ਪੰਜਾਬ ਵਾਸੀ ਦੇਣ ਧਿਆਨ, ਭਲਕੇ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਪੜ੍ਹੋ ਪੂਰੀ ਖ਼ਬਰ
Friday, Feb 02, 2024 - 04:37 PM (IST)
ਚੰਡੀਗੜ੍ਹ : ਪੰਜਾਬ 'ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਨੂੰ ਭਲਕੇ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਕਿਉਂਕਿ ਪੀ. ਆਰ. ਟੀ. ਸੀ. ਚੰਡੀਗੜ੍ਹ ਡਿਪੂ ਦੇ ਕੱਚੇ ਮੁਲਾਜ਼ਮਾਂ ਵਲੋਂ ਹੜਤਾਲ ਦਾ ਐਲਾਨ ਕਰ ਦਿੱਤਾ ਗਿਆ ਹੈ ਅਤੇ ਪੀ. ਆਰ. ਟੀ. ਸੀ. ਦਾ ਚੰਡੀਗੜ੍ਹ ਡਿੱਪੂ ਬੰਦ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਸਵੇਰ ਤੋਂ ਬੱਸਾਂ ਬੰਦ ਹਨ। ਕੱਚੇ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਅਸੀਂ 15 ਦਿਨਾਂ ਪਹਿਲਾਂ ਮੈਨਜਮੈਂਟ ਨੂੰ ਨੋਟਿਸ ਦੇ ਕੇ ਆਪਣੀਆਂ ਮੰਗਾਂ ਦੱਸ ਚੁੱਕੇ ਹਾਂ ਪਰ ਅਜੇ ਤੱਕ ਮੈਨਜਮੈਂਟ ਵਲੋਂ ਸਾਡੇ ਨਾਲ ਕੋਈ ਵੀ ਗੱਲਬਾਤ ਨਹੀਂ ਕੀਤੀ ਗਈ।
ਇਹ ਵੀ ਪੜ੍ਹੋ : ਪੰਜਾਬ ਦੇ ਸਰਕਾਰੀ ਸਕੂਲਾਂ ਲਈ ਚੰਗੀ ਖ਼ਬਰ, ਮਾਨ ਸਰਕਾਰ ਕਰ ਰਹੀ ਵਿਸ਼ੇਸ਼ ਉਪਰਾਲਾ
ਕੱਚੇ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਚੰਡੀਗੜ੍ਹ ਡਿਪੂ ਦੇ ਜਨਰਲ ਮੈਨੇਜਰ ਵਲੋਂ ਭ੍ਰਿਸ਼ਟ ਅਧਿਕਾਰੀਆਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਪੀ. ਆਰ. ਟੀ. ਸੀ., ਪਨਬੱਸ ਦੇ ਮੁਲਾਜ਼ਮ ਆਗੂ ਸਹਿਜਪਾਲ ਸਿੰਘ ਵਲੋਂ ਐਲਾਨ ਕੀਤਾ ਗਿਆ ਹੈ ਕਿ ਜੇਕਰ ਮੈਨਜਮੈਂਟ ਵਲੋਂ ਸਾਡੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਫਿਰ ਅਸੀਂ ਪਟਿਆਲਾ ਦੇ ਨਾਲ-ਨਾਲ ਪੰਜਾਬ ਦੇ ਹੋਰ ਡਿਪੂਆਂ 'ਤੇ ਵੀ ਭਲਕੇ ਬੱਸਾਂ ਦਾ ਚੱਕਾ ਜਾਮ ਕਰਾਂਗੇ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਕਿਲੋਮੀਟਰ ਵਾਲੀਆਂ ਬੱਸਾਂ ਦੇ ਡਰਾਈਵਰਾਂ ਵਲੋਂ ਕੰਡਕਟਰਾਂ ਨੂੰ ਗਾਲ੍ਹਾਂ ਕੱਢੀਆਂ ਜਾਂਦੀਆਂ ਹਨ ਅਤੇ ਉਨ੍ਹਾਂ ਨਾਲ ਮਾੜਾ ਵਰਤਾਓ ਕੀਤਾ ਜਾਂਦਾ ਹੈ, ਜਦੋਂ ਕਿ ਜਨਰਲ ਮੈਨੇਜਰ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ।
ਮੁਲਾਜ਼ਮਾਂ ਨੇ ਇਹ ਵੀ ਐਲਾਨ ਕੀਤਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਭਲਕੇ ਜਨਰਲ ਮੈਨੇਜਰ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ। ਦੱਸਣਯੋਗ ਹੈ ਕਿ ਪੰਜਾਬ ਰੋਡਵੇਜ਼ ਅਤੇ ਪੀ. ਆਰ. ਟੀ. ਸੀ. ਦੀਆਂ ਬੱਸਾਂ 'ਚ 52 ਤੋਂ ਵੱਧ ਸਵਾਰੀਆਂ ਨਾ ਚੜ੍ਹਾਏ ਜਾਣ ਦੇ ਫ਼ੈਸਲੇ ਤੋਂ ਲੋਕ ਪਹਿਲਾਂ ਹੀ ਪਰੇਸ਼ਾਨ ਹਨ। ਹੁਣ ਮੁਲਾਜ਼ਮਾਂ ਦੇ ਇਸ ਫ਼ੈਸਲੇ ਕਾਰਨ ਨੌਕਰੀਪੇਸ਼ਾਨ ਅਤੇ ਕੰਮਕਾਰ ਲਈ ਜਾਣ ਵਾਲੇ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8