜਲੰਧਰ (ਵੈੱਬ ਡੈਸਕ)- ਪੰਜਾਬ ਭਰ 'ਚ ਪੀ. ਆਰ. ਟੀ. ਸੀ. ਤੇ ਪਨਬੱਸ ਦੇ ਕੱਚੇ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਦੀ ਹੜਤਾਲ ਸ਼ੁਰੂ ਕਰ ਦਿੱਤੀ ਹੈ। ਇਸ ਹੜਤਾਲ ਦਾ ਅਸਰ ਜਲੰਧਰ 'ਚ ਸਰਕਾਰੀ ਬੱਸ ਸੇਵਾ 'ਤੇ ਵੇਖਣ ਨੂੰ ਮਿਲ ਰਿਹਾ ਹੈ। ਜਲੰਧਰ ਡਿਪੂ-1 ਅਤੇ ਡਿਪੂ-2 ਦੇ ਕਰੀਬ 300 ਮੁਲਾਜ਼ਮ ਹੜਤਾਲ 'ਤੇ ਹਨ, ਜਿਸ ਕਾਰਨ ਬੱਸਾਂ ਦਾ ਸੰਚਾਲਨ ਪ੍ਰਭਾਵਿਤ ਹੋਇਆ ਹੈ।

PunjabKesari

ਸਰਕਾਰੀ ਬੱਸਾਂ ਦੇ ਸਮੇਂ ਸਿਰ ਨਾ ਚੱਲਣ ਕਾਰਨ ਰੋਜ਼ਾਨਾ ਇਨ੍ਹਾਂ ਬੱਸਾਂ 'ਚ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬੱਸ ਸਟੈਂਡ 'ਤੇ ਪਹੁੰਚੇ ਕਈ ਯਾਤਰੀਆਂ ਨੂੰ ਆਪਣੀ ਮੰਜ਼ਿਲ ਤੱਕ ਜਾਣ ਲਈ ਸਰਕਾਰੀ ਬੱਸਾਂ ਦਾ 1 ਤੋਂ 2 ਘੰਟੇ ਤੱਕ ਇੰਤਜ਼ਾਰ ਕਰਨਾ ਪਿਆ। ਯਾਤਰੀਆਂ ਦਾ ਕਹਿਣਾ ਸੀ ਕਿ ਉਨ੍ਹਾਂ ਨੂੰ ਪਹਿਲਾਂ ਤੋਂ ਹੜਤਾਲ ਦੀ ਜਾਣਕਾਰੀ ਨਹੀਂ ਸੀ। ਉਹ ਰੋਜ਼ਾਨਾ ਵਾਂਗ ਬੱਸ ਫੜਨ ਲਈ ਬੱਸ ਸਟੈਂਡ ਪਹੁੰਚੇ ਸਨ ਪਰ ਬੱਸਾਂ ਸਮੇਂ ਸਿਰ ਨਾ ਮਿਲਣ ਕਾਰਨ ਉਨ੍ਹਾਂ ਨੂੰ ਪਰੇਸ਼ਾਨੀ ਝੱਲਣੀ ਪਈ। ਬੱਸ ਸਟੈਂਡ 'ਤੇ ਮੌਜੂਦ ਯਾਤਰੀਆਂ ਨੇ ਦੱਸਿਆ ਕਿ ਸਰਕਾਰੀ ਬੱਸਾਂ ਆਮ ਲੋਕਾਂ ਲਈ ਸਫ਼ਰ ਦਾ ਇਕ ਅਹਿਮ ਸਾਧਨ ਹਨ। ਕਈ ਲੋਕ ਰੋਜ਼ਾਨਾ ਕੰਮਕਾਜ, ਨੌਕਰੀ ਅਤੇ ਹੋਰ ਜ਼ਰੂਰੀ ਕੰਮਾਂ ਲਈ ਇਨ੍ਹਾਂ ਬੱਸਾਂ 'ਤੇ ਨਿਰਭਰ ਰਹਿੰਦੇ ਹਨ।

ਇਹ ਵੀ ਪੜ੍ਹੋ: ਪੰਜਾਬ 'ਚ ਦੁਕਾਨ 'ਤੇ ਬੈਠੇ ਭਾਜਪਾ ਆਗੂ 'ਤੇ ਅੱਧੀ ਦਰਜਨ ਹਮਲਾਵਰਾਂ ਨੇ ਕਰ 'ਤਾ ਹਮਲਾ

PunjabKesari

ਅਜਿਹੇ 'ਚ ਬੱਸ ਸੇਵਾ ਪ੍ਰਭਾਵਿਤ ਹੋਣ ਨਾਲ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਯਾਤਰੀਆਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਹੜਤਾਲ ਨਾਲ ਜੁੜੀ ਸਮੱਸਿਆ ਦਾ ਜਲਦ ਹੱਲ ਕੀਤਾ ਜਾਵੇ ਤਾਂ ਜੋ ਸਰਕਾਰੀ ਬੱਸ ਸੇਵਾ ਆਮ ਵਾਂਗ ਹੋ ਸਕੇ ਅਤੇ ਲੋਕਾਂ ਨੂੰ ਇਸ ਪਰੇਸ਼ਾਨੀ ਤੋਂ ਰਾਹਤ ਮਿਲ ਸਕੇ।

ਇਹ ਵੀ ਪੜ੍ਹੋ: 2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਜਲੰਧਰ 'ਚ ਸਚਿਨ ਪਾਇਲਟ ਨੇ ਆਗੂਆਂ ਨਾਲ ਕੀਤੀ ਮੀਟਿੰਗ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

shivani attri

Content Editor

Related News