ਪੰਜਾਬ ਪੁਲਸ ਨੂੰ ਲੈ ਕੇ ਮਾਨ ਸਰਕਾਰ ਦਾ ਵੱਡਾ ਫ਼ੈਸਲਾ

Tuesday, Sep 10, 2024 - 08:51 AM (IST)

ਪੰਜਾਬ ਪੁਲਸ ਨੂੰ ਲੈ ਕੇ ਮਾਨ ਸਰਕਾਰ ਦਾ ਵੱਡਾ ਫ਼ੈਸਲਾ

ਜਲੰਧਰ (ਧਵਨ)- ਪੰਜਾਬ ਵਿਚ ਅਪਰਾਧਾਂ ਦਾ ਪਤਾ ਲਾਉਣ ਲਈ ਪੰਜਾਬ ਪੁਲਸ ਵੱਲੋਂ ਹੁਣ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਵਰਤੋਂ ਕੀਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਦੀ ਪਹਿਲਕਦਮੀ ’ਤੇ ਪੰਜਾਬ ਪੁਲਸ ਦੇ ਮੁਖੀ ਗੌਰਵ ਯਾਦਵ ਵੱਲੋਂ ਸੂਬਾਈ ਪੁਲਸ ਦੇ ਜਵਾਨਾਂ ਨੂੰ ਆਈ. ਆਈ. ਟੀ. ਰੋਪੜ ’ਚ ਸਿਖਲਾਈ ਦਿੱਤੀ ਜਾ ਰਹੀ ਹੈ। ਪੂਰੀ ਦੁਨੀਆ ’'ਚ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਮੰਗ ਕਾਫੀ ਵਧ ਗਈ ਹੈ।

ਇਹ ਖ਼ਬਰ ਵੀ ਪੜ੍ਹੋ - ਬੱਚਿਆਂ ਤੋਂ ਮੋਬਾਈਲ ਛੁਡਵਾਉਣ ਲਈ ਖਰਚਣੇ ਪੈਣਗੇ ਲੱਖਾਂ ਰੁਪਏ!

ਇਹ ਇਕ ਕ੍ਰਾਂਤੀਕਾਰੀ ਕਦਮ ਹੈ । ਇਸ ਨਾਲ ਸੂਬੇ ਦੀ ਪੁਲਸ ਤਕਨੀਕੀ ਪੱਖੋਂ ਮਜ਼ਬੂਤ ​​ਹੋਵੇਗੀ। ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਵਰਤੋਂ ਕਰਨ ਵਾਲੀ ਉਹ ਪਹਿਲੀ ਪੁਲਸ ਫੋਰਸ ਹੋਵੇਗੀ। ਮੌਜੂਦਾ ਸਮੇਂ ਵਿਚ ਜਿਸ ਤਰ੍ਹਾਂ ਦੇ ਗੰਭੀਰ ਅਪਰਾਧ ਕੀਤੇ ਜਾ ਰਹੇ ਹਨ, ਦਾ ਪਤਾ ਲਾਉਣਾ ਔਖਾ ਕੰਮ ਹੁੰਦਾ ਜਾ ਰਿਹਾ ਹੈ। ਇਸੇ ਲਈ ਭਗਵੰਤ ਮਾਨ ਸਰਕਾਰ ਨੇ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਵਰਤੋਂ ਕਰਨ ਦਾ ਫ਼ੈਸਲਾ ਕੀਤਾ ਹੈ।

ਰੋਪੜ ਆਈ. ਆਈ. ਟੀ. ’ਚ ਸਿਖਲਾਈ ਹਾਸਲ ਕਰਨ ਪਿੱਛੋਂ ਜਵਾਨ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਵਰਤੋਂ ਕਰਦੇ ਹੋਏ ਅਪਰਾਧੀਆਂ ਨੂੰ ਫੜਨਗੇ। ਇਸ ਦੀ ਵਰਤੋਂ ਨਾਲ ਸੂਬਾਈ ਪੁਲਸ ਦੇ ਕੰਮ ਕਰਨ ਦੇ ਢੰਗ ’ਚ ਸੁਧਾਰ ਹੋਵੇਗਾ। ਮੁੱਖ ਮੰਤਰੀ ਮਾਨ ਦਾ ਇਹ ਵੀ ਮੰਨਣਾ ਹੈ ਕਿ ਪੰਜਾਬ ਜੋ ਇਕ ਸਰਹੱਦੀ ਸੂਬਾ ਹੈ, ’ਚ ਕੁਰਬਾਨੀਆਂ ਕਰ ਕੇ ਹਾਸਲ ਕੀਤੀ ਸ਼ਾਂਤੀ ਨੂੰ ਭੰਗ ਕਰਨ ਦੀਆਂ ਕੋਸ਼ਿਸ਼ਾਂ ਅਕਸਰ ਹੀ ਕੀਤੀਆਂ ਜਾਂਦੀਆਂ ਹਨ।

ਰੋਪੜ ਆਈ. ਆਈ. ਟੀ. ਨਾਲ ਕੁਝ ਦਿਨ ਪਹਿਲਾਂ ਹੀ ਡੀ. ਜੀ. ਪੀ. ਗੌਰਵ ਯਾਦਵ ਦੀ ਮੌਜੂਦਗੀ ’ਚ ਸਮਝੌਤੇ ’ਤੇ ਹਸਤਾਖਰ ਕੀਤੇ ਗਏ ਸਨ। ਪੰਜਾਬ ਪੁਲਸ ਦੇ ਜਵਾਨਾਂ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਸਿਖਲਾਈ ਦੇਣ ਦਾ ਕੰਮ ਪੰਜਾਬ ਦੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਸ (ਤਕਨੀਕੀ ਸੇਵਾਵਾਂ) ਰਾਮ ਸਿੰਘ ਦੀ ਨਿਗਰਾਨੀ ਹੇਠ ਚੱਲ ਰਿਹਾ ਹੈ। ਇਸ ਨਾਲ ਕਈ ਵੱਡੀਆਂ ਧੋਖਾਦੇਹੀਆਂ ਦਾ ਪਤਾ ਲਾਉਣ ’ਚ ਵੀ ਮਦਦ ਮਿਲੇਗੀ । ਮਸ਼ੀਨਾਂ ਦੀ ਮਦਦ ਨਾਲ ਅਪਰਾਧੀਆਂ ਦੇ ਵਤੀਰੇ ਦਾ ਖੁਲਾਸਾ ਹੋਵੇਗਾ। ਇਸ ਲਈ ਵੱਖਰੀ ਲੈਬਾਰਟਰੀ ਵੀ ਸਥਾਪਿਤ ਕੀਤੀ ਜਾ ਰਹੀ ਹੈ।

ਇਹ ਖ਼ਬਰ ਵੀ ਪੜ੍ਹੋ - ਖ਼ਤਰੇ 'ਚ ਸੀ ਹਜ਼ਾਰਾਂ ਲੋਕਾਂ ਦੀ ਜਾਨ! ਅੱਧੀ ਰਾਤ ਨੂੰ ਪਈਆਂ ਭਾਜੜਾਂ

ਸੜਕ ਹਾਦਸਿਆਂ ਨੂੰ ਰੋਕਣ ਲਈ ਵੀ ਇਸ ਨਵੀਂ ਤਕਨੀਕ ਦੀ ਵਰਤੋਂ ਕੀਤੀ ਜਾ ਰਹੀ ਹੈ। ਟ੍ਰੈਫਿਕ ਪੁਲਸ ਨੇ ਵੀ ‘ਮੈਪ ਮਾਈ ਇੰਡੀਆ’ ਨਾਲ ਸਮਝੌਤਾ ਕੀਤਾ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News