ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੇ ਧਿਆਨ ਦੇਣ, ਪੰਜ ਜ਼ਿਲਿਆਂ ਵਿਚ ਬੱਸਾਂ ਦਾ ਚੱਕਾ ਜਾਮ

Thursday, Oct 23, 2025 - 04:34 PM (IST)

ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੇ ਧਿਆਨ ਦੇਣ, ਪੰਜ ਜ਼ਿਲਿਆਂ ਵਿਚ ਬੱਸਾਂ ਦਾ ਚੱਕਾ ਜਾਮ

ਅੰਮ੍ਰਿਤਸਰ : ਪੰਜਾਬ ਰੋਡਵੇਜ਼, ਪਨਬਸ ਅਤੇ ਪੀਆਰਟੀਸੀ ਕੰਟ੍ਰੈਕਟ ਵਰਕਰ ਯੂਨੀਅਨ ਵੱਲੋਂ ਅੱਜ ਅੰਮ੍ਰਿਤਸਰ ਸਮੇਤ ਪੰਜ ਜ਼ਿਲਿਆਂ ਵਿਚ ਵੱਡਾ ਚੱਕਾ ਜਾਮ ਕਰਕੇ ਪ੍ਰਦਰਸ਼ਨ ਕੀਤਾ ਗਿਆ। ਅੰਮ੍ਰਿਤਸਰ ਦੇ ਗੋਲਡਨ ਗੇਟ ’ਤੇ ਕਰਮਚਾਰੀਆਂ ਨੇ ਰਸਤਾ ਜਾਮ ਕਰ ਧਰਨਾ ਦਿੱਤਾ, ਜਿਸ ਦੇ ਚੱਲਦੇ ਹਾਈਵੇਅ ’ਤੇ ਲੰਬਾ ਜਾਮ ਲੱਗ ਗਿਆ ਤੇ ਆਵਾਜਾਈ ਪੂਰੀ ਤਰ੍ਹਾਂ ਠੱਪ ਰਹੀ। ਧਰਨਾ ਸਥਾਨ ’ਤੇ ਭਾਰੀ ਪੁਲਸ ਬਲ ਤਾਇਨਾਤ ਕੀਤਾ ਗਿਆ ਸੀ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਗੜਬੜ ਨਾ ਹੋਵੇ ਪਰ ਧਰਨੇ ਦੌਰਾਨ ਪੁਲਸ ਅਤੇ ਕਰਮਚਾਰੀਆਂ ਵਿਚਾਲੇ ਧੱਕਾ-ਮੁੱਕੀ ਦੀ ਘਟਨਾ ਵੀ ਹੋਈ। 

ਇਹ ਵੀ ਪੜ੍ਹੋ : ਪੰਜਾਬ 'ਚ ਗ੍ਰੰਥੀ ਸਿੰਘ ਦਾ ਕਤਲ, ਪਿੰਡ ਦੇ ਵਿਚਕਾਰ ਮਾਰੀਆਂ ਗੋਲੀਆਂ

ਇਸ ਮੌਕੇ ਸੂਬਾ ਕੈਸ਼ੀਅਰ ਬਲਜੀਤ ਸਿੰਘ ਤੇ ਡੀਪੂ ਪ੍ਰਧਾਨ ਹੀਰਾ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਅੱਜ ਸਰਕਾਰ ਅਤੇ ਮੈਨੇਜਮੈਂਟ ਨਾਲ ਉਨ੍ਹਾਂ ਦੀ ਸਹਿਮਤੀ ਬਣ ਗਈ ਹੈ। ਉਨ੍ਹਾਂ ਕਿਹਾ ਕਿ ਮੈਨੇਜਮੈਂਟ ਨੇ ਏ. ਡੀ. ਸੀ. ਪੀ. ਹਰਪਾਲ ਸਿੰਘ ਦੀ ਟੀਮ ਨਾਲ ਗੱਲਬਾਤ ਕਰਕੇ 31 ਅਕਤੂਬਰ ਤੱਕ ਟੈਂਡਰ ਪ੍ਰਕਿਰਿਆ ਨੂੰ ਮੁਲਤਵੀ ਕਰ ਦਿੱਤਾ ਹੈ। ਇਸ ਤੋਂ ਇਲਾਵਾ 28 ਅਕਤੂਬਰ ਨੂੰ ਯੂਨੀਅਨ ਨਾਲ ਵਿਸ਼ੇਸ਼ ਮੀਟਿੰਗ ਰੱਖਣ ਦਾ ਵੀ ਐਲਾਨ ਕੀਤਾ ਗਿਆ ਹੈ, ਜਿਸ ਵਿਚ ਅੰਤਿਮ ਫ਼ੈਸਲਾ ਲਿਆ ਜਾਵੇਗਾ।

ਇਹ ਵੀ ਪੜ੍ਹੋ : ਸਿੱਖਿਆ ਵਿਭਾਗ ਦੇ ਜਾਰੀ ਨਵੇਂ ਹੁਕਮਾਂ ਨੇ ਪਾਇਆ ਪੰਗਾ, ਬਦਲੀਆਂ ਨੂੰ ਲੈ ਕੇ...

ਬਲਜੀਤ ਸਿੰਘ ਨੇ ਚੇਤਾਵਨੀ ਦਿੱਤੀ ਕਿ ਜੇਕਰ 28 ਅਕਤੂਬਰ ਦੀ ਮੀਟਿੰਗ ਵਿਚ ਮਸਲਾ ਹੱਲ ਨਾ ਕੀਤਾ ਗਿਆ ਤਾਂ ਉਹ ਆਪਣੀ ਅਗਲੀ ਰਣਨੀਤੀ ਦਾ ਐਲਾਨ ਕਰਨਗੇ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਨਾਕਾਮੀਆਂ ਕਰਕੇ ਕਰਮਚਾਰੀ ਵਰ-ਵਾਰ ਸੜਕਾਂ ’ਤੇ ਆਉਣ ਲਈ ਮਜਬੂਰ ਹਨ। ਇਸ ਮੌਕੇ ਏਡੀਸੀਪੀ ਜਗਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਗੋਲਡਨ ਗੇਟ ’ਤੇ ਜਾਮ ਹੁਣ ਖੋਲ੍ਹ ਦਿੱਤਾ ਗਿਆ ਹੈ ਤੇ ਆਵਾਜਾਈ ਮੁੜ ਸ਼ੁਰੂ ਹੋ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕਰਮਚਾਰੀਆਂ ਨਾਲ ਗੱਲਬਾਤ ਕਰਕੇ ਅਗਲੀ ਤਰੀਕ ਤੈਅ ਕਰ ਦਿੱਤੀ ਗਈ ਹੈ ਅਤੇ ਸ਼ਾਂਤੀਪੂਰਨ ਹੱਲ ਵੱਲ ਕਦਮ ਵਧਾਏ ਜਾ ਰਹੇ ਹਨ।

ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਵਿਚ ਛੁੱਟੀ ਨੂੰ ਲੈ ਕੇ ਪੈ ਗਿਆ ਰੌਲਾ, ਸਿੱਖਿਆ ਵਿਭਾਗ ਨੇ...

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News