ਪੰਜਾਬ ''ਚ ਸਰਕਾਰੀ ਬੱਸਾਂ ਦਾ ਚੱਕਾ ਜਾਮ! ਯਾਤਰੀਆਂ ਦੀ ਵਧੀ ਪ੍ਰੇਸ਼ਾਨੀ, ਹੋ ਰਿਹੈ ਕਰੋੜਾਂ ਦਾ ਨੁਕਸਾਨ

Saturday, Oct 24, 2026 - 03:14 PM (IST)

ਪੰਜਾਬ ''ਚ ਸਰਕਾਰੀ ਬੱਸਾਂ ਦਾ ਚੱਕਾ ਜਾਮ! ਯਾਤਰੀਆਂ ਦੀ ਵਧੀ ਪ੍ਰੇਸ਼ਾਨੀ, ਹੋ ਰਿਹੈ ਕਰੋੜਾਂ ਦਾ ਨੁਕਸਾਨ

ਜਲੰਧਰ (ਪੁਨੀਤ)-ਮੰਗਾਂ ਪੂਰੀਆਂ ਨਾ ਹੋਣ ਕਾਰਨ ਪਨਬੱਸ-ਪੀ. ਆਰ. ਟੀ. ਸੀ. ਠੇਕਾ ਕਰਮਚਾਰੀ ਯੂਨੀਅਨ ਵੱਲੋਂ 21 ਅਕਤੂਬਰ ਤੋਂ ਸ਼ੁਰੂ ਕੀਤੀ ਗਈ ਹੜਤਾਲ ਅਜੇ ਵੀ ਜਾਰੀ ਹੈ। ਸ਼ੁੱਕਰਵਾਰ ਨੂੰ ਵੀ ਪੰਜਾਬ ਭਰ ਵਿਚ ਸਰਕਾਰੀ ਬੱਸਾਂ ਦਾ ਸੰਚਾਲਨ ਪ੍ਰਭਾਵਿਤ ਰਿਹਾ, ਜਿਸ ਕਾਰਨ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਕਰਮਚਾਰੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਜਲੰਧਰ ਸਮੇਤ ਵੱਖ-ਵੱਖ ਸ਼ਹਿਰਾਂ ਵਿਚ ਧਰਨਾ-ਪ੍ਰਦਰਸ਼ਨ ਕੀਤਾ। ਯੂਨੀਅਨ ਨੇ ਐਲਾਨ ਕੀਤਾ ਕਿ 24 ਅਕਤੂਬਰ ਨੂੰ ਵੀ ਬੱਸਾਂ ਦਾ ਚੱਕਾ ਜਾਮ ਰਹੇਗਾ, ਜਿਸ ਕਰਕੇ ਅੱਜ ਵੀ ਬੱਸਾਂ ਦਾ ਚੱਕਾ ਜਾਮ ਰਿਹਾ।

ਹੜਤਾਲ ਕਾਰਨ ਬੱਸ ਅੱਡਿਆਂ ’ਤੇ ਯਾਤਰੀਆਂ ਨੂੰ ਬੱਸਾਂ ਦੇ ਇੰਤਜ਼ਾਰ ਵਿਚ ਲੰਮਾ ਸਮਾਂ ਬਿਤਾਉਣਾ ਪਿਆ। ਸਰਕਾਰੀ ਬੱਸਾਂ ਉਪਲੱਬਧ ਨਾ ਹੋਣ ਕਾਰਨ ਯਾਤਰੀਆਂ ਨੂੰ ਨਿੱਜੀ ਬੱਸਾਂ ਅਤੇ ਦੂਜੇ ਬਦਲਵੇਂ ਸਾਧਨਾਂ ਦਾ ਸਹਾਰਾ ਲੈਣਾ ਪਿਆ। ਖ਼ਾਸ ਕਰਕੇ ਦੂਜੇ ਸੂਬਿਆਂ ਵੱਲ ਜਾਣ ਵਾਲੇ ਯਾਤਰੀਆਂ ਨੂੰ ਵੱਧ ਪ੍ਰੇਸ਼ਾਨੀ ਝੱਲਣੀ ਪਈ। ਨਿੱਜੀ ਬੱਸਾਂ ਦੀ ਗਿਣਤੀ ਯਾਤਰੀਆਂ ਦੀ ਲੋੜ ਦੇ ਮੁਕਾਬਲੇ ਘੱਟ ਰਹਿਣ ਕਾਰਨ ਭੀੜ ਦੀ ਸਥਿਤੀ ਬਣੀ ਰਹੀ।

ਇਹ ਵੀ ਪੜ੍ਹੋ: ਕਰੋੜਾਂ ਦੇ ਪਟਾਕੇ ਖ਼ਰੀਦ ਚੁੱਕੇ ਜਲੰਧਰ ਦੇ ਪਟਾਕਾ ਕਾਰੋਬਾਰੀਆਂ ਦੀ ਵਧੀ ਚਿੰਤਾ! ਜਾਰੀ ਹੋਏ ਨਵੇਂ ਹੁਕਮ

PunjabKesari

ਯੂਨੀਅਨ ਦੇ ਅਹੁਦੇਦਾਰਾਂ ਨੇ ਕਿਹਾ ਕਿ ਕਰਮਚਾਰੀਆਂ ਦੀਆਂ ਮੰਗਾਂ ਨੂੰ ਲੰਮੇ ਸਮੇਂ ਤੋਂ ਅਣਦੇਖਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੀਆਂ ਮੁੱਖ ਮੰਗਾਂ ਵਿਚ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨਾ, ਆਊਟਸੋਰਸ ਕਰਮਚਾਰੀਆਂ ਨੂੰ ਠੇਕੇ ’ਤੇ ਲਿਆਉਣਾ, ਠੇਕਾ ਕਰਮਚਾਰੀਆਂ ਨੂੰ ਸੇਵਾ ਨਿਯਮਾਂ ਅਨੁਸਾਰ ਨਿਯਮਿਤ ਕਰਨਾ ਅਤੇ ਸੰਘਰਸ਼ ਦੌਰਾਨ ਕਰਮਚਾਰੀਆਂ ’ਤੇ ਦਰਜ ਕਥਿਤ ਝੂਠੇ ਮਾਮਲੇ ਰੱਦ ਕਰਨਾ ਸ਼ਾਮਲ ਹੈ। ਯੂਨੀਅਨ ਦਾ ਦੋਸ਼ ਹੈ ਕਿ ਕਿਲੋਮੀਟਰ ਸਕੀਮ ਤਹਿਤ ਬੱਸਾਂ ਚਲਾ ਕੇ ਸਰਕਾਰੀ ਟਰਾਂਸਪੋਰਟ ਵਿਵਸਥਾ ਦੇ ਨਿੱਜੀਕਰਨ ਨੂੰ ਉਤਸ਼ਾਹ ਦਿੱਤਾ ਜਾ ਰਿਹਾ ਹੈ। ਯੂਨੀਅਨ ਦੇ ਅਹੁਦੇਦਾਰਾਂ ਵਿਚ ਸ਼ਾਮਲ ਡਿਪੂ ਪ੍ਰਧਾਨ ਸਤਪਾਲ ਸਿੰਘ ਸੱਤਾ, ਚਾਨਣ ਸਿੰਘ, ਦਲਜੀਤ ਸਿੰਘ ਜੱਲੇਵਾਲ ਤੇ ਬਿਕਰਮਜੀਤ ਸਿੰਘ ਬਿੱਕਾ ਅਤੇ ਰਣਜੀਤ ਸਿੰਘ ਨੇ ਕਿਹਾ ਕਿ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਹੱਲ ਨਾ ਕੀਤਾ ਤਾਂ ਪ੍ਰਦਰਸ਼ਨ ਤੇਜ਼ ਕੀਤੇ ਜਾਣਗੇ।

ਇਹ ਵੀ ਪੜ੍ਹੋ: ਨਸ਼ੇ ਖ਼ਿਲਾਫ਼ ਜਲੰਧਰ ਦੇ CP ਸਤਿੰਦਰ ਸਿੰਘ ਦੀ ਸਖ਼ਤੀ! ਜਾਰੀ ਕੀਤੀਆਂ ਹਦਾਇਤਾਂ, ਹੌਟਸਪਾਟਸ 'ਤੇ....

ਮੀਟਿੰਗ ਲਈ ਬੁਲਾਇਆ, ਹੱਲ ਨਾ ਹੋਇਆ ਤਾਂ ਜਾਰੀ ਰਹੇਗੀ ਹੜਤਾਲ
ਪਨਬੱਸ-ਪੀ. ਆਰ. ਟੀ. ਸੀ. ਠੇਕਾ ਕਰਮਚਾਰੀ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ ਨੇ ਕਿਹਾ ਕਿ 24 ਅਕਤੂਬਰ ਨੂੰ ਯੂਨੀਅਨ ਨੂੰ ਮੀਟਿੰਗ ਲਈ ਸੱਦਾ ਦਿੱਤਾ ਗਿਆ ਹੈ। ਅੱਜ ਮੀਟਿੰਗ ਹੋ ਰਹੀ ਹੈ। ਯੂਨੀਅਨ ਦਾ ਕਹਿਣਾ ਹੈ ਕਿ ਜੇਕਰ ਮੀਟਿੰਗ ਵਿਚ ਕਰਮਚਾਰੀਆਂ ਦੀਆਂ ਮੰਗਾਂ ਦਾ ਢੁਕਵਾਂ ਹੱਲ ਨਾ ਨਿਕਲਿਆ ਤਾਂ ਹੜਤਾਲ ਅੱਗੇ ਵੀ ਜਾਰੀ ਰਹੇਗੀ।

ਇਹ ਵੀ ਪੜ੍ਹੋ: ਅਕਾਲੀ ਦਲ 'ਚ ਵਾਪਸੀ ਦੀਆਂ ਅਟਕਲਾਂ ਵਿਚਾਲੇ ਬੀਬੀ ਜਗੀਰ ਕੌਰ ਦੇ ਘਰ ਪਹੁੰਚੇ ਧਾਮੀ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

shivani attri

Content Editor

Related News