ਹੜਤਾਲ ਕਾਰਨ ਨਹੀਂ ਚੱਲੀਆਂ ਸਰਕਾਰੀ ਬੱਸਾਂ, ਪ੍ਰਾਈਵੇਟ ਬੱਸਾਂ 'ਚ ਵਧੇ ਯਾਤਰੀ

Tuesday, Jan 07, 2025 - 01:28 PM (IST)

ਹੜਤਾਲ ਕਾਰਨ ਨਹੀਂ ਚੱਲੀਆਂ ਸਰਕਾਰੀ ਬੱਸਾਂ, ਪ੍ਰਾਈਵੇਟ ਬੱਸਾਂ 'ਚ ਵਧੇ ਯਾਤਰੀ

ਗੁਰਦਾਸਪੁਰ(ਹਰਮਨ)- ਪੰਜਾਬ ਅੰਦਰ ਪੰਜਾਬ ਰੋਡਵੇਜ਼ ਪੀਆਰਟੀਸੀ ਅਤੇ ਪਨਬੱਸ ਦੇ ਮੁਲਾਜ਼ਮਾਂ ਵੱਲੋਂ ਸ਼ੁਰੂ ਕੀਤੀ ਗਈ ਹੜਤਾਲ ਦੇ ਚਲਦਿਆਂ ਅੱਜ ਜਿੱਥੇ ਸੂਬੇ ਦੇ ਹੋਰ ਹਿੱਸਿਆਂ ਵਿੱਚ ਸਰਕਾਰੀ ਬੱਸਾਂ ਬੰਦ ਰਹੀਆਂ ਉਸ ਦੇ ਨਾਲ ਹੀ ਅੱਜ ਅੰਮ੍ਰਿਤਸਰ ਪਠਾਨਕੋਟ ਹਾਈਵੇ ਸਮੇਤ ਇਸ ਖੇਤਰ ਅੰਦਰ ਵੱਖ-ਵੱਖ ਰੂਟਾਂ ’ਤੇ ਸਰਕਾਰੀ ਬੱਸਾਂ ਨਜ਼ਰ ਨਹੀਂ ਆਈਆਂ। ਇਸ ਦੇ ਚਲਦਿਆਂ ਅੱਜ ਜਿੱਥੇ ਪ੍ਰਾਈਵੇਟ ਬੱਸਾਂ ਵਿੱਚ ਭੀੜ ਜ਼ਿਆਦਾ ਦਿਖਾਈ ਦਿੱਤੀ, ਉਸ ਦੇ ਨਾਲ ਹੀ ਸਰਕਾਰੀ ਬੱਸਾਂ ਵਿੱਚ ਆਧਾਰ ਕਾਰਡ ਦੇ ਆਧਾਰ ’ਤੇ ਮੁਫਤ ਸਫਰ ਕਰਨ ਵਾਲੀਆਂ ਮਹਿਲਾਵਾਂ ਨੂੰ ਵੀ ਵੱਖ-ਵੱਖ ਮੰਜ਼ਿਲਾਂ ’ਤੇ ਜਾਣ ਲਈ ਪ੍ਰਾਈਵੇਟ ਬੱਸਾਂ ਵਿੱਚ ਕਰਾਇਆ ਖਰਚਣਾ ਪਿਆ। 

ਇਹ ਵੀ ਪੜ੍ਹੋ- ਬਦਲੇ ਮੌਸਮ ਕਾਰਣ ਖੜ੍ਹੀ ਹੋਈ ਨਵੀਂ ਮੁਸੀਬਤ, ਕਿਸਾਨਾਂ ਲਈ ਵੱਜੀ ਖ਼ਤਰੇ ਦੀ ਘੰਟੀ

ਅੱਜ ਜਦੋਂ ਗੁਰਦਾਸਪੁਰ ਬੱਸ ਅੱਡੇ ਦਾ ਦੌਰਾ ਕੀਤਾ ਗਿਆ ਤਾਂ ਉੱਥੇ ਸਾਰੀਆਂ ਪ੍ਰਾਈਵੇਟ ਬੱਸਾਂ ਹੀ ਨਜ਼ਰ ਆਈਆਂ ਅਤੇ ਸਿਰਫ ਇੱਕ ਸਾਈਡ ’ਤੇ ਇੱਕ ਸਰਕਾਰੀ ਬੱਸ ਖੜੀ ਨਜ਼ਰ ਆਈ। ਸਰਕਾਰੀ ਬੱਸਾਂ ਦੇ ਕਰਮਚਾਰੀਆਂ ਨੇ ਦੱਸਿਆ ਕਿ ਉਹ ਹੜਤਾਲ ਕਰਨੀ ਨਹੀਂ ਚਾਹੁੰਦੇ ਸਨ। ਪਰ ਸਰਕਾਰ ਵੱਲੋਂ ਕੀਤੀ ਜਾ ਰਹੀ ਬੇਧਿਆਨੀ ਕਾਰਨ ਮਜ਼ਬੂਰੀ ਵੱਸ ਸਮੂਹ ਕਰਮਚਾਰੀਆਂ ਨੂੰ 6 ਜਨਵਰੀ ਤੋਂ 8 ਜਨਵਰੀ ਤੱਕ ਹੜਤਾਲ ਕਰਨ ਦਾ ਐਲਾਨ ਕਰਨਾ ਪਿਆ ਹੈ। ਉਹਨਾਂ ਕਿਹਾ ਕਿ ਪਨਬਸ ਅਤੇ ਪੀਆਰਟੀਸੀ ਠੇਕਾ ਕਰਮਚਾਰੀ ਯੂਨੀਅਨ ਨੇ ਪਿਛਲੇ ਮਹੀਨੇ ਪੰਜਾਬ ਅੰਦਰ ਸਾਰੇ ਮੰਤਰੀਆਂ ਨੂੰ ਮੰਗ ਪੱਤਰ ਵੀ ਸੌਂਪੇ ਸਨ ਤਾਂ ਜੋ ਉਹਨਾਂ ਦੀਆਂ ਮੰਗਾਂ ਪੂਰੀਆਂ ਕੀਤੀਆਂ ਜਾ ਸਕਣ ਪਰ ਇਸ ਦੇ ਉਲਟ ਉਹਨਾਂ ਦੀ ਕੋਈ ਮੰਗ ਪੂਰੀ ਨਹੀਂ ਹੋਈ।  ਉਹਨਾਂ ਕਿਹਾ ਕਿ ਪਨਬਸ ਅਤੇ ਪੀਆਰਟੀਸੀ ਦੇ ਕੋਲ ਇਸ ਮੌਕੇ 2000 ਕਰਮਚਾਰੀ ਠੇਕੇ ’ਤੇ ਕੰਮ ਕਰ ਰਹੇ ਹਨ ਜਦੋਂ ਕਿ 6000 ਕਰਮਚਾਰੀ ਆਊਟਸੋਰਸ ’ਤੇ ਹਨ। ਇਹ ਕਰਮਚਾਰੀ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਪੂਰੀਆਂ ਕਰਨ ਦੀ ਮੰਗ ਕਰ ਰਹੇ ਹਨ। ਪਰ ਦੁੱਖ ਦੀ ਗੱਲ ਹੈ ਕਿ ਉਹਨਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ ਜਿਸ ਕਾਰਨ ਹੁਣ ਉਹ ਤਿੰਨ ਦਿਨ ਹੜਤਾਲ ’ਤੇ ਰਹਿਣਗੇ।

ਇਹ ਵੀ ਪੜ੍ਹੋ-  ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ ਤੇ ਗੈਂਗਸਟਰ ਵਿਚਾਲੇ ਚੱਲੀਆਂ ਤਾਬੜਤੋੜ ਗੋਲੀਆਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News