ਪੰਜਾਬ ਅੰਦਰ ਸਰਕਾਰੀ ਬੱਸਾਂ ''ਚ ਸਫਰ ਕਰਨ ਵਾਲੇ ਸਾਵਧਾਨ, ਭਲਕੇ ਲਈ ਹੋ ਗਿਆ ਵੱਡਾ ਐਲਾਨ

Thursday, Mar 05, 2026 - 04:39 PM (IST)

ਪੰਜਾਬ ਅੰਦਰ ਸਰਕਾਰੀ ਬੱਸਾਂ ''ਚ ਸਫਰ ਕਰਨ ਵਾਲੇ ਸਾਵਧਾਨ, ਭਲਕੇ ਲਈ ਹੋ ਗਿਆ ਵੱਡਾ ਐਲਾਨ

ਪਟਿਆਲਾ : ਪੰਜਾਬ ਅੰਦਰ ਸਰਕਾਰੀ ਬੱਸਾਂ ਵਿਚ ਸਫਰ ਕਰਨ ਵਾਲਿਆਂ ਲਈ ਅਹਿਮ ਖਬਰ ਹੈ ਕਿਉਂਕਿ ਪਨਬਸ ਤੇ ਪੀਆਰਟੀਸੀ ਦੇ ਠੇਕਾ ਮੁਲਾਜ਼ਮਾਂ ਨੇ ਮੁੜ ਤੋਂ ਸੰਘਰਸ਼ ਦਾ ਬਿਗੁਲ ਵਜਾ ਦਿੱਤਾ ਹੈ। ਤਾਜ਼ਾ ਜਾਣਕਾਰੀ ਮੁਤਾਬਕ ਮੁਲਾਜ਼ਮਾਂ ਨੇ ਐਲਾਨ ਕੀਤਾ ਹੈ ਕਿ 6 ਮਾਰਚ ਸ਼ੁੱਕਰਵਾਰ ਨੂੰ ਸਾਰੇ ਡਿਪੂਆਂ ਅੱਗੇ ਗੇਟ ਰੈਲੀ ਕੀਤੀ ਜਾਵੇਗੀ। ਇਸ ਤੋਂ ਇਲਾਵਾ 11 ਮੁਲਾਜ਼ਮ ਸੋਮਵਾਰ ਤੋਂ ਹਰ ਰੋਜ਼ 9 ਤੋਂ 5 ਵਜੇ ਤੱਕ ਭੁੱਖ ਹੜਤਾਲ ਕਰਨਗੇ। ਮੁਲਾਜ਼ਮ ਆਗੂਆਂ ਨੇ ਕਿਹਾ ਕਿ ਮੁਲਾਜ਼ਮਾਂ ਨੂੰ ਉਨ੍ਹਾਂ ਦੇ ਘਰਾਂ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਸ ਤੋਂ ਬਾਅਦ ਜਦੋਂ ਹੜਤਾਲ ਸ਼ੁਰੂ ਹੋਈ ਤਾਂ ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ ਗਿਆ। ਇਸ ਤੋਂ ਬਾਅਦ ਕੁਝ ਮੁਲਾਜ਼ਮ 307 ਦੇ ਮਾਮਲੇ ਵਿਚ ਸੰਗਰੂਰ ਜੇਲ੍ਹ ਵਿਚ ਹਿਰਾਸਤ ਵਿਚ ਹਨ। ਉਨ੍ਹਾਂ ਨੂੰ ਛੁਡਵਾਉਣ ਲਈ ਦੁਬਾਰਾ ਧਰਨੇ ਪ੍ਰਦਰਸ਼ਨ ਕੀਤੇ ਜਾਣਗੇ। 

ਇਹ ਵੀ ਪੜ੍ਹੋ : ਪੰਜਾਬ ਦੀਆਂ ਔਰਤਾਂ ਨੂੰ 1000 ਦੇਣ 'ਤੇ ਲੱਗ ਗਈਆਂ ਸ਼ਰਤਾਂ! ਇਨ੍ਹਾਂ ਬੀਬੀਆਂ ਨੂੰ ਨਹੀਂ ਮਿਲੇਗਾ ਲਾਭ

ਮੁਲਾਜ਼ਮਾਂ ਨੇ ਕਿਹਾ ਕਿ ਇਸ ਵੇਲੇ ਕਾਰਪੋਰੇਟ ਘਰਾਣਿਆਂ ਦੀਆਂ ਬੱਸਾਂ ਨੂੰ ਕਿਲੋਮੀਟਰ ਸਕੀਮ ਵਿਚ ਸ਼ਾਮਲ ਕਰਨ ਲਈ ਕਿਹਾ ਜਾ ਰਿਹਾ ਹੈ। ਇਕ ਨਵੀਂ ਬੱਸ ਦੀ ਕੀਮਤ 33, 34 ਲੱਖ ਰੁਪਏ ਹੈ ਪਰ ਪ੍ਰਾਈਵੇਟ ਲੋਕ 5 ਸਾਲਾਂ ਵਿਚ ਸਰਕਾਰੀ ਖਜ਼ਾਨੇ ਵਿਚੋਂ 3 ਤੋਂ 4 ਕਰੋੜ ਰੁਪਏ ਲੈ ਜਾਂਦੇ ਹਨ। ਮੁਲਾਜ਼ਮਾਂ ਨੇ ਦੱਸਿਆ ਕਿ ਕਿਸੇ ਵੀ ਪ੍ਰੋਗਰਾਮ ਦੌਰਾਨ ਯੂਨੀਅਨ ਆਗੂਆਂ ਅਤੇ ਵਰਕਰਾਂ ਨੂੰ ਗ੍ਰਿਫ਼ਤਾਰ ਕੀਤਾ ਜਾਂਦਾ ਹੈ ਜਾਂ ਘਰ ਵਿਚ ਨਜ਼ਰਬੰਦ ਕਰ ਦਿੱਤਾ ਜਾਂਦਾ ਹੈ। ਮੁਲਾਜ਼ਮਾਂ ਨੇ ਕਿਹਾ ਕਿ ਵਾਰ ਵਾਰ ਭਰੋਸੇ ਦੇ ਬਾਵਜੂਦ ਵੀ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾ ਰਹੀਆਂ, ਜਿਸ ਦੇ ਚੱਲਦੇ ਉਹ ਮੁੜ ਪ੍ਰਦਰਸ਼ਨ ਨੂੰ ਮਜਬੂਰ ਹਨ। 

ਇਹ ਵੀ ਪੜ੍ਹੋ : ਵੱਡੀ ਖ਼ਬਰ : ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਗੰਨ ਪੁਆਇੰਟ 'ਤੇ ਅਗਵਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News