ਸਰਕਾਰੀ ਮੁਲਾਜ਼ਮ 16 ਜੂਨ ਤੋਂ ਪਹਿਲਾਂ ਕਰਨ ਇਹ ਕੰਮ, ਨਹੀਂ ਤਾਂ ਰੁਕ ਜਾਵੇਗੀ ਤਨਖਾਹ

Saturday, Jun 14, 2025 - 11:41 AM (IST)

ਸਰਕਾਰੀ ਮੁਲਾਜ਼ਮ 16 ਜੂਨ ਤੋਂ ਪਹਿਲਾਂ ਕਰਨ ਇਹ ਕੰਮ, ਨਹੀਂ ਤਾਂ ਰੁਕ ਜਾਵੇਗੀ ਤਨਖਾਹ

ਚੰਡੀਗੜ੍ਹ : ਪੰਜਾਬ ਦੇ ਮੁਲਾਜ਼ਮਾਂ ਲਈ ਅਹਿਮ ਖ਼ਬਰ ਹੈ। ਦਰਅਸਲ ਐੱਸ. ਪੀ. ਦਫਤਰ ਮਾਨਸਾ ਵੱਲੋਂ ਪੱਤਰ ਰਾਹੀਂ ਸਮੂਹ ਕਰਮਚਾਰੀਆਂ ਨੂੰ ਲਿਖਿਆ ਗਿਆ ਹੈ ਕਿ ਸਰਕਾਰੀ ਨਿਰਦੇਸ਼ਾਂ ਅਨੁਸਾਰ ਉਨ੍ਹਾਂ ਦੀ ਤਨਖਾਹ ਹੁਣ ਐੱਚ. ਡੀ. ਐੱਫ. ਸੀ. ਬੈਂਕ ਖਾਤਿਆਂ ਵਿਚ ਜਮ੍ਹਾਂ ਨਹੀਂ ਕੀਤੀ ਜਾਵੇਗੀ। ਇਸ ਲਈ, ਉਹ ਖੁਦ ਅਤੇ ਆਪਣੇ ਮੁਤਾਹਿਤ ਕਰਮਚਾਰੀਆਂ ਨੂੰ ਜਾਣੂ ਕਰਵਾਉਣ ਕਿ ਜਿਨ੍ਹਾਂ ਕਰਮਚਾਰੀਆ ਦਾ ਐੱਚ.ਡੀ.ਐੱਫ.ਸੀ. ਬੈਂਕ ਵਿਚ ਤਨਖਾਹ ਖਾਤਾ ਹੈ, ਉਹ ਨਸ਼ੀਸ਼ੁਦਾ ਲਿਸਟ ਵਿਚ ਦਰਜ ਬੈਂਕਾਂ ਵਿਚੋਂ ਕਿਸੇ ਵੀ ਬੈਂਕ ਵਿਚ ਤਨਖਾਹੀ ਖਾਤਾ ਖੋਲ ਕੇ ਅਤੇ ਮਿਤੀ 16 ਜੂਨ 2025 ਤੱਕ ਆਪਣੀ-ਆਪਣੀ IHRMS ID ਵਿਚ ਨੰਬੀਸੁਦਾ ਤਰੀਕੇ ਅਨੁਸਾਰ, ਅਪਡੇਟ ਕੀਤੀ ਜਾਵੇ। ਅਜਿਹਾ ਨਾ ਕਰਨ ਦੀ ਸੂਰਤ ਵਿਚ ਸਬੰਧਤ ਕਰਮਚਾਰੀ ਦੀ ਤਨਖਾਹ ਡਰਾਅ ਨਹੀਂ ਹੋ ਸਕੇਗੀ।

ਇਹ ਵੀ ਪੜ੍ਹੋ : ਪੰਜਾਬ ਵਿਚ ਤਬਾਦਲਿਆਂ ਨੂੰ ਲੈ ਕੇ ਜਾਰੀ ਹੋਏ ਨਵੇਂ ਹੁਕਮ, ਮੁਲਾਜ਼ਮ ਦੇਣ ਧਿਆਨ

ਕੀ ਹੈ ਪੂਰਾ ਮਾਮਲਾ

ਦਰਅਸਲ ਪੰਜਾਬ ਸਰਕਾਰ ਨੇ ਐੱਚ. ਡੀ. ਐੱਫ. ਸੀ. ਬੈਂਕ ਨੂੰ ਡੀਇੰਪੈਨਲ ਕਰ ਦਿੱਤਾ ਹੈ। ਪੰਜਾਬ ਸਰਕਾਰ ਨੂੰ ਇਹ ਕਦਮ ਇਸ ਲਈ ਚੁੱਕਣਾ ਪਿਆ ਕਿਉਂਕਿ ਬੈਂਕ ਨੇ ਪਿਛਲੇ ਦਿਨੀਂ ਸਾਰੇ ਵਿਭਾਗਾਂ ਨੂੰ ਅਲਾਟ ਕੀਤੇ ਗਏ ਪੈਸੇ ਸਮੇਂ ਸਿਰ ਵਾਪਸ ਨਹੀਂ ਕੀਤੇ। ਇਸ ਦੇ ਚੱਲਦੇ ਪੰਜਾਬ ਸਰਕਾਰ ਦਾ ਵਿੱਤੀ ਲੈਣ-ਦੇਣ ਕਾਫੀ ਪ੍ਰਭਾਵਿਤ ਹੋਇਆ। ਇਸ 'ਤੇ ਸਖ਼ਤ ਨੋਟਿਸ ਲੈਂਦਿਆਂ ਵਿੱਤ ਵਿਭਾਗ ਨੇ ਸਾਰੇ ਵਿਭਾਗਾਂ ਦੇ ਸਕੱਤਰਾਂ, ਡਾਇਰੈਕਟਰਾਂ, ਪੰਚਾਇਤਾਂ, ਡਿਵੈਲਪਮੈਂਟ ਅਥਾਰਟੀਆਂ ਅਤੇ ਬੋਰਡ ਕਾਰਪੋਰੇਸ਼ਨਾਂ ਨੂੰ ਪੱਤਰ ਲਿਖ ਕੇ ਆਖਿਆ ਕਿ ਐੱਚ. ਡੀ. ਐੱਫ. ਸੀ. ਬੈਂਕ ਸੂਬਾ ਸਰਕਾਰ ਦੇ ਨਾਲ ਉਸਦੇ ਸਮਾਂਬੱਧ ਵਿੱਤੀ ਲੈਣ-ਦੇਣ ਨੂੰ ਪੂਰਾ ਕਰਨ ਲਈ ਭੇਜੇ ਜਾ ਰਹੇ ਹੁਕਮਾਂ ਦੀ ਪਾਲਣਾ ਕਰਨ ’ਚ ਸਹਿਯੋਗ ਨਹੀਂ ਕਰ ਰਿਹਾ। ਇਨ੍ਹਾਂ ਹਾਲਾਤ ਨੂੰ ਦੇਖਦੇ ਹੋਏ ਬੈਂਕ ਨਾਲ ਕਿਸੇ ਵੀ ਤਰ੍ਹਾਂ ਦਾ ਸਰਕਾਰੀ ਬਿਜ਼ਨੈੱਸ ਬਣਾਈ ਰੱਖਣਾ ਔਖਾ ਹੈ। ਇਸ ਕਾਰਨ ਐੱਚ. ਡੀ. ਐੱਫ. ਸੀ. ਨੂੰ ਡੀਇੰਪੈਨਲਮੈਂਟ ਕੀਤਾ ਜਾਂਦਾ ਹੈ। ਉਨ੍ਹਾਂ ਨਾਲ ਕੋਈ ਸਰਕਾਰੀ ਲੈਣਦੇਣ ਨਾ ਕੀਤਾ ਜਾਵੇ।

ਇਹ ਵੀ ਪੜ੍ਹੋ : ਪੰਜਾਬ 'ਚ 31 ਜੁਲਾਈ ਤੱਕ ਲੱਗ ਗਈਆਂ ਸਖ਼ਤ ਪਾਬੰਦੀਆਂ, ਜਾਰੀ ਹੋਏ ਹੁਕਮ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News