ਪੰਜਾਬ 'ਚ 58 ਸਾਲ ਤੋਂ ਵੱਧ ਉਮਰ ਦੇ ਸਰਕਾਰੀ ਕਰਮਚਾਰੀਆਂ ਦੀ ਹੋਵੇਗੀ ਛੁੱਟੀ
Sunday, Oct 03, 2021 - 08:56 PM (IST)
ਚੰਡੀਗੜ੍ਹ-ਸੂਬੇ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਨੇ ਇਕ ਬਹੁਤ ਵੱਡਾ ਕਦਮ ਚੁੱਕਦੇ ਹੋਏ ਪੰਜਾਬ ਦੇ 58 ਸਾਲ ਤੋਂ ਉੱਤੇ ਦੇ ਸਰਕਾਰੀ ਕਰਮਚਾਰੀਆਂ ਨੂੰ ਸੇਵਾਮੁਕਤ ਕਰਨ ਦਾ ਫੈਸਲਾ ਕੀਤਾ ਹੈ। ਇਹ ਕਦਮ ਨਵੇਂ ਬੇਰੁਜ਼ਗਾਰ ਨੌਜਵਾਨਾਂ ਦੀ ਭਰਤੀ ਲਈ ਫਾਇਦੇਮੰਦ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ 'ਚ ਵਧ ਰਹੀ ਬੇਰੁਜ਼ਗਾਰੀ ਨੂੰ ਦੇਖਦੇ ਹੀ ਇਹ ਫੈਸਲਾ ਲਿਆ ਹੈ।
ਇਹ ਵੀ ਪੜ੍ਹੋ : ਅੰਤਰਰਾਸ਼ਟਰੀ ਬਜ਼ੁਰਗ ਦਿਵਸ ਮੌਕੇ SBI ਨੇ ਮਨਾਇਆ 'ਐੱਨ.ਪੀ.ਐੱਸ. ਦਿਵਸ'
ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਮਕਸੱਦ ਬੇਰੁਜ਼ਗਾਰ ਦੇ ਨਵੇਂ ਮੌਕਿਆਂ ਨੂੰ ਜੁਟਾਉਣਾ ਹੈ। ਚੰਨੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਕੋਲ ਬੇਸ਼ੱਕ 3-4 ਮਹੀਨੇ ਦਾ ਸਮਾਂ ਹੈ, ਫਿਰ ਵੀ ਉਹ ਸੂਬੇ ਦੇ ਸਿਸਟਮ ਨੂੰ ਬਦਲਣ ਦੀ ਪੂਰੀ ਕੋਸ਼ਿਸ਼ ਕਰਨਗੇ, ਜਿਸ ਨਾਲ ਜ਼ਿਆਦਾ ਤੋਂ ਜ਼ਿਆਦਾ ਲੋਕਾਂ ਨੂੰ ਫਾਇਦਾ ਪਹੁੰਚ ਸਕੇ। ਉਨ੍ਹਾਂ ਨੇ ਕਿਹਾ ਕਿ ਖਾਲੀ ਅਹੁਦਿਆਂ 'ਤੇ ਨਵੇਂ ਨੌਜਵਾਨਾਂ ਦੀ ਭਰਤੀ ਕੀਤੀ ਜਾਵੇਗੀ ਅਤੇ 58 ਸਾਲ ਦੇ ਉਮਰ ਤੋਂ ਬਾਅਦ ਕਾਰਜਕਾਲ 'ਚ ਤਰੱਕੀ ਵੀ ਨਹੀਂ ਦਿੱਤੀ ਜਾਵੇਗੀ। ਤੁਹਾਨੂੰ ਦੱਸ ਦੇਈਏ ਕਿ ਮੁੱਖ ਮੰਤਰੀ ਬਣਨ ਤੋਂ ਬਾਅਦ ਲਗਾਤਾਰ ਲੋਕਾਂ ਦੀ ਭਲਾਈ ਲਈ ਚੰਨੀ ਵੱਲੋਂ ਵੱਡੇ ਫੈਸਲੇ ਕੀਤੇ ਜਾ ਰਹੇ ਹਨ। ਜਿਵੇਂ ਕਿ ਲੋਕਾਂ ਨੂੰ ਬਿਜਲੀ ਬਿੱਲ 'ਚ ਕਟੌਤੀ ਦੇ ਨਾਲ-ਨਾਲ ਰੇਲਵੇ ਲਾਈਨਾਂ 'ਤੇ ਬੈਠੇ ਕਿਸਾਨਾਂ ਵਿਰੁੱਧ ਦਰਜ ਕੇਸ ਵੀ ਵਾਪਸ ਲੈਣ ਦਾ ਫੈਸਲਾ ਲਿਆ ਗਿਆ ਸੀ।
ਇਹ ਵੀ ਪੜ੍ਹੋ : ਅਮਰੀਕਾ : ਜਸਟਿਸ ਬ੍ਰੇਟ ਕਵਨੌਗ ਨੂੰ ਹੋਇਆ ਕੋਰੋਨਾ
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ