4 ਦਿਨਾਂ ਦੀ ਹੜਤਾਲ ਪਿੱਛੋਂ ਸਰਕਾਰੀ ਬੱਸ ਸੇਵਾ ਮੁੜ ਸ਼ੁਰੂ, ਸਰਕਾਰ ਨੇ ਮੰਗਾਂ ਪੂਰੀਆਂ ਕਰਨ ਦਾ ਦਿੱਤਾ ਭਰੋਸਾ

Wednesday, Dec 03, 2025 - 08:44 AM (IST)

4 ਦਿਨਾਂ ਦੀ ਹੜਤਾਲ ਪਿੱਛੋਂ ਸਰਕਾਰੀ ਬੱਸ ਸੇਵਾ ਮੁੜ ਸ਼ੁਰੂ, ਸਰਕਾਰ ਨੇ ਮੰਗਾਂ ਪੂਰੀਆਂ ਕਰਨ ਦਾ ਦਿੱਤਾ ਭਰੋਸਾ

ਲੁਧਿਆਣਾ (ਸੁਸ਼ੀਲ) : ਲੁਧਿਆਣਾ ਪੰਜਾਬ ਰੋਡਵੇਜ਼, ਪਨਬੱਸ, ਪੀ. ਆਰ. ਟੀ. ਸੀ. ਵਰਕਰਜ਼ ਯੂਨੀਅਨ ਦੀ ਹੜਤਾਲ ਆਖਿਰਕਾਰ 4 ਦਿਨਾਂ ਬਾਅਦ ਖਤਮ ਹੋ ਗਈ ਹੈ। ਹੜਤਾਲ ਨੂੰ ਦਬਾਉਣ ਦੀ ਕੋਸ਼ਿਸ਼ ਕਰਨ ਵਾਲੀ ਸਰਕਾਰ ਨੇ ਕਰਮਚਾਰੀਆਂ ਦੀਆਂ ਮੰਗਾਂ ਨੂੰ ਅੰਸ਼ਕ ਤੌਰ ’ਤੇ ਪੂਰਾ ਕਰ ਲਿਆ।

ਇਹ ਵੀ ਪੜ੍ਹੋ : ਕਹਿਰ ਓ ਰੱਬਾ ! ਧੀ ਦੀ ਡੋਲੀ ਤੋਰ ਕੇ ਘਰ ਜਾ ਰਿਹਾ ਸੀ ਪਰਿਵਾਰ, ਹਾਦਸੇ 'ਚ ਸਾਰਾ ਟੱਬਰ ਹੀ ਮੁੱਕਿਆ

ਹੜਤਾਲ ਦੌਰਾਨ ਜਿਨ੍ਹਾਂ ਆਗੂਆਂ ’ਤੇ ਮੁਕੱਦਮਾ ਦਰਜ ਕੀਤਾ ਗਿਆ ਸੀ ਅਤੇ ਪੁਲਸ ਹਿਰਾਸਤ ’ਚ ਰੱਖਿਆ ਗਿਆ ਸੀ, ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਜਾਵੇਗਾ ਅਤੇ ਕਰਮਚਾਰੀਆਂ ਦੀਆਂ ਬਕਾਇਆ ਮੰਗਾਂ ਪੂਰੀਆਂ ਕੀਤੀਆਂ ਜਾਣਗੀਆਂ। ਸਰਕਾਰ ਨੇ ਅੰਤ ’ਚ ਕਰਮਚਾਰੀਆਂ ਦੇ ਸੰਘਰਸ਼ ਨੂੰ ਖਤਮ ਕਰ ਦਿੱਤਾ, ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਪੂਰੀਆਂ ਕੀਤੀਆਂ ਜਾਣਗੀਆਂ। ਆਮ ਜਨਤਾ ਜੋ ਸਰਕਾਰੀ ਬੱਸ ਸੇਵਾ ਤੋਂ ਵਾਂਝੀ ਸੀ, ਹੁਣ ਦੁਬਾਰਾ ਸਰਕਾਰੀ ਬੱਸ ਸੇਵਾ ਦਾ ਲਾਭ ਲੈ ਸਕਦੀ ਹੈ।


author

Sandeep Kumar

Content Editor

Related News