ਪੰਜਾਬ ''ਚ ਬੱਚਿਆਂ ਦੀਆਂ ਛੁੱਟੀਆਂ ਵਿਚਾਲੇ ਸਰਕਾਰੀ ਮੁਲਾਜ਼ਮਾਂ ਦੀਆਂ ਲੱਗੀਆਂ ਮੌਜਾਂ, ਪੜ੍ਹੋ ਪੂਰੀ ਖ਼ਬਰ
Thursday, Jun 05, 2025 - 12:51 PM (IST)

ਜਲੰਧਰ (ਵੈੱਬ ਡੈਸਕ)- ਗਰਮੀ ਦੇ ਮੱਦੇਨਜ਼ਰ ਪੰਜਾਬ ਦੇ ਸਕੂਲਾਂ, ਕਾਲਜਾਂ ਵਿਚ ਇਸ ਸਮੇਂ ਗਰਮੀ ਦੀਆਂ ਛੁੱਟੀਆਂ ਚੱਲ ਰਹੀਆਂ ਹਨ। ਪੰਜਾਬ ਸਰਕਾਰ ਦੇ ਹੁਕਮਾਂ ਮੁਤਾਬਕ 2 ਜੂਨ ਤੋਂ 30 ਜੂਨ ਤੱਕ ਸਕੂਲੀ ਬੱਚਿਆਂ ਨੂੰ ਛੁੱਟੀਆਂ ਪਾਈਆਂ ਗਈਆਂ ਹਨ, ਜਿਸ ਕਾਰਨ ਸਕੂਲ-ਕਾਲਜ ਬੰਦ ਹਨ।
ਇਹ ਵੀ ਪੜ੍ਹੋ: ਪੰਜਾਬ 'ਚ ਇਨ੍ਹਾਂ 6 ਅਫ਼ਸਰਾਂ ਨੂੰ ਲੈ ਕੇ ਅਹਿਮ ਖ਼ਬਰ, ਹੋਇਆ ਵੱਡਾ ਬਦਲਾਅ
ਚੱਲ ਰਹੀਆਂ ਗਰਮੀ ਦੀਆਂ ਛੁੱਟੀਆਂ ਵਿਚਾਲੇ 7 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ, ਜਿਸ ਕਾਰਨ ਸੂਬੇ ਭਰ ਵਿਚ ਸਰਕਾਰੀ ਦਫ਼ਤਰ ਬੰਦ ਰਹਿਣਗੇ। ਅਗਲੇ ਦਿਨ 8 ਜੂਨ ਨੂੰ ਐਤਵਾਰ ਦੀ ਛੁੱਟੀ ਹੋਣ ਕਾਰਨ ਸਰਕਾਰੀ ਮੁਲਾਜ਼ਮਾਂ ਨੂੰ ਲਗਾਤਾਰ 2 ਛੁੱਟੀਆਂ ਆ ਗਈਆਂ ਹਨ। ਦਰਅਸਲ 7 ਜੂਨ ਨੂੰ ਈਦ-ਉਲ-ਜੂਹਾ (ਬਕਰੀਦ) ਦਾ ਤਿਉਹਾਰ ਹੈ, ਇਸ ਕਾਰਨ ਪੰਜਾਬ ਸਰਕਾਰ ਨੇ ਸੂਬੇ ਭਰ ਵਿਚ ਸਰਕਾਰੀ ਛੁੱਟੀ ਐਲਾਨੀ ਹੋਈ ਹੈ। ਇਸ ਕਾਰਨ ਪੰਜਾਬ ਭਰ ਦੇ ਸਰਕਾਰੀ ਦਫ਼ਤਰ ਬੰਦ ਰਹਿਣਗੇ।
ਇਹ ਵੀ ਪੜ੍ਹੋ: ਪੰਜਾਬ 'ਚ 12 ਜ਼ਿਲ੍ਹਿਆਂ ਲਈ ਮੌਸਮ ਦਾ Alert, ਆਵੇਗਾ ਭਾਰੀ ਤੂਫ਼ਾਨ ਤੇ ਪਵੇਗਾ ਮੀਂਹ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e