800 ਨਵੀਆਂ ਸਰਕਾਰੀ ਬੱਸਾਂ ਜਲਦੀ ਸੜਕਾਂ ’ਤੇ ਦੌੜਣਗੀਆਂ : ਰਾਜਾ ਵੜਿੰਗ

10/02/2021 10:32:45 AM

ਸੰਗਰੂਰ (ਦਲਜੀਤ ਸਿੰਘ ਬੇਦੀ): ਪੰਜਾਬ ਦੇ ਬੱਸ ਸਟੈਂਡਾਂ ਦੀਵਾਂ ਅਤੇ ਟਰਾਂਸਪੋਰਟ ਵਿਭਾਗੀ ਦੀ ਕਾਰਗੁਜ਼ਾਰੀ ਨੂੰ ਹੋਰ ਸੁਖਾਵਾਂ ਅਤੇ ਪਾਰਦਰਸ਼ੀ ਬਣਾਉਣ ਲਈ ਟਰਾਂਸਪੋਰਟ ਮੰਤਰੀ ਪੰਜਾਬ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਸੰਗਰੂਰ ਬੱਸ ਸਟੈਂਡ ਦਾ ਦੌਰਾ ਕੀਤਾ। ਕੈਬਨਿਟ ਮੰਤਰੀ ਵੱਲੋਂ ਬੱਸ ਸਟੈਂਡ ਦੀ ਸਾਫ-ਸਫਾਈ, ਸਟਾਫ਼ ਦੇ ਦਫਤਰ ਸਮੇਤ ਸਮੁੱਚੀ ਵਿਭਾਗੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ ਗਿਆ।

ਇਹ ਵੀ ਪੜ੍ਹੋ : ਅਸਤੀਫ਼ੇ ਮਗਰੋਂ ਕੈਪਟਨ ਦੀਆਂ ਕਾਰਵਾਈਆਂ ਤੋਂ ਕਿਸਾਨ ਆਗੂ ਨਾਖ਼ੁਸ਼, ਲਾਏ ਵੱਡੇ ਇਲਜ਼ਾਮ

ਕੈਬਨਿਟ ਮੰਤਰੀ ਰਾਜਾ ਵੜਿੰਗ ਨੇ ਆਪਣੇ ਦੌਰੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਰਾਜ ਦੇ ਲੋਕਾਂ ਦੇ ਸੁਖਾਵੇਂ ਸਫ਼ਰ ਲਈ ਟਰਾਂਸਪੋਰਟ ਵਿਭਾਗ ਵੱਲੋਂ 800 ਨਵੀਆਂ ਬੱਸਾਂ ਦਾ ਟੈਂਡਰ ਮੁਕੰਮਲ ਕਰ ਲਿਆ ਗਿਆ ਹੈ, ਜਿਸ ’ਚੋਂ 400 ਬੱਸਾਂ ਇਕ ਮਹੀਨੇ ਦੇ ਅੰਦਰ-ਅੰਦਰ ਪੰਜਾਬ ਦੀਆਂ ਸੜਕਾਂ ’ਤੇ ਦੌੜਣਗੀਆਂ ਜਿਸ ਨਾਲ ਬੰਦ ਪਏ ਰੂਟ ਚਾਲੂ ਹੋ ਜਾਣਗੇ। ਉਨ੍ਹਾਂ ਕਿਹਾ ਕਿ ਟਰਾਂਸਪੋਰਟ ਵਿਭਾਗ ’ਚ ਭ੍ਰਿਸ਼ਟਾਚਾਰ ਨੂੰ ਕਿਸੇ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਸਿੱਧੂ ਦੇ ਸਮਰਥਨ 'ਚ ਰਜ਼ੀਆ ਸੁਲਤਾਨਾ ਵੱਲੋਂ ਦਿੱਤੇ ਅਸਤੀਫ਼ੇ ਨੂੰ ਲੈ ਕੇ ਦਵੰਦ ਬਰਕਰਾਰ

Shyna

This news is Content Editor Shyna