PUNJAB : 10 ਸਰਕਾਰੀ ਮੁਲਾਜ਼ਮ ਗ੍ਰਿਫ਼ਤਾਰ
Monday, Aug 11, 2025 - 04:36 PM (IST)

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਜੁਲਾਈ ਮਹੀਨੇ ਦੌਰਾਨ ਅੱਠ ਵੱਖ-ਵੱਖ ਕੇਸਾਂ ਵਿਚ 10 ਸਰਕਾਰੀ ਮੁਲਾਜ਼ਮਾਂ/ਕਰਮਚਾਰੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਵੱਲੋਂ ਸਰਕਾਰੀ ਮੁਲਾਜ਼ਮਾਂ ਦਰਮਿਆਨ ਅਤੇ ਹਰ ਖੇਤਰ ਵਿਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਸਰਗਰਮੀ ਨਾਲ ਸਿਰਤੋੜ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ : ਸਮੂਹਿਕ ਛੁੱਟੀ 'ਤੇ ਗਏ ਮੁਲਾਜ਼ਮਾਂ 'ਤੇ ਪੀ. ਐੱਸ. ਪੀ. ਸੀ. ਐੱਲ. ਦੀ ਵੱਡੀ ਕਾਰਵਾਈ
ਉਨ੍ਹਾਂ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਅਦਾਲਤਾਂ ਵਿਚ 28 ਵਿਜੀਲੈਂਸ ਕੇਸਾਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਸਨ। ਇਸ ਤੋਂ ਇਲਾਵਾ ਭ੍ਰਿਸ਼ਟਾਚਾਰ ਦੇ ਕੇਸਾਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ 6 ਵਿਜੀਲੈਂਸ ਪੜਤਾਲਾਂ ਵੀ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ 13 ਵਿਅਕਤੀਆਂ ਵਿਰੁੱਧ 8 ਅਪਰਾਧਕ ਮਾਮਲੇ ਵੀ ਦਰਜ ਕੀਤੇ ਗਏ ਹਨ ਜਿਨ੍ਹਾਂ ਵਿੱਚ 9 ਸਰਕਾਰੀ ਮੁਲਾਜ਼ਮ ਸ਼ਾਮਲ ਹਨ।
ਇਹ ਵੀ ਪੜ੍ਹੋ : ਪੰਜਾਬ ਪੁਲਸ ਦੀ ਗੱਡੀ ਨਾਲ ਵੱਡਾ ਹਾਦਸਾ, ਦੋ ਦੀ ਮੌਤ
ਹੋਰ ਵੇਰਵੇ ਦਿੰਦਿਆਂ ਉਨ੍ਹਾਂ ਅੱਗੇ ਕਿਹਾ ਕਿ ਵੱਖ-ਵੱਖ ਅਦਾਲਤਾਂ ਨੇ ਪਿਛਲੇ ਮਹੀਨੇ ਦੌਰਾਨ ਵਿਜਲੈਂਸ ਬਿਊਰੋ ਵੱਲੋਂ ਦਾਇਰ ਕੀਤੇ ਗਏ ਪੰਜ ਰਿਸ਼ਵਤਖੋਰੀ ਦੇ ਮਾਮਲਿਆਂ ‘ਚ ਫੈਸਲਾ ਸੁਣਾਇਆ ਹੈ, ਜਿਸ ਵਿਚ ਸੱਤ ਵਿਅਕਤੀਆਂ ਨੂੰ ਦੋਸ਼ੀ ਠਹਿਰਾਉਂਦਿਆਂ ਦੋ ਸਾਲ ਤੋਂ ਪੰਜ ਸਾਲ ਦੀ ਕੈਦ ਦੇ ਨਾਲ 10,000 ਰੁਪਏ ਤੋਂ 1,00,000ਰੁਪਏ ਤੱਕ ਦੇ ਜੁਰਮਾਨੇ ਲਾਏ ਗਏ ਹਨ।
ਇਹ ਵੀ ਪੜ੍ਹੋ : ਵਿਦਿਆਰਥੀਆਂ ਲਈ ਅਹਿਮ ਖ਼ਬਰ, 7 ਸਾਲ ਮਗਰੋਂ ਮੁੜ ਸ਼ੁਰੂ ਹੋ ਰਹੀ ਇਹ ਸਕੀਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e