ਸਰਕਾਰੀ ਬੱਸਾਂ 'ਚ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, 3 ਦਿਨ ਹੜਤਾਲ 'ਤੇ ਜਾਣਗੇ ਮੁਲਾਜ਼ਮ

Thursday, Jun 02, 2022 - 04:22 PM (IST)

ਸਰਕਾਰੀ ਬੱਸਾਂ 'ਚ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, 3 ਦਿਨ ਹੜਤਾਲ 'ਤੇ ਜਾਣਗੇ ਮੁਲਾਜ਼ਮ

ਲੁਧਿਆਣਾ (ਮੋਹਿਨੀ, ਰਮਨਜੀਤ) : ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋਂ 8, 9 ਅਤੇ 10 ਜੂਨ ਨੂੰ ਹੜਤਾਲ 'ਤੇ ਜਾਣ ਦਾ ਐਲਾਨ ਕੀਤਾ ਗਿਆ ਹੈ, ਜਿਸ ਕਾਰਨ ਸਰਕਾਰੀ ਬੱਸਾਂ 'ਚ ਸਫ਼ਰ ਕਰਨ ਵਾਲੇ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਸਰਕਾਰੀ ਟਰਾਂਸਪੋਰਟ ਮਹਿਕਮੇ ਅਤੇ ਆਪਣੇ ਰੁਜ਼ਗਾਰ ਪ੍ਰਤੀ ਚਿੰਤਾ ਜ਼ਾਹਿਰ ਕਰਦਿਆਂ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ, ਜਰਨਲ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ, ਮੀਤ ਪ੍ਰਧਾਨ ਹਰਕੇਸ਼ ਕੁਮਾਰ ਵਿੱਕੀ, ਮੀਤ ਪ੍ਰਧਾਨ ਬਲਜੀਤ ਸਿੰਘ ਰੰਧਾਵਾ, ਕੈਸ਼ੀਅਰ ਬਲਜਿੰਦਰ ਸਿੰਘ ਬਰਾੜ ਨੇ ਕਿਹਾ ਕਿ ਪਿਛਲੇ ਮਹੀਨੇ 1 ਮਈ ਨੂੰ ਪੰਜਾਬ ਸਰਕਾਰ ਨੂੰ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਭੇਜਣ ਸਮੇਤ ਵੱਖ-ਵੱਖ ਪ੍ਰੋਗਰਾਮ ਕੀਤੇ ਗਏ।

ਇਹ ਵੀ ਪੜ੍ਹੋ : ਮੂਸੇਵਾਲਾ ਕਤਲ ਮਾਮਲੇ 'ਚ 'ਲਾਰੈਂਸ ਬਿਸ਼ਨੋਈ' ਨੂੰ ਹਾਈਕੋਰਟ ਦਾ ਵੱਡਾ ਝਟਕਾ

ਉਨ੍ਹਾਂ ਦੱਸਿਆ ਕਿ ਇਨ੍ਹਾਂ ਪ੍ਰੋਗਰਾਮਾਂ ਵਿੱਚ ਇੱਕ ਮੀਟਿੰਗ ਟਰਾਂਸਪੋਰਟ ਮੰਤਰੀ ਪੰਜਾਬ ਨਾਲ ਹੋਈ, ਜਿਸ ਵਿੱਚ ਯੂਨੀਅਨ ਨੇ ਆਪਣੀਆਂ ਮੰਗਾਂ 'ਤੇ ਚਰਚਾ ਕੀਤੀ ਪਰ ਅਧਿਕਾਰੀਆਂ ਵੱਲੋਂ ਮੰਗਾ ਨੂੰ ਟਾਲ ਵੱਟੂ ਨਜ਼ਰੀਏ ਨਾਲ ਦੇਖਿਆ ਗਿਆ। ਯੂਨੀਅਨ ਵੱਲੋਂ ਮੁੱਖ ਮੰਤਰੀ ਪੰਜਾਬ ਨਾਲ ਮੀਟਿੰਗ ਦੀ ਮੰਗ 'ਤੇ ਅਧਿਕਾਰੀਆਂ ਅਤੇ ਮੰਗ ਪੱਤਰ ਲੈਣ ਸਮੇਂ ਵਿਧਾਇਕਾਂ ਨੇ ਮੀਟਿੰਗ ਦਾ ਭਰੋਸਾ ਦਿੱਤਾ ਸੀ ਪਰ ਹੁਣ ਤੱਕ ਕੋਈ ਮੀਟਿੰਗ ਨਹੀਂ ਕਰਵਾਈ ਗਈ, ਜਿਸ ਕਾਰਨ ਯੂਨੀਅਨ ਆਪਣੇ ਦਿੱਤੇ ਗਏ ਨੋਟਿਸ ਅਨੁਸਾਰ ਪ੍ਰੋਗਰਾਮਾਂ ਨੂੰ ਕਰਨ ਲਈ ਮਜਬੂਰ ਹੈ।

ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਹੁਣ 'ਭੁੱਪੀ ਰਾਣਾ' ਦੀ ਐਂਟਰੀ, ਪੋਸਟ ਪਾ ਕੇ ਕਰ ਦਿੱਤਾ ਇਹ ਐਲਾਨ
 ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਸਰਕਾਰੀ ਟਰਾਂਸਪੋਰਟ ਚਲਾਉਣ ਦੀ ਗੱਲ ਕੀਤੀ ਜਾਂਦੀ ਸੀ ਪਰ ਸਰਕਾਰ ਵੱਲੋਂ ਕੀਤੇ ਵਾਅਦੇ ਵੀ ਹੁਣ ਮੁਲਾਜ਼ਮਾਂ ਨੂੰ ਝੂਠੇ ਨਜ਼ਰ ਆਉਂਦੇ ਜਾਪਦੇ ਹਨ। ਇਨ੍ਹਾਂ ਕਾਰਨਾਂ ਕਰਕੇ ਪੰਜਾਬ ਰੋਡਵੇਜ਼ ਪਨਬੱਸ/ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਹੜਤਾਲ ਰੱਖੀ ਗਈ ਹੈ।

ਇਹ ਵੀ ਪੜ੍ਹੋ : ਪੰਜਾਬ 'ਚ 4 ਸਾਲਾਂ ਅੰਦਰ 5 ਲੱਖ ਲੋਕਾਂ ਨੂੰ ਕੁੱਤਿਆਂ ਨੇ ਵੱਢਿਆ, ਸਰਕਾਰੀ ਹਸਪਤਾਲਾਂ 'ਚ ਰੈਬਿਜ਼ ਦੇ ਟੀਕੇ 'Out of Stock

ਯੂਨੀਅਨ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਨੇ ਮੀਟਿੰਗ ਬੁਲਾ ਕੇ ਕੋਈ ਹੱਲ ਨਾ ਕੱਢਿਆ ਤਾਂ ਆਉਣ ਵਾਲੀ 6 ਜੂਨ ਨੂੰ ਗੇਟ ਰੈਲੀ ਕਰਕੇ 8, 9 ਅਤੇ 10 ਜੂਨ ਨੂੰ ਪਨਬੱਸ ਅਤੇ PRTC ਦਾ ਮੁਕੰਮਲ ਚੱਕਾ ਜਾਮ ਕਰਨਗੇ ਅਤੇ 9 ਜੂਨ ਨੂੰ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਅੱਗੇ ਸੂਬਾ ਪੱਧਰੀ ਰੋਸ ਧਰਨਾ ਦਿੱਤਾ ਜਾਵੇਗਾ। ਇਸ ਹੜਤਾਲ ਵਿੱਚ ਹੋਣ ਵਾਲੇ ਜਾਨੀ-ਮਾਲੀ ਨੁਕਸਾਨ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਉੱਚ ਅਧਿਕਾਰੀਆਂ ਦੀ ਹੋਵੇਗੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News