ਪੰਜਾਬ 'ਚ ਅੱਜ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ! ਸਫ਼ਰ ਕਰਨ ਤੋਂ ਪਹਿਲਾਂ ਪੜ੍ਹੋ ਜ਼ਰੂਰੀ ਅਪਡੇਟ
Wednesday, Feb 11, 2026 - 10:40 AM (IST)
ਚੰਡੀਗੜ੍ਹ : ਪੰਜਾਬ 'ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲੇ ਲੋਕਾਂ ਲਈ ਅਹਿਮ ਖ਼ਬਰ ਹੈ। ਦਰਅਸਲ ਅੱਜ ਤੋਂ ਪੂਰੇ ਪੰਜਾਬ 'ਚ ਸਰਕਾਰੀ ਬੱਸਾਂ ਦਾ ਚੱਕਾ ਜਾਮ ਕੀਤਾ ਗਿਆ ਹੈ। ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਨੇ ਐਲਾਨ ਕੀਤਾ ਹੈ ਕਿ ਅੱਜ ਦੁਪਹਿਰ ਤੋਂ ਸ਼ਾਮ ਤੱਕ ਬੱਸਾਂ ਬੰਦ ਕਰਕੇ ਹੜਤਾਲ ਸ਼ੁਰੂ ਕੀਤੀ ਜਾਵੇਗੀ। ਇਸ ਦੇ ਨਾਲ ਹੀ 12 ਫਰਵਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ 'ਤੇ ਧਰਨਾ ਦਿੱਤਾ ਜਾਵੇਗਾ। ਫਿਰ ਵੀ ਸਰਕਾਰ ਨੇ ਟਾਲ-ਮਟੋਲ ਦੀ ਨੀਤੀ ਅਪਣਾਈ ਤਾਂ ਤਿੱਖੇ ਸੰਘਰਸ਼ਾਂ ਦਾ ਐਲਾਨ ਕੀਤਾ ਜਾਵੇਗਾ। ਜੇਲ੍ਹਾਂ ’ਚ ਬੰਦ ਸਾਥੀਆਂ ਦੀ ਰਿਹਾਈ ਅਤੇ ਮੰਨੀਆਂ ਹੋਈਆਂ ਮੰਗਾਂ ਲਾਗੂ ਨਾ ਕਰਨ ਤੱਕ ਸੰਘਰਸ਼ ਜਾਰੀ ਰਹੇਗਾ। ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਰੁਜ਼ਗਾਰ ਤਾਂ ਕੀ ਦੇਣਾ ਸੀ, ਉਲਟਾ ਪਿਛਲੇ 15-20 ਸਾਲਾਂ ਤੋਂ ਕੰਟਰੈਕਟ ਆਊਟ ਸੋਰਸ ’ਤੇ ਕੰਮ ਕਰਦੇ ਮੁਲਾਜ਼ਮਾਂ ਨੂੰ ਨਵੀਂ ਦਲਦਲ ’ਚ ਫਸਾਇਆ ਜਾ ਰਿਹਾ ਹੈ, ਜਿਸ ਨੂੰ ਸਪੈਸ਼ਲ ਕਾਡਰ ਪਾਲਸੀ 2023 ਕਿਹਾ ਜਾ ਰਿਹਾ ਹੈ। ਇਸ ’ਚ ਫਸੇ ਅਧਿਆਪਕਾਂ ਵੱਲੋਂ ਪਿਛਲੇ ਦਿਨੀਂ ਮੋਹਾਲੀ ਧਰਨਾ ਵੀ ਲਾਇਆ ਗਿਆ ਸੀ।
ਇਹ ਵੀ ਪੜ੍ਹੋ : ਮੋਹਾਲੀ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਬੱਚਿਆਂ ਨੂੰ ਕੀਤੀ ਗਈ ਛੁੱਟੀ
ਕੀ ਹਨ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ
ਕੱਚੇ ਮੁਲਾਜ਼ਮਾਂ ਨੂੰ ਤੁਰੰਤ ਪੱਕਾ ਕਰਨਾ।
ਤਨਖ਼ਾਹਾਂ 'ਚ ਕੀਤੀ ਗਈ ਕਟੌਤੀ ਨੂੰ ਬਹਾਲ ਕਰਨਾ ਅਤੇ ਸਮੇਂ ਸਿਰ ਤਨਖ਼ਾਹ ਦੇਣਾ।
ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ।
ਵਿਭਾਗ 'ਚ ਨਵੀਆਂ ਬੱਸਾਂ ਦੀ ਖੇਪ ਸ਼ਾਮਲ ਕਰਨਾ।
ਆਊਟਸੋਰਸਿੰਗ ਰਾਹੀਂ ਕੀਤੀ ਜਾ ਰਹੀ ਭਰਤੀ 'ਤੇ ਤੁਰੰਤ ਰੋਕ ਲਗਾਉਣਾ।
ਇਹ ਵੀ ਪੜ੍ਹੋ : ਬਿਜਲੀ ਦਾ ਬਿੱਲ ਭਰਨ ਨੂੰ ਲੈ ਕੇ ਵੱਡੀ ਰਾਹਤ, ਖ਼ਪਤਕਾਰਾਂ ਲਈ CPDL ਨੇ ਲਿਆ ਅਹਿਮ ਫ਼ੈਸਲਾ
ਯਾਤਰੀਆਂ ਲਈ ਸਲਾਹ
11 ਫਰਵਰੀ ਨੂੰ ਦੁਪਹਿਰ ਬਾਅਦ ਸਰਕਾਰੀ ਬੱਸਾਂ ਦੀ ਆਵਾਜਾਈ ਠੱਪ ਰਹੇਗੀ। ਇਸ ਲਈ ਯਾਤਰੀਆਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਆਪਣੀ ਯਾਤਰਾ ਲਈ ਬਦਲਵੇਂ ਪ੍ਰਬੰਧ ਦੇਖ ਲੈਣ ਜਾਂ ਅਪਡੇਟ ਦੇਖ ਕੇ ਹੀ ਘਰੋਂ ਬਾਹਰ ਨਿਕਲਣ ਕਿਉਂਕਿ ਇਸ ਦਿਨ ਯਾਤਰੀਆਂ ਨੂੰ ਦਿੱਕਤ-ਪਰੇਸ਼ਾਨੀ ਆ ਸਕਦੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
