ਜਲੰਧਰ ''ਚ ਸਰਕਾਰੀ ਬੱਸਾਂ ਦਾ ਚੱਕਾ ਜਾਮ, ਯਾਤਰੀ ਹੁੰਦੇ ਰਹੇ ਪਰੇਸ਼ਾਨ
Tuesday, Oct 14, 2025 - 04:31 PM (IST)

ਜਲੰਧਰ (ਸੋਨੂੰ)- ਜਲੰਧਰ 'ਚ ਇਕ ਵਾਰੀ ਫਿਰ ਸਰਕਾਰੀ ਬਸ ਚਾਲਕਾਂ ਨੇ ਪ੍ਰਸ਼ਾਸਨ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਦਰਅਸਲ 'ਕਿਲੋਮੀਟਰ ਬਸ ਯੋਜਨਾ’ ਦੇ ਵਿਰੋਧ ਵਿੱਚ ਅੱਜ ਦੁਪਹਿਰ 12 ਵਜੇ ਤੋਂ 2 ਵਜੇ ਤੱਕ ਸੂਬੇ ਭਰ ਦੇ ਸਾਰੇ ਬਸ ਅੱਡੇ ਬੰਦ ਰਹੇ। ਇਸ ਦੌਰਾਨ ਸਰਕਾਰੀ ਬਸਾਂ ਪੂਰੀ ਤਰ੍ਹਾਂ ਬੰਦ ਰਹੀਆਂ, ਜਦਕਿ ਬਸ ਅੱਡਿਆਂ ਦੇ ਬਾਹਰ ਸਿਰਫ਼ ਪ੍ਰਾਈਵੇਟ ਬਸਾਂ ਹੀ ਆਉਂਦੀਆਂ-ਜਾਂਦੀਆਂ ਨਜ਼ਰ ਆਈਆਂ।
ਇਹ ਵੀ ਪੜ੍ਹੋ: BBMB 'ਚ 4 ਪੱਕੇ ਮੈਂਬਰ ਬਣਾਉਣ ਦੀ ਤਿਆਰੀ ! ਕੇਂਦਰ ਨੇ ਪੰਜਾਬ, ਹਰਿਆਣਾ, ਹਿਮਾਚਲ ਤੇ ਰਾਜਸਥਾਨ ਨੂੰ ਲਿਖੀ ਚਿੱਠੀ
ਇਸ ਵਿਰੋਧ ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ਰਣਜੀਤ ਸਿੰਘ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਇਕ ਵਾਰੀ ਫਿਰ ਇਸ ਯੋਜਨਾ ਤਹਿਤ ਨਵੇਂ ਟੈਂਡਰ ਖੋਲ੍ਹੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਕਾਰਨ ਹਜ਼ਾਰਾਂ ਡਰਾਈਵਰਾਂ, ਕੰਡਕਟਰਾਂ ਅਤੇ ਛੋਟੇ ਬਸ ਮਾਲਕਾਂ ਦੀ ਰੋਜ਼ੀ-ਰੋਟੀ 'ਤੇ ਖ਼ਤਰਾ ਮੰਡਰਾ ਰਿਹਾ ਹੈ। ਰਣਜੀਤ ਸਿੰਘ ਨੇ ਦੋਸ਼ ਲਾਇਆ ਕਿ ਇਹ ਯੋਜਨਾ ਨਿੱਜੀ ਕੰਪਨੀਆਂ ਨੂੰ ਲਾਭ ਪਹੁੰਚਾਉਂਦੀ ਹੈ, ਜਦਕਿ ਸਥਾਨਕ ਬਸ ਮਾਲਕ ਅਤੇ ਕਰਮਚਾਰੀ ਨੁਕਸਾਨ ਝੱਲ ਰਹੇ ਹਨ।
ਇਹ ਵੀ ਪੜ੍ਹੋ: ਪੰਜਾਬ ਪੁਲਸ ਦੇ ਮੁਅੱਤਲ SHO ਦੇ ਮਾਮਲੇ 'ਚ ਨਵਾਂ ਮੋੜ, ਪਾਕਿਸਤਾਨੀ ਡੌਨ ਸ਼ਹਿਜ਼ਾਦ ਭੱਟੀ ਦੀ ਐਂਟਰੀ
ਉਨ੍ਹਾਂ ਦੱਸਿਆ ਕਿ ‘ਕਿਲੋਮੀਟਰ ਬਸ ਯੋਜਨਾ’ ਤਹਿਤ ਸਰਕਾਰ ਨਿੱਜੀ ਕੰਪਨੀਆਂ ਤੋਂ ਬਸਾਂ ਕਿਰਾਏ 'ਤੇ ਲੈਂਦੀ ਹੈ ਅਤੇ ਉਹਨਾਂ ਨੂੰ ਪ੍ਰਤੀ ਕਿਲੋਮੀਟਰ ਨਿਰਧਾਰਤ ਰਕਮ ਅਦਾ ਕਰਦੀ ਹੈ। ਇਸ ਯੋਜਨਾ ਵਿਚ ਡਰਾਈਵਰ, ਈਂਧਨ ਅਤੇ ਮੁਰੰਮਤ ਦੀ ਜ਼ਿੰਮੇਵਾਰੀ ਪੂਰੀ ਤਰ੍ਹਾਂ ਨਿੱਜੀ ਕੰਪਨੀ ਦੀ ਹੁੰਦੀ ਹੈ। ਰਣਜੀਤ ਸਿੰਘ ਨੇ ਮੰਗ ਕੀਤੀ ਕਿ ਸਰਕਾਰ ਸਾਰੇ ਸੰਬੰਧਤ ਪੱਖਾਂ ਨਾਲ ਗੱਲਬਾਤ ਕਰਕੇ ਕੋਈ ਵਾਜਬ ਹੱਲ ਕੱਢੇ, ਨਹੀਂ ਤਾਂ ਆਵਾਜਾਈ ਪ੍ਰਣਾਲੀ ਪੂਰੀ ਤਰ੍ਹਾਂ ਪ੍ਰਭਾਵਿਤ ਹੋ ਸਕਦੀ ਹੈ।
ਇਹ ਵੀ ਪੜ੍ਹੋ: ਫਗਵਾੜਾ ਵਿਖੇ ਬੱਸ ਸਟੈਂਡ ਨੇੜੇ ਵਾਪਰਿਆ ਭਿਆਨਕ ਹਾਦਸਾ, ਮਾਪਿਆਂ ਦੀਆਂ ਅੱਖਾਂ ਸਾਹਮਣੇ ਜਵਾਕ ਦੀ ਦਰਦਨਾਕ ਮੌਤ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8