ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਖਿਲਾਫ ਸਫਾਈ ਸੇਵਕਾਂ ਵੱਲੋਂ ਨਾਅਰੇਬਾਜ਼ੀ

02/20/2018 3:31:26 AM

ਮੋਗਾ, (ਪਵਨ ਗਰੋਵਰ, ਗੋਪੀ ਰਾਊਕੇ)- ਸਫਾਈ ਸੇਵਕ ਯੂਨੀਅਨ ਨੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਖਿਲਾਫ ਸੰਘਰਸ਼ ਦਾ ਬਿਗੁਲ ਵਜਾ ਦਿੱਤਾ ਹੈ। ਉਕਤ ਯੂਨੀਅਨ ਦੇ ਆਗੂਆਂ ਤੇ ਵਰਕਰਾਂ ਨੇ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦਿਆਂ ਗੇਟ ਰੈਲੀ ਕੀਤੀ। ਗੇਟ ਰੈਲੀ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਜਨਰਲ ਸਕੱਤਰ ਵਿਸ਼ਵਾਨਾਥ ਨੇ ਕਿਹਾ ਕਿ ਉਨ੍ਹਾਂ ਵੱਲੋਂ ਆਪਣੀਆਂ ਮੰਗਾਂ ਨੂੰ ਮਨਵਾਉਣ ਲਈ 7 ਮਾਰਚ, 2018 ਨੂੰ ਦੇਸ਼ ਭਗਤ ਹਾਲ ਜਲੰਧਰ ਵਿਖੇ ਵਿਸ਼ਾਲ ਰੋਸ ਮਾਰਚ ਕਰ ਕੇ ਆਵਾਜ਼ ਉਠਾਈ ਜਾਵੇਗੀ। 
ਇਸ ਮੌਕੇ ਸਫਾਈ ਸੇਵਕ ਯੂਨੀਅਨ ਦੇ ਪ੍ਰਧਾਨ ਸੁਭਾਸ਼ ਬੋਹਤ, ਮਦਨ ਲਾਲ ਬੋਹਤ, ਮਿਊਂਸੀਪਲ ਇੰਪਲਾਈਜ਼ ਫੈੱਡਰੇਸ਼ਨ ਦੇ ਪ੍ਰਧਾਨ ਜਸਵੀਰ ਸਿੰਘ ਗਿੱਲ, ਚੀਫ ਸਕੱਤਰ ਸੁਰੇਸ਼ ਸੌਦਾ, ਸੰਦੀਪ ਸੰਗੇਲੀਆ, ਸੁਰੇਸ਼ ਸੰਗੇਲੀਆ, ਰਾਮਪਾਲ ਮਹੰਤ, ਸਤਪਾਲ ਅੰਜਾਨ, ਸ਼ਾਮ ਲਾਲ, ਸੀਵਰੇਜ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਸ਼ਾਮ ਲਾਲ ਬੋਹਤ, ਚੂੰਗੀ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਇੰਦਰਜੀਤ ਸਿੰਘ ਗਿੱਲ, ਦਫਤਰੀ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਵਿਪਨ ਹਾਂਡਾ ਹਾਜ਼ਰ ਸਨ।
ਇਹ ਹਨ ਮੁਲਾਜ਼ਮਾਂ ਦੀਆਂ ਮੰਗਾਂ
ਮੁਹੱਲਾ ਸੈਨੀਟੇਸ਼ਨ ਕਮੇਟੀ 'ਚ ਰਹਿੰਦੇ ਕਰਮਚਾਰੀਆਂ ਨੂੰ ਬਿਨਾਂ ਸ਼ਰਤ ਪੱਕੇ ਕਰਨਾ।
ਸੀਵਰਮੈਨ, ਬੇਲਦਾਰ, ਮਾਲੀਆ ਨੂੰ ਬਿਨਾਂ ਸ਼ਰਤ ਪੱਕੇ ਕਰਨਾ,
1 ਜਨਵਰੀ, 2004 ਤੋਂ ਬਾਅਦ ਪੱਕੇ ਹੋਏ ਕਰਮਚਾਰੀਆਂ ਨੂੰ ਪੁਰਾਣੀ ਪੈਨਸ਼ਨ ਸਕੀਮ ਮੁਹੱਈਆ ਕਰਵਾਉਣਾ।
ਤਨਖਾਹ ਸਮੇਂ ਸਿਰ ਦਿੱਤੀ ਜਾਵੇ।
ਮਾਣਯੋਗ ਸੁਪਰੀਮ ਕੋਰਟ ਆਫ ਇੰਡੀਆ ਦੇ ਆਰਡਰਾਂ ਅਨੁਸਾਰ ਬਰਾਬਰ ਕੰਮ ਬਰਾਬਰ ਤਨਖਾਹ ਲਾਗੂ ਕਰਨਾ ਸ਼ਾਮਲ ਹਨ।


Related News