ਸਰਕਾਰੀ ਕਰਮਚਾਰੀਆਂ ਦੇ ਮੋਬਾਇਲ ਵਿਚ ‘ਕੋਵਾ ਐਪ’ ਹੋਵੇਗਾ ਜ਼ਰੂਰੀ : ਡੀ. ਸੀ.

Thursday, Jun 11, 2020 - 07:38 AM (IST)

ਸਰਕਾਰੀ ਕਰਮਚਾਰੀਆਂ ਦੇ ਮੋਬਾਇਲ ਵਿਚ ‘ਕੋਵਾ ਐਪ’ ਹੋਵੇਗਾ ਜ਼ਰੂਰੀ : ਡੀ. ਸੀ.

ਜਲੰਧਰ,  (ਚੋਪੜਾ)–ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ੁਰੂ ਕੀਤੇ ਗਏ ‘ਮਿਸ਼ਨ ਫਤਿਹ’ ਤਹਿਤ ਹਰ ਸਰਕਾਰੀ ਕਰਮਚਾਰੀ ਦੇ ਮੋਬਾਇਲ ਵਿਚ ‘ਕੋਵਾ ਐਪ’ ਹੋਣਾ ਹੁਣ ਜ਼ਰੂਰੀ ਹੋ ਗਿਆ।

ਉਕਤ ਨਿਰਦੇਸ਼ ਡਿਪਟੀ ਕਮਿਸ਼ਨਰ ਵਰਿੰੰਦਰ ਕੁਮਾਰ ਸ਼ਰਮਾ ਨੇ ਦਿੰਦੇ ਹੋਏ ਦੱਸਿਆ ਕਿ ਅਨੇਕਾਂ ਵਿਸ਼ੇਸ਼ਤਾਵਾਂ ਵਾਲੇ ਇਸ ਐਪ ਨੂੰ ਪੰਜਾਬ ਸਰਕਾਰ ਦੇ ਪ੍ਰਸ਼ਾਸਕੀ ਸੁਧਾਰ ਵਿਭਾਗ ਵਲੋਂ ਜਾਰੀ ਕੀਤਾ ਗਿਆ ਹੈ, ਜੋ ਕਿ ਸਾਨੂੰ ਕੋਰੋਨਾ ਵਾਇਰਸ ਤੋਂ ਸੁਚੇਤ ਕਰਦਾ ਹੈ। ਉਨ੍ਹਾਂ ਕਿਹਾ ਕਿ ਇਹ ਦੇਸ਼ ਦਾ ਪਹਿਲਾ ਸਰਕਾਰੀ ਐਪ ਹੈ। ਇਸ ਦੇ ਤਹਿਤ ਕੋਰੋਨਾ ਵਾਇਰਸ ਦੀ ਨਿਗਰਾਨੀ ਕਰਨ ਅਤੇ ਸਟੀਕ ਸੂਚਨਾ ਮੁਹੱਈਆ ਕਰਵਾਈ ਜਾਂਦੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਐਪ ਦਾ ਮੁੱਖ ਉਦੇਸ਼ ਲੋਕਾਂ ਨੂੰ ਕੋੋਰੋਨਾ ਵਾਇਰਸ ਤੋਂ ਬਚਾਅ ਕਰਨ ਦੇ ਤਰੀਕਿਆਂ ਬਾਰੇ ਜਾਗਰੂਕ ਕਰਨ ਦੇ ਨਾਲ-ਨਾਲ ਸਰਕਾਰ ਵਲੋਂ ਕੋਰੋਨਾ ਸਬੰਧੀ ਜਾਰੀ ਦਿਸ਼ਾ-ਨਿਰਦੇਸ਼ਾਂ ਤੋਂ ਜਾਣੂ ਕਰਵਾਉਣਾ ਹੈ।

 


author

Lalita Mam

Content Editor

Related News