ਦਿੱਲੀ ਏਅਰਪੋਰਟ ਨੂੰ ਅੱਜ ਰਵਾਨਾ ਹੋਣਗੀਆਂ ਸਰਕਾਰੀ ਬੱਸਾਂ, CM ਮਾਨ ਤੇ ਕੇਜਰੀਵਾਲ ਦੇਣਗੇ ਹਰੀ ਝੰਡੀ
Wednesday, Jun 15, 2022 - 09:19 AM (IST)
ਜਲੰਧਰ (ਧਵਨ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਜਲੰਧਰ ਦੌਰੇ ’ਤੇ ਹਨ। ਇਸ ਦੇ ਮੱਦੇਨਜ਼ਰ ਪੰਜਾਬ ਪੁਲਸ ਵੱਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਬੁੱਧਵਾਰ ਸਵੇਰੇ ਜਲੰਧਰ ਆਉਣਗੇ, ਜਿੱਥੇ ਦੋਵਾਂ ਵੱਲੋਂ ਪੰਜਾਬ ਸਰਕਾਰ ਦੀਆਂ ਵਾਲਵੋ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਦਿੱਲੀ ਏਅਰਪੋਰਟ ਲਈ ਰਵਾਨਾ ਕੀਤਾ ਜਾਵੇਗਾ।
ਇਨ੍ਹਾਂ ਬੱਸਾਂ ਨੂੰ ਦੁਪਹਿਰ ਕਰੀਬ ਇਕ ਵਜੇ ਹਰੀ ਝੰਡੀ ਦਿੱਤੀ ਜਾਵੇਗੀ। ਦਿੱਲੀ ਏਅਰਪੋਰਟ ਨੂੰ ਜਾਣ ਵਾਲੀਆਂ ਇਨ੍ਹਾਂ ਬੱਸਾਂ ਦਾ ਕਿਰਾਇਆ ਸਿਰਫ 1170 ਰੁਪਏ ਹੈ, ਜੋ ਕਿ ਟਰਮੀਨਲ ਤੋਂ ਇਕ ਕਿਲੋਮੀਟਰ ਪਿੱਛੇ ਰੁਕਣਗੀਆਂ।
ਉਨ੍ਹਾਂ ਦੇ ਨਾਲ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਵੀ ਹੋਣਗੇ। ਉਨ੍ਹਾਂ ਦੇ ਦੌਰੇ ਨੂੰ ਦੇਖਦੇ ਹੋਏ ਇਲਾਕੇ ’ਚ ਦਿਹਾਤੀ ਪੁਲਸ ਵੱਲੋਂ ਸੁਰੱਖਿਆ ਦੇ ਵਿਆਪਕ ਪ੍ਰਬੰਧ ਕੀਤੇ ਗਏ ਹਨ, ਉੱਥੇ ਹੀ ਦੂਜੇ ਪਾਸੇ ਸ਼ਹਿਰੀ ਖੇਤਰ 'ਚ ਪ੍ਰੋਗਰਾਮ ਹੋਣ ਕਾਰਨ ਸੁਰੱਖਿਆ ਮਜ਼ਬੂਤ ਕੀਤੀ ਗਈ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ